ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਦੀਵਾਲਾ ਅਤੇ ਉਟਾਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 01 ਅਕਤੂਬਰ ( ਵਰਿੰਦਰ ਸਿੰਘ ਹੂੰਝਣ) ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਸਮਰਾਲਾ ਡਾ. ਗੌਰਵ ਧੀਰ ਦੀ ਅਗਵਾਈ ਹੇਠ ਸੀ. ਆਰ. ਐਮ. ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਅਧੀਨ ਬਲਾਕ ਸਮਰਾਲਾ ਦੇ ਪਿੰਡ ਦੀਵਾਲਾ ਅਤੇ ਉਟਾਲਾਂ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਏ. ਡੀ. ਓ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਹੀ ਮਿਲਾਉਣ ਦੀ ਸਲਾਹ ਦਿੱਤੀ ਗਈ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ ਅਤੇ ਮਿੱਟੀ ਸਬੰਧੀ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਸਬਸਿਡੀ ’ਤੇ ਦਿੱਤੀ ਜਾ ਰਹੀ ਖੇਤੀਬਾੜੀ ਮਸ਼ੀਨਰੀ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਹੀ ਮਿਲਾਉਣ ਦੀ ਸਲਾਹ ਦਿੱਤੀ ਗਈ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਦੀਆਂ ਕਿਸਾਨ ਆਈ ਡੀਆਂ ਵੀ ਬਣਾਈਆਂ ਗਈਆਂ। ਇਸ ਮੌਕੇ ਏ.ਐੱਸ.ਆਈ. ਚਮਕੌਰ ਸਿੰਘ ਵੱਲੋਂ ਕਿਸਾਨਾਂ ਨੂੰ ਆਉਣ ਵਾਲੇ ਹਾੜੀ ਸੀਜ਼ਨ ਦੀਆਂ ਖੇਤੀਬਾੜੀ ਗਤੀਵਿਧੀਆਂ ਅਤੇ ਕਣਕ ਤੇ ਸਰ੍ਹੋਂ ਦੇ ਮਿਆਰੀ ਬੀਜ ਦੀ ਉਪਲਬਧਤਾ ਅਤੇ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ। ਏ.ਟੀ.ਐੱਮ. ਕੁਲਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਆਤਮਾ ਸਕੀਮ ਅਧੀਨ ਸਬਜ਼ੀਆਂ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਕੈਂਪ ਦੌਰਾਨ ਲਗਭਗ 30 ਕਿਸਾਨਾਂ ਦੀਆਂ ਕਿਸਾਨ ਆਈ.ਡੀਜ਼ ਵੀ ਬਣਾਈਆਂ ਗਈਆਂ। ਕੈਂਪ ਵਿੱਚ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਵਿੱਚ ਸਰਗਰਮੀ ਨਾਲ ਭਾਗ ਲਿਆ ਗਿਆ। 

LEAVE A REPLY

Please enter your comment!
Please enter your name here