
ਮਾਸਿਕ ਮੀਟਿੰਗ ਦੌਰਾਨ ਮਿੱਡ- ਡੇ-ਮੀਲ ਕੁੱਕ, ਸਫਾਈ ਸੇਵਕ ਅਤੇ ਚੌਂਕੀਦਾਰਾਂ ਦੀਆਂ ਮੰਨੀਆਂ ਹੱਕੀ ਮੰਗਾਂ ਨੂੰ ਜਲਦੀ ਲਾਗੂ ਕਰਨ ਦੀ ਅਪੀਲ
ਜੇਕਰ ਸਰਕਾਰ ਨੇ ਮੰਨੀਆਂ ਮੰਗਾਂ ਫੌਰਨ ਲਾਗੂ ਨਾ ਕੀਤੀਆਂ ਤਾਂ ਸੂਬਾ ਪੱਧਰੀ ਸੰਘਰਸ਼ ਹੋਵੇਗਾ ਹੋਰ ਤੇਜ਼– ਚਿੰਡਾਲੀਆ ਸੂਬਾ ਪ੍ਰਧਾਨ
ਸਮਰਾਲਾ 09 ਮਾਰਚ ( ਵਰਿੰਦਰ ਸਿੰਘ ਹੀਰਾ) ਮਿੱਡ- ਡੇ-ਮੀਲ ਕੁੱਕ, ਸਫਾਈ ਸੇਵਕ ਅਤੇ ਚੌਂਕੀਦਾਰਾਂ ਦੀ ਮੀਟਿੰਗ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਸੁਰੇਸ਼ ਕੁਮਾਰ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਸਨਦੀਪ ਕੌਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਅਤੇ ਅਮਰਜੀਤ ਕੌਰ ਪ੍ਰਧਾਨ ਮਾਛੀਵਾੜਾ ਸਾਹਿਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਚਿੰਡਾਲੀਆ ਨੇ ਕਿਹਾ ਕਿ ਫਰਵਰੀ ਵਿੱਚ ਸਿੱਖਿਆ ਸਕੱਤਰ ਨਾਲ ਟੇਬਲ ਟਾਕ ਮੀਟਿੰਗ ਦੌਰਾਨ ਮਿਡ-ਡੇ-ਮੀਲ ਕੁੱਕਾਂ ਦੀਆਂ ਪੰਜ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਅਤੇ ਸਫਾਈ ਸੇਵਕ, ਚੌਂਕੀਦਾਰਾਂ ਦਾ ਇੱਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਚੌਂਕੀਦਾਰਾਂ ਅਤੇ ਸਫਾਈ ਸੇਵਕਾਂ ਨਾਲ ਮੀਟਿੰਗ ਕੀਤੀ ਜਾਵੇ। ਉਨ੍ਹਾਂ ਦੀਆਂ ਮੰਗਾਂ ਸਬੰਧੀ ਸਕੱਤਰ ਮੈਡਮ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਵੀ ਭਰੋਸਾ ਦਿੱਤਾ ਜਿਸ ਵਿੱਚ ਵਰਦੀਆਂ ਅਤੇ ਮਾਣ ਭੱਤੇ ਵਿੱਚ ਇੱਕ ਹਜ਼ਾਰ ਰੁਪਏ ਦਾ ਵਾਧਾ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਮੰਨੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ। ਜੇਕਰ ਸਰਕਾਰ ਨੇ ਮੰਗਾਂ ਸਬੰਧੀ ਜਲਦੀ ਕੋਈ ਫੈਸਲਾ ਨਾ ਲਿਆ ਤਾਂ ਮਿੱਡ ਡੇ ਮੀਲ, ਸਫਾਈ ਸੇਵਕ ਅਤੇ ਚੌਂਕੀਦਾਰ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਗੇ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਕੌਰ, ਹਰਪਾਲ ਕੌਰ, ਕਿਰਨਜੀਤ ਕੌਰ, ਗੁਰਮੀਤ ਕੌਰ, ਕੁਲਵਿੰਦਰ ਕੌਰ, ਹਰਬੰਸ ਕੌਰ, ਰਣਜੀਤ ਕੌਰ, ਕਮਲਦੀਪ ਕੌਰ, ਖੁਸ਼ਵੀਰ ਕੌਰ, ਬਲਵਿੰਦਰ ਕੌਰ, ਰਾਮ ਸਿੰਘ, ਰਛਪਾਲ ਸਿੰਘ, ਹਰਦੀਪ ਕੌਰ, ਬਲਜੀਤ ਕੌਰ, ਸਤਵੀਰ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ ਆਦਿ ਤੋਂ ਇਲਾਵਾ ਸਮਰਾਲਾ, ਖੰਨਾ ਅਤੇ ਦੋਰਾਹਾ ਬਲਾਕ ਦੀਆਂ ਹੋਰ ਵੀ ਕੁੱਕ ਬੀਬੀਆਂ ਅਤੇ ਸਫਾਈ ਸੇਵਕ ਹਾਜ਼ਰ ਸਨ। ਅਖੀਰ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਆਈਆਂ ਕੁੱਕ ਬੀਬੀਆਂ ਦਾ ਧੰਨਵਾਦ ਕੀਤਾ।