ਖਰਾਬ ਮੌਸਮ ਵਿੱਚ ਵੀ ਕਿਸਾਨ ਪੂਰੇ ਸਿਦਕ ਨਾਲ ਚੰਡੀਗੜ੍ਹ ਮੋਰਚੇ ਵਿੱਚ ਡਟੇ ਹੋਏ ਹਨ- ਢੀਂਡਸਾ
ਬੀ. ਕੇ. ਯੂ. (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਖੁਦ ਕਿਸਾਨਾਂ ਦਾ ਹਾਲ ਜਾਣਨ ਲਈ ਅੱਧੀ ਰਾਤ ਪੁੱਜੇ
ਸਮਰਾਲਾ, 05 ਸਤੰਬਰ ( ਵਰਿੰਦਰ ਸਿੰਘ ਹੂੰਝਣ )  ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਸਮੂਹ ਕਿਸਾਨ ਅਤੇ ਮਜ਼ਦੂਰ ਬੀਤੀ ਇੱਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਇੱਕ ਵੱਡਾ ਕਿਸਾਨ ਮੋਰਚਾ ਲਗਾ ਕੇ ਬੈਠੇ ਹਨ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨਾਲ ਸਬੰਧਿਤ ਪੂਰੇ ਪੰਜਾਬ ਦੇ ਕਿਸਾਨ ਵੱਡੇ ਕਾਫਲਿਆਂ ਦੇ ਰੂਪ ਵਿੱਚ ਆਪਣੀਆਂ ਟਰੈਕਟਰ ਟਰਾਲੀਆਂ ਨਾਲ ਪੁੱਜੇ ਹੋਏ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਨੇ ਧਰਨੇ ਵਾਲੀ ਥਾਂ ਤੋਂ ਸਮਰਾਲਾ ਵਿਖੇ ਪੱਤਰਕਾਰਾਂ ਨਾਲ ਫੋਨ ਤੇ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਚੰਡੀਗੜ੍ਹ ਧਰਨੇ ਦੇ ਸਾਰੇ ਕਿਸਾਨ ਅਤੇ ਮਜ਼ਦੂਰ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ ਅਤੇ ਡਟੇ ਹੋਏ ਹਨ। ਬੀਤੀ ਰਾਤ ਭਾਰੀ ਬਰਸਾਤ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਭਿੱਜ ਗਏ, ਪ੍ਰੰਤੂ ਫਿਰ ਵੀ ਮੋਰਚੇ ਉੱਤੇ ਕਾਇਮ ਰਹੇ। ਭਿੱਜੇ ਹੋਏ ਕਿਸਾਨਾਂ ਦਾ ਹਾਲ ਚਾਲ ਪੁੱਛਣ ਲਈ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਪ੍ਰਸ਼ੋਤਮ ਸਿੰਘ ਗਿੱਲ ਮੀਤ ਪ੍ਰਧਾਨ ਪੰਜਾਬ, ਭੁਪਿੰਦਰ ਸਿੰਘ ਦੌਲਤਪੁਰਾ ਪ੍ਰਧਾਨ ਜ਼ਿਲ੍ਹਾ ਮੋਗਾ ਵੱਡੇ ਕਾਫਲੇ ਸਮੇਤ ਪੁੱਜੇ। ਉਕਤ ਆਗੂਆਂ ਨੇ ਸਮਰਾਲਾ ਹਲਕੇ ਪੁੱਜੇ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਲਈ ਕਿਹਾ। ਇਸ ਮੌਕੇ ਸਮਰਾਲਾ ਹਲਕੇ ਤੋਂ ਪੁੱਜੇ ਕਿਸਾਨਾਂ ਵਿੱਚ ਅੰਮ੍ਰਿਤਪਾਲ ਸਿੰਘ ਰਾਜੇਵਾਲ ਮੀਤ ਪ੍ਰਧਾਨ ਲੁਧਿਆਣਾ, ਬੇਅੰਤ ਤੁਰਮਰੀ ਬਲਾਕ ਪ੍ਰਧਾਨ ਖੰਨਾ, ਗੁਰਸੇਵਕ ਸਿੰਘ ਮੰਜਾਲੀਆਂ, ਰਵਿੰਦਰ ਸਿੰਘ ਅਕਾਲਗੜ੍ਹ ਮਾਛੀਵਾੜਾ, ਹਰਪਾਲ ਸਿੰਘ ਬੰਬਾਂ ਮੀਤ ਪ੍ਰਧਾਨ ਸਮਰਾਲਾ, ਗਿਆਨ ਸਿੰਘ ਮੰਡ, ਦਰਸ਼ਨ ਸਿੰਘ ਕੜਿਆਣਾ ਬਲਾਕ ਪ੍ਰਧਾਨ ਲੁਧਿਆਣਾ, ਸੁਰਿੰਦਰ ਸਿੰਘ ਬਲਾਕ ਪ੍ਰਧਾਨ ਮਾਂਗਟ, ਸਰਪੰਚ ਸਿੰਘ ਸੁਖਦੇਵ ਸਿੰਘ ਰੁਪਾਲੋਂ, ਮੱਘਰ ਸਿੰਘ ਘੁੰਗਰਾਲੀ, ਫੌਜੀ ਸਤਵੰਤ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਕਾਲਾ ਪਾਲ ਮਾਜਰਾ ਆਦਿ ਹਾਜਰ ਸਨ।

LEAVE A REPLY

Please enter your comment!
Please enter your name here