ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਫਿਰੋਜ਼ਪੁਰ ਦੇ ਦੋ ਦਰਜਨ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਸੁਰੱਖਿਆ ਲਈ ਫੌਜ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਬੁਲਾਇਆ ਗਿਆ ਹੈ। ਸਤਲੁਜ ਦਰਿਆ ਦਾ ਪਾਣੀ ਹੁਸੈਨੀਵਾਲਾ ਦੇ ਨਾਲ ਲੱਗਦੇ ਪੰਦਰਾਂ ਪਿੰਡਾਂ ਨੂੰ ਜੋੜਨ ਵਾਲੇ ਪੁਲ਼ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ। ਫੌਜ ਦੇ ਜਵਾਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ‘ਚ ਲੱਗੇ ਹੋਏ ਹਨ।

ਸੀਐਮ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮਾਨ ਨੇ ਟਵੀਟ ਕੀਤਾ- ਪੰਜਾਬ ‘ਚ ਹੜ੍ਹਾਂ ਨੇ ਦੁਬਾਰਾ ਦਸਤਕ ਦਿੱਤੀ ਹੈ..ਪਰ ਮੈਂ ਹਰ ਰੋਜ਼ ਸਥਿਤੀ ਬਾਰੇ ਜਾਣੂ ਹੋ ਰਿਹਾ ਹਾਂ..ਅੱਜ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ…ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤੇ ਹੌਂਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ…ਸਮਾਂ ਔਖਾ ਜ਼ਰੂਰ ਹੈ ਪਰ ਇੱਕ ਦੂਜੇ ਦੇ ਸਾਥ ਨਾਲ ਲੰਘ ਜਾਵੇਗਾ…ਸਰਕਾਰ ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਜ਼ਰੂਰ ਕਰੇਗੀ…ਜਲਦੀ ਹਾਲਾਤ ਆਮ ਵਾਂਗ ਹੋਣਗੇ…

ਅੱਠ ਜ਼ਿਲ੍ਹੇ ਪ੍ਰਭਾਵਿਤ

ਸੂਬੇ ਦੇ ਅੱਠ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਭਾਖੜਾ ਅਤੇ ਪੌਂਗ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ ਹਾਲਾਤ ਆਮ ਵਾਂਗ ਨਹੀਂ ਹੋ ਰਹੇ ਹਨ। ਹੜ੍ਹ ਕਾਰਨ ਵੀਰਵਾਰ ਨੂੰ ਫਿਰੋਜ਼ਪੁਰ ਡਵੀਜ਼ਨ ਦੀਆਂ 15 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ।

Previous articleਕੀ ਤੁਸੀਂ ਵੀ ਖਾਂਦੇ ਹੋ ਨਾਸ਼ਪਾਤੀ,ਕਿਤੇ ਵਾਂਝੇ ਤਾਂ ਨਹੀਂ ਰਹਿ ਰਹੇ ਇਸਦੇ ਫਾਇਦਿਆਂ ਤੋਂ!
Next articleਡਿਊਟੀ ‘ਤੇ ਜਾਣ ਨੂੰ ਲੈ ਕੇ ਹੋਏ ਝਗੜੇ ‘ਚ ਕਤਲ

LEAVE A REPLY

Please enter your comment!
Please enter your name here