ਬੀ. ਕੇ. ਯੂ. (ਲੱਖੋਵਾਲ) ਅਤੇ ਹੋਰ ਯੂਨੀਅਨਾਂ ਦੇ ਕਾਰਕੁੰਨਾਂ ਵੱਲੋਂ ਵਿਧਾਇਕ ਦਿਆਲਪੁਰਾ ਦੀ ਰਿਹਾਇਸ਼ ਦਾ ਕੀਤਾ ਘਿਰਾਓ।

ਮੁੱਖ ਮੰਤਰੀ ਆਮ ਲੋਕਾਂ ਵਿੱਚ ਆ ਕੇ ਦੱਸਣ ਕਿ ਕਿਸਾਨਾਂ ਦੀਆਂ ਕਿਹੜੀਆਂ ਮੰਗਾਂ ਪੰਜਾਬ ਨਾਲ ਸਬੰਧਿਤ ਨਹੀਂ ਹਨ, ਕਿਸਾਨਾਂ ਨਾਲ ਬਹਿਸ ਕਰਨ ਲਈ ਸਮਾਂ ਅਤੇ ਸਥਾਨ ਖੁਦ ਤਹਿ ਕਰ ਲੈਣ – ਲੱਖੋਵਾਲ/ਢੀਂਡਸਾ

ਸਮਰਾਲਾ ,11 ਮਾਰਚ ( ਵਰਿੰਦਰ ਸਿੰਘ ਹੀਰਾ)  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਤੀ ਕੱਲ ਪੂਰੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੇ ਘਰਾਂ ਨੂੰ ਘੇਰਿਆ ਗਿਆ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੱਖੋਵਾਲ ਯੂਨੀਅਨ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਘਰ ਅੱਗੇ ਘਿਰਾਓ ਕਰਨ ਲਈ ਪੁੱਜੇ। ਇਸ ਘਿਰਾਓ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਪਰਮਿੰਦਰ ਸਿੰਘ ਪਾਲ ਮਾਜਰਾ ਜਨਰਲ ਸਕੱਤਰ ਪੰਜਾਬ ਉਚੇਚੇ ਤੌਰ ਤੇ ਪੁੱਜੇ। ਘਿਰਾਓ ਮੌਕੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਖੁੱਲੇ ਚੈÇਲੰਜ ਰਾਹੀਂ 15 ਮਾਰਚ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਡਿਵੇਟ ਕਰਨ ਦਾ ਸੱਦਾ ਦਿੱਤਾ ਗਿਆ ਜਾਂ ਮੁੱਖ ਮੰਤਰੀ ਆਪਣੀ ਪਸੰਦ ਦਾ ਸਮਾਂ ਤੇ ਸਥਾਨ ਦੱਸਣ, ਜਿੱਥੇ ਕਿਸਾਨ ਜਥੇਬੰਦੀਆਂ ਨੂੰ ਦੱਸਣ ਕਿ ਕਿਸਾਨਾਂ ਦੀਆਂ ਮੰਗਾਂ ਦਾ ਕਿਹੜਾ ਮੁੱਦਾ ਪੰਜਾਬ ਸਰਕਾਰ ਨਾਲ ਸਬੰਧਿਤ ਨਹੀਂ ਹੈ, ਜੋ ਝੂਠ ਬੋਲ ਕੇ ਕਹਿ ਰਹੇ ਹਨ ਕਿ ਕਿਸਾਨੀ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ। ਬੀ. ਕੇ. ਯੂ. (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਹਰਦੀਪ ਸਿੰਘ ਭਰਥਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਸੀਂ ਕਿਸਾਨ ਯੂਨੀਅਨਾਂ ਸਰਕਾਰ ਅਤੇ ਲੋਕਾਂ ਵਿਚਕਾਰ ਕੰਧ ਬਣਕੇ ਕੰਮ ਕਰ ਰਹੇ ਹਾਂ। ਉਨ੍ਹਾਂ ਛੋਟੇ ਦੁਕਾਨਦਾਰਾਂ, ਆੜ੍ਹਤੀਆਂ, ਰੇੜੀ ਫੜ੍ਹੀ ਵਾਲਿਆਂ ਨੂੰ ਇੱਕਜੁੱਟ ਹੋਣ ਲਈ ਕਿਹਾ ਤਾਂ ਜੋ ਸਰਕਾਰ ਵੱਡੇ ਧਨਾਢ ਘਰਾਣਿਆਂ ਨੂੰ ਅੱਗੇ ਲਿਆ ਕੇ ਆਮ ਲੋਕਾਂ ਨੂੰ ਨਪੀੜ ਨਾ ਸਕਣ। ਧਰਨੇ ਵਿੱਚ ਉਪਰੋਕਤ ਤੋਂ ਇਲਾਵਾ ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ ਸਮਰਾਲਾ, ਰਵਿੰਦਰ ਸਿੰਘ ਅਕਾਲਗੜ੍ਹ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਮੱਘਰ ਸਿੰਘ ਘੁੰਗਰਾਲੀ ਸਿੱਖਾਂ, ਬਲਜਿੰਦਰ ਸਿੰਘ ਹਰਿਓਂ ਜਨਰਲ ਸਕੱਤਰ ਸਮਰਾਲਾ ਬਲਾਕ, ਕੈਪਟਨ ਗੁਰਚਰਨ ਸਿੰਘ ਮੁੱਤੋਂ, ਹਰਪਾਲ ਸਿੰਘ, ਮੇਜਰ ਸਿੰਘ ਬੰਬ, ਸੁਖਦੇਵ ਸਿੰਘ ਸਰਪੰਚ ਰੁਪਾਲੋਂ, ਜਗਤਾਰ ਸਿੰਘ, ਸਿਕੰਦਰ ਸਿੰਘ ਮਾਦਪੁਰ, ਜਸਵੰਤ ਸਿੰਘ, ਕਮਿੱਕਰ ਸਿੰਘ, ਮਲਕੀਤ ਸਿੰਘ ਢੀਂਡਸਾ, ਬਹਾਦਰ ਸਿੰਘ, ਮਲਕੀਤ ਸਿੰਘ ਫੌਜੀ ਪਪੜੌਦੀ, ਸਰਪੰਚ ਬਲਵੰਤ ਸਿੰਘ, ਚਰਨਜੀਤ ਸਿੰਘ ਪਾਲ ਮਾਜਰਾ, ਸਰਪੰਚ ਸਰਬਜੀਤ ਸਿੰਘ ਖੀਰਨੀਆਂ, ਸੁਰਿੰਦਰ ਸਿੰਘ ਭਰਥਲਾ ਮੀਤ ਪ੍ਰਧਾਨ ਲੁਧਿਆਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਵਰਕਰ ਹਾਜਰ ਸਨ।

LEAVE A REPLY

Please enter your comment!
Please enter your name here