ਗੁਰੂ ਦੁਆਰਾ ਸ੍ਰੀ ਬੇਰੀ ਸਾਹਿਬ ਪਿੰਡ ਮੈੜੀ ਵਿਖੇ ‘ ਬਾਲ ਦਿਵਸ ‘ ਮਨਾਇਆ ਗਿਆ।

ਮੈੜੀ/ ਉਨਾ , 26 ਦਸੰਬਰ ( ਵਰਿੰਦਰ ਸਿੰਘ) ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਬਾਬਾ ਵਡਭਾਗ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ‘ ਬਾਲ ਦਿਵਸ’ ਮਨਾਇਆ ਗਿਆ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ, ਪੰਜਾਬ ਹਰਿਆਣਾ ਹਿਮਾਚਲ ਤੋਂ ਬਾਬਾ ਜੀ ਦੀਆਂ ਸੰਗਤਾਂ, ਸਮੂਹ ਗੁਰਦੁਆਰਾ ਸਾਹਿਬਾਨ ਦੀ ਮੈਨੇਜਿੰਗ ਕਮੇਟੀਆਂ , ਨਿਹੰਗ ਸਿੰਘ ਜਥੇਬੰਦੀਆਂ ਸਮੇਤ ਬਹੁਤ ਸਾਰੇ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰੂ ਸਾਹਿਬ ਵੱਲੋਂ ਵਿਖਾਏ ਰਸਤੇ ਤੇ ਚੱਲਣ ਦਾ ਪ੍ਰਣ ਵੀ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿੱਚ ਸਮਾਜ ਦੇ ਹਰ ਤਬਕੇ ਤੋਂ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਆਈਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਨਾਂ ਦਾ ਸਿਰੋਪਾਉ ਪਾ ਕੇ ਸਤਿਕਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਦੇ ਮੁੱਖ ਪ੍ਰਬੰਧਕ ਸ੍ਰੀ ਨਰੇਸ਼ ਸ਼ਰਮਾ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ਼ਹੀਦੀ ਸਮਾਗਮ ਬਾਬਾ ਵਡਭਾਗ ਸਿੰਘ ਜੀ ਦੇ ਪਵਿੱਤਰ ਤਪ ਅਸਥਾਨ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਕਰਵਾਏ ਜਾਂਦੇ ਹਨ। ਉਹਨਾਂ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਕੀ ਸ਼ਹੀਦੀ ਸਮਾਗਮਾਂ ਦੌਰਾਨ ਵੀ ਸੰਗਤਾਂ ਆਪਣੇ ਛੋਟੇ ਬੱਚਿਆਂ ਨੂੰ ਵੀ ਨਾਲ ਲੈ ਕੇ ਆਉਣ ਤਾਂ ਕਿ ਉਹਨਾਂ ਬੱਚਿਆਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਤ ਸਾਲ ਅਤੇ ਨੌ ਸਾਲ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਵੀ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਤੇ ਬੋਲਦਿਆਂ ਬਾਬਾ ਵਡਭਾਗ ਸਿੰਘ ਸੇਵਕ ਸੋਸਾਇਟੀ ਦੇ ਪ੍ਰਧਾਨ ਬਾਬਾ ਜਗਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਨੇ ਕੁਰਬਾਨੀ ਕਿਸੇ ਇੱਕ ਧਰਮ ਲਈ ਜਾਂ ਕਿਸੇ ਇੱਕ ਕੌਮ ਲਈ ਨਹੀਂ ਸੀ ਦਿੱਤੀ ,ਉਨਾਂ ਇਹ ਕੁਰਬਾਨੀ ਜ਼ੁਲਮ ਅਤੇ ਜਾਲਮ ਦਾ ਮੁਕਾਬਲਾ ਕਰਦਿਆਂ ਪੂਰੀ ਮਨੁੱਖਤਾ ਜਾਤੀ ਲਈ ਦਿੱਤੀ ਸੀ , ਅਤੇ ਇਤਿਹਾਸ ਵਿੱਚ ਇਸ ਤੋਂ ਬੜੀ ਕੁਰਬਾਨੀ ਨਹੀਂ ਮਿਲਦੀ ਹੈ । ਉਹਨਾਂ ਕਿਹਾ ਕਿ ਸਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈ ਕੇ ਗੁਰਮਤ ਅਨੁਸਾਰ ਆਪਣੇ ਜੀਵਨ ਨੂੰ ਢਾਲਣਾ ਚਾਹੀਦਾ ਹੈ।

Previous articleਭਰਥਲਾ ਤੋਂ ਅਰੁਣ ਕੁਮਾਰ ਵਿੱਕੀ ਆਪਣੇ ਵਿਰੋਧੀ ਨੂੰ 31 ਵੋਟਾਂ ਨਾਲ ਹਰਾ ਸਰਪੰਚ ਚੁਣੇ ਗਏ ਸਮੂਹ ਨਗਰ ਨਿਵਾਸੀਆਂ ਵੱਲੋਂ ਦਿੱਤੇ ਮਾਣ ਲਈ ਹਮੇਸ਼ਾਂ ਪਿੰਡ ਵਾਸੀਆਂ ਦੇ ਰਿਣੀ ਰਹਿਣਗੇ- ਅਰੁਣ ਕੁਮਾਰ ਵਿੱਕੀ
Next articleਸ਼ਹੀਦੀ ਜੋੜ ਮੇਲੇ ਦੇ ਸੰਬੰਧ ਵਿੱਚ ਚਾਹ -ਬਿਸਕੁਟਾਂ ਦਾ ਲੰਗਰ ਲਾਇਆ ਗਿਆ।

LEAVE A REPLY

Please enter your comment!
Please enter your name here