ਪਿੰਡ ਬਚਾਓ- ਪੰਜਾਬ ਬਚਾਓ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਰਾਲਾ ’ਚ ਸੈਮੀਨਾਰ 10 ਨੂੰ

ਸਮਰਾਲਾ 07 ਜਨਵਰੀ ( ਵਰਿੰਦਰ ਸਿੰਘ ਹੀਰਾ) ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਵੱਲੋਂ ਪਿੰਡ ਬਚਾਓ- ਪੰਜਾਬ ਬਚਾਓ ਮੁਹਿੰਮ ਤਹਿਤ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਦੇ ਅਧਿਕਾਰ, ਜਿੰਮੇਵਾਰੀਆਂ ਅਤੇ ਚਣੌਤੀਆਂ ਦੇ ਵਿਸ਼ੇ ਤਹਿਤ Çਂੲੱਕ ਵਿਸ਼ਾਲ ਸੈਮੀਨਾਰ 10 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਫਰੰਟ ਦੇ ਦਫਤਰ ‘ਬਾਗੀ ਭਵਨ’ ਭਗਵਾਨਪੁਰਾ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸਪਾਲ ਸਿੰਘ ਅਤੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਹਮੀਰ ਸਿੰਘ ਹੋਣਗੇ, ਜੋ ਇਸ ਵਿਸ਼ੇ ਤੇ ਪੂਰੀ ਵਿਸਥਾਰਤ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਪਾਣੀ ਬਚਾਓ- ਵਾਤਾਵਰਨ ਬਚਾਓ ਵਿਸ਼ੇ ਤੇ ਹੋਰ ਵਿਦਵਾਨ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਇਲਾਕੇ ਦੀਆਂ ਸਮੂਹ ਗਰਾਮ ਪੰਚਾਇਤਾਂ, ਕਿਸਾਨ ਜਥੇਬੰਦੀਆਂ, ਕਾਰੋਬਾਰੀਆਂ, ਸਮਾਜਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਇਸ ਸੈਮੀਨਾਰ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ, ਤਾਂ ਜੋ ਅੱਜ ਦੇ ਇਨ੍ਹਾਂ ਗੰਭੀਰ ਮਸਲਿਆਂ ਸਬੰਧੀ ਵਿਦਵਾਨਾਂ ਦੀਆਂ ਗੱਲਾਂ ਸੁਣੀਆਂ ਜਾਣ ਅਤੇ ਉਨ੍ਹਾਂ ਤੇ ਅਮਲ ਕਰਕੇ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋ ਸਕੀਏ ਅਤੇ ਆਪਣੇ ਆਲੇ ਦੁਆਲੇ ਦੀ ਸਹੀ ਸੰਭਾਲ ਕਰ ਸਕੀਏ।

 

Previous articleਮੋਗੇ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਬੀ. ਕੇ. ਯੂ. (ਲੱਖੋਵਾਲ) ਵੱਲੋਂ ਮੀਟਿੰਗ ਕੀਤੀ ਗਈ।
Next articleਮੋਗਾ ਦੀ ਮਹਾ ਪੰਚਾਇਤ ਵਿੱਚ ਬੀਕੇਯੂ ( ਕਾਦੀਆਂ) ਦਾ ਵੱਡੀ ਗਿਣਤੀ ਵਿੱਚ ਜਥਾ ਹੋਇਆ ਰਵਾਨਾ ।

LEAVE A REPLY

Please enter your comment!
Please enter your name here