ਪੰਜਾਬ ਨੰਬਰਦਾਰ ਐਸੋ: (ਗਾਲਿਬ) ਦੀ ਮਾਸਿਕ ਮੀਟਿੰਗ ’ਚ ਚਾਇਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਨੰਬਰਦਾਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਕੇ, ਹਰ ਮਹੀਨੇ ਖਾਤੇ ਵਿੱਚ ਪਾਉਣਾ ਯਕੀਨੀ ਬਣਾਵੇ -ਹਰਬੰਸਪੁਰਾ/ਢਿੱਲਵਾਂ

ਸਮਰਾਲਾ, 3 ਫਰਵਰੀ ( ਵਰਿੰਦਰ ਸਿੰਘ ਹੀਰਾ) ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ (ਰਜਿ: 169) ਦੀ ਮਹੀਨਾਵਾਰ ਮੀਟਿੰਗ ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਰਣਜੀਤ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਏ ਨੰਬਰਦਾਰਾਂ ਦਾ ਧੰਨਵਾਦ ਕਰਦੇ ਹੋਏ ਤਹਿਸੀਲ ਪ੍ਰਧਾਨ ਰਣਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਨੰਬਰਦਾਰਾਂ ਨੂੰ ਮਿਲਦੇ ਨਿਗੂਣੇ ਮਾਣਭੱਤੇ ਵਿੱਚ ਵਾਧਾ ਕਰਨ ਦੀ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਇਹ ਮਾਣਭੱਤਾ ਨੂੰ ਸਮੇਂ ਸਿਰ ਨਹੀਂ ਮਿਲ ਰਿਹਾ, ਕੁਝ ਨੰਬਰਦਾਰ ਅਜਿਹੇ ਵੀ ਹਨ, ਜਿਨ੍ਹਾਂ ਪਿਛਲੇ ਦੋ ਸਾਲਾਂ ਤੋਂ ਮਾਣ ਭੱਤਾ ਨਹੀਂ ਮਿਲਿਆ, ਜਿਸ ਸਬੰਧੀ ਜਦੋਂ ਸਬੰਧਿਤ ਕਲਰਕ ਨੂੰ ਮਿਲਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਜਲਦੀ ਪੈ ਜਾਵੇਗਾ, ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਮਿਲਦਾ ਮਾਣਭੱਤਾ ਸਮੇਂ ਸਿਰ ਨੰਬਰਦਾਰਾਂ ਦੇ ਖਾਤੇ ਵਿੱਚ ਪਾਇਆ ਜਾਵੇ। ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਨੇ ਸਰਕਾਰ ਵੱਲੋਂ ਬੈਨ ਕੀਤੀ ਚਾਇਨਾ ਡੋਰ ਦੀ ਚੋਰੀ ਛਿਪੇ ਹੋ ਰਹੀ ਖਰੀਦ ਵੇਚ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ, ਮੌਜੂਦਾ ਸਰਕਾਰ ਦੀ ਨਾਕਾਮਯਾਬੀ ਦੱਸੀ ਜੋ ਇਸ ਖਤਰਨਾਕ ਡੋਰ ਤੇ ਕਾਬੂ ਨਹੀਂ ਪਾ ਸਕੀ। ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਡੋਰ ਦੀ ਖਰੀਦ ਨਾ ਕਰਨ ਅਤੇ ਨਾ ਹੀ ਇਸਦੀ ਵਰਤੋਂ ਕਰਨ। ਜੋ ਮਨੁੱਖਾਂ ਅਤੇ ਪਸ਼ੂਆਂ ਪੰਛੀਆਂ ਲਈ ਬੇਹੱਦ ਖਤਰਨਾਕ ਹੈ। ਇਸ ਮੌਕੇ ਨੰਬਰਦਾਰ ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੁੱਢਲੀਆਂ ਮੰਗਾਂ ਨੂੰ ਜਲਦੀ ਪੂਰੀਆਂ ਕਰੇ, ਨਹੀਂ ਤਾਂ ਭਵਿੱਖ ਵਿੱਚ ਪੰਜਾਬ ਦੇ ਸਮੂਹ ਨੰਬਰਦਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਸਰਕਾਰ ਮੰਗਾਂ ਸਬੰਧੀ ਲਾਏ ਲਾਰੇ ਭਵਿੱਖ ਵਿੱਚ ਭਾਰੂ ਪੈਣਗੇ। ਅੱਜ ਦੀ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਨੰਬਰਦਾਰ ਹਾਕਮ ਸਿੰਘ ਹੇੜੀਆਂ ਵਾਈਸ ਪ੍ਰਧਾਨ, ਰਘਵੀਰ ਸਿੰਘ ਸਮਸ਼ਪੁਰ, ਨਿਰਮਲ ਸਿੰਘ, ਅਮਰੀਕ ਸਿੰਘ ਮਾਣਕੀ, ਬਲਵੀਰ ਸਿੰਘ, ਭੀਮ ਸਿੰਘ, ਕਮਲਜੀਤ ਸਿੰਘ, ਬਲਵਿੰਦਰ ਕੌਰ ਆਦਿ ਤੋਂ ਇਲਾਵਾ ਸਮਰਾਲਾ ਤਹਿਸੀਲ ਦੇ ਹੋਰ ਵੀ ਨੰਬਰਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here