
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ
ਖੰਨਾ, 26 ਜੁਲਾਈ (ਰਵਿੰਦਰ ਸਿੰਘ ਢਿੱਲੋਂ) ਖੰਨਾ ਪੁਲਿਸ ਦੇ ਅਧੀਨ ਸਬ-ਡਵੀਜ਼ਨ ਸਮਰਾਲਾ ਵਿਖੇ ਤਾਇਨਾਤ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ.ਜੀ.ਪੀ ਕਮੈਂਡੇਸ਼ਨ ਦੋ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸਨੂੰ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਦੀ ਯੂਨੀਫਾਰਮ ‘ਤੇ ਡਿਸਕਾਂ ਲਗਾ ਕੇ ਰਸਮੀ ਤੌਰ ‘ਤੇ ਸਨਮਾਨਿਤ ਕੀਤਾ।
ਸਨਮਾਨ ਸਮਗਮ ਦੌਰਾਨ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬਲ ਵਿੱਚ ਇਸ ਤਰ੍ਹਾਂ ਦੇ ਮਿਹਨਤੀ ਅਤੇ ਜ਼ਿੰਮੇਵਾਰ ਅਫ਼ਸਰ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ ਜੋ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪ੍ਰੇਰਣਾ ਸਰੋਤ ਹੈ।