ਸਮਰਾਲਾ 28 ਸਤੰਬਰ ( ਵਰਿੰਦਰ ਸਿੰਘ ) ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 4 ਅਕਤੂਬਰ ਨੂੰ ਪਟਿਆਲਾ ਹੈੱਡ ਆਫਿਸ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਹਿਲਾਂ ਦੀ ਤਰ੍ਹਾਂ ਕਮੇਟੀ ਮੈਂਬਰਾਂ ਦੀ ਧਰਨੇ ਦੀ ਤਿਆਰੀ ਸਬੰਧੀ ਵੱਖੋ ਵੱਖਰੇ ਏਰੀਏ ਵਿੱਚ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਧਰਨੇ ਨੂੰ ਵਿਸ਼ਾਲ ਰੂਪ ਦੇਣ ਲਈ ਦੋ ਵੱਡੀਆਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਇੱਕ ਬੱਸ ਕਟਾਣੀ ਕਲਾਂ ਤੋਂ ਅਤੇ ਦੂਜੀ ਬੱਸ ਮਾਛੀਵਾੜਾ ਸਾਹਿਬ ਤੋਂ ਸਵੇਰੇ 8:30 ਵਜੇ ਪਟਿਆਲਾ ਦੇ ਧਰਨੇ ਲਈ ਰਵਾਨਾ ਹੋਣਗੀਆਂ। ਪਿਛਲੇ ਅਰਸੇ ਦੌਰਾਨ ਮਹਿਕਮੇ ਵੱਲੋਂ ਮੰਗਾਂ ਸਬੰਧੀ ਹਾਂ ਪੱਖੀ ਹੁੰਗਾਰਾ ਭਰਨ ਦੇ ਬਾਵਜੂਦ ਅਜੇ ਤੱਕ ਲਮਕ ਅਵਸਥਾ ਵਿੱਚ ਰੱਖਿਆ ਜਾ ਰਿਹਾ ਹੈ, ਜਿਵੇਂ ਡੀ. ਏ. ਦੀਆਂ ਕਿਸ਼ਤਾਂ ਦਾ ਏਰੀਅਰ ਅਤੇ ਬਕਾਇਆ ਕਿਸ਼ਤਾਂ ਦੇਣਾ, ਪੇ ਸਕੇਲ 2.59 ਨਾਲ ਸੋਧਣਾ, ਮੈਡੀਕਲ ਕੈਸ਼ਲੈੱਸ ਸਕੀਮ ਚਾਲੂ ਕਰਨਾ, 23 ਸਾਲਾ ਬਿਨਾਂ ਸ਼ਰਤ ਦੇਣਾ, ਬਿਜਲੀ ਵਰਤੋਂ ਦੀ ਰਿਆਇਤ ਦੇਣਾ ਆਦਿ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਜਥੇਬੰਦੀ ਵੱਲੋਂ ਸੰਘਰਸ਼ ਵਜੋਂ 4 ਅਕਤੂਬਰ ਦਾ ਸੂਬਾ ਪੱਧਰੀ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ। ਜੇਕਰ ਇਸ ਦੌਰਾਨ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਤਾਂ ਇਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਮੰਡਲ ਪ੍ਰਧਾਨ ਸਿਕੰਦਰ ਸਿੰਘ ਤੋੋਂ ਇਲਾਵਾ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ., ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਰਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ., ਜਗਤਾਰ ਸਿੰਘ ਪ੍ਰੈਸ ਸਕੱਤਰ, ਜਸਵੰਤ ਸਿੰਘ ਢੰਡਾ, ਭੁਪਿੰਦਰਪਾਲ ਚਹਿਲਾਂ, ਸੁਰਜੀਤ ਵਿਸ਼ਾਦ, ਇੰਜ. ਦਰਸ਼ਨ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ, ਰਾਕੇਸ਼ ਕੁਮਾਰ ਖਮਾਣੋਂ, ਜਗਪਾਲ ਸਿੰਘ, ਪ੍ਰੇਮ ਚੰਦ ਭਲਾ ਲੋਕ, ਪ੍ਰੇਮ ਕੁਮਾਰ ਸਰਕਲ ਆਗੂ ਆਦਿ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
<span;>ਅਖੀਰ ਵਿੱਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਵੱਲੋਂ ਸਮਰਾਲਾ ਮੰਡਲ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਕਿ ਉਕਤ ਦੱਸੇ ਸਮੇਂ ਅਨੁਸਾਰ 4 ਅਕਤੂਬਰ ਨੂੰ ਸਮੇਂ ਸਿਰ ਪਹੁੰਚ ਕੇ ਸੂਬਾ ਪੱਧਰੀ ਧਰਨੇ ਨੂੰ ਸਫਲ ਬਣਾਇਆ ਜਾਵੇ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ।