ਬੀ. ਕੇ. ਯੂ. (ਲੱਖੋਵਾਲ) ਦੀ 28 ਮਾਰਚ ਨੂੰ ਡੀ. ਸੀ. ਲੁਧਿਆਣਾ ਨੂੰ ਮੰਗ ਪੱਤਰ ਸੌਂਪਣ ਸਬੰਧੀ ਮੀਟਿੰਗ।

ਖਨੌਰੀ ਅਤੇ ਸ਼ੰਭੂ ਬਾਰਡਰ ਮੋਰਚੇ ਨੂੰ ਖੰਡਾਉਣਾ ਪੰਜਾਬ ਅਤੇ ਕੇਂਦਰ ਸਰਕਾਰਾਂ ਦੀ ਆਪਸੀ ਮਿਲੀ ਭੁਗਤ – ਮੇਹਲੋਂ/ਪਾਲਮਾਜਰਾ/ਢੀਂਡਸਾ

ਸਮਰਾਲਾ, 25 ਮਾਰਚ ( ਵਰਿੰਦਰ ਸਿੰਘ ਹੀਰਾ) ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ 28 ਮਾਰਚ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਲਾਮਬੰਦੀ ਸਬੰਧੀ ਜਰੂਰੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਪਰਮਿੰਦਰ ਸਿੰਘ ਪਾਲਮਾਜਰਾ ਸੂਬਾ ਜਨਰਲ ਸਕੱਤਰ ਅਤੇ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਰਪ੍ਰਸਤ ਮੇਹਲੋਂ ਅਤੇ ਸੂਬਾ ਜਨਰਲ ਸਕੱਤਰ ਪਾਲਮਾਜਰਾ ਨੇ ਕਿਹਾ ਕਿ 19 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਆਗੂਆਂ ਨੂੰ ਮੀਟਿੰਗ ਦਾ ਸੱਦਾ ਦੇ ਕੇ ਗਲਤ ਤਰੀਕੇ ਨਾਲ ਗ੍ਰਿਫਤਾਰ ਕਰਨਾ, ਖਨੌਰੀ ਅਤੇ ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਨੂੰ ਪੁਲਿਸ ਫੋਰਸ ਦੀ ਮੱਦਦ ਨਾਲ ਉਠਾਉਣਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਬੀ. ਜੇ. ਪੀ. ਦੀ ‘ਬੀ’ ਟੀਮ ਹੈ। ਮਨਜੀਤ ਸਿੰਘ ਢੀਂਡਸਾ ਪ੍ਰਧਾਨ, ਅੰਮ੍ਰਿਤ ਸਿੰਘ ਰਾਜੇਵਾਲ ਅਤੇ ਹਰਦੀਪ ਸਿੰਘ ਭਰਥਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿੱਚ ਆਮ ਆਦਮੀ ਪਾਰਟੀ ਨੂੰ ਦੂਜੀਆਂ ਰਿਵਾਇਤੀ ਪਾਰਟੀਆਂ ਦੇ ਵਿਰੋਧ ਵਿੱਚ ਜਿਤਾ ਕੇ ਭੇਜਿਆ ਸੀ, ਪ੍ਰੰਤੂ ਇਨ੍ਹਾਂ ਨੂੰ ਘੁਮੰਡ ਹੋ ਗਿਆ ਕਿ ਅਸੀਂ ਆਪਣੀ ਕਾਬਲੀਅਤ ਨਾਲ ਜਿੱਤੇ ਹਾਂ, ਦੂਸਰਾ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਬਜਬਾਗ ਦਿਖਾ ਕੇ ਲੁੱਟ ਲਿਆ। ਇਸ ਮੌਕੇ ਪੰਜਾਬ ਦੇ ਨੌਜਵਾਨਾਂ ਨੂੰ ਪਿੱਛੇ ਧੱਕ ਕੇ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਗੁਰਸੇਵਕ ਸਿੰਘ ਪ੍ਰਧਾਨ ਬਲਾਕ ਸਮਰਾਲਾ, ਰਵਿੰਦਰ ਸਿੰਘ ਅਕਾਲਗੜ੍ਹ ਪ੍ਰਧਾਨ ਬਲਾਕ ਮਾਛੀਵਾੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਤਰ੍ਹਾਂ ਦੇ ਕੰਮ ਮੰਤਰੀ ਅਤੇ ਮੁੱਖ ਮੰਤਰੀ ਕਰ ਰਹੇ ਹਨ, ਉਨ੍ਹਾਂ ਨੂੰ ਆਖਰ ਜੇਲ੍ਹਾਂ ਅੰਦਰ ਜਾਣਾ ਹੀ ਪੈਣਾ ਹੈ। ਅਸੀਂ ਕਿਸਾਨ, ਮਜ਼ਦੂਰ ਜੇਲ੍ਹਾਂ ਤੋਂ ਨਹੀਂ ਡਰਦੇ, 28 ਮਾਰਚ ਨੂੰ ਸੰਯੁਕਤ ਮੋਰਚੇ ਦੇ ਸੱਦੇ ਉੱਤੇ ਡੀ. ਸੀ. ਦਫਤਰ ਲੁਧਿਆਣਾ ਦਾ ਘਿਰਾਓ ਕਰਨ ਲਈ ਭਾਕਿਯੂ (ਲੱਖੋਵਾਲ) ਦੇ ਕਿਸਾਨਾਂ ਤੇ ਮਜ਼ਦੂਰਾਂ ਅੰਦਰ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਯੂਨੀਅਨ ਵੱਲੋਂ ਕਿਸਾਨ ਤੇ ਮਜ਼ਦੂਰ ਲੁਧਿਆਣਾ ਪੁੱਜਣਗੇ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਸੁਰਿੰਦਰ ਸਿੰਘ ਭਰਥਲਾ ਮੀਤ ਪ੍ਰਧਾਨ ਲੁਧਿਆਣਾ, ਹਰਪ੍ਰੀਤ ਸਿੰਘ, ਪਮਨਦੀਪ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਲੁਧਿਆਣਾ, ਹਰਗੁਰਮੁੱਖ ਸਿੰਘ ਜਨਰਲ ਸਕੱਤਰ ਲੁਧਿਆਣਾ, ਬੇਅੰਤ ਸਿੰਘ ਤੁਰਮਰੀ ਬਲਾਕ ਪ੍ਰਧਾਨ ਖੰਨਾ, ਕੁਲਵਿੰਦਰ ਸਿੰਘ ਸਰਵਰਪੁਰ ਪ੍ਰਧਾਨ ਤਹਿਸੀਲ ਸਮਰਾਲਾ, ਸਮਸ਼ੇਰ ਸਿੰਘ, ਉੱਜਲ ਸਿੰਘ ਮੱਲ ਮਾਜਰਾ, ਹਜਾਰਾ ਸਿੰਘ ਸਰਪੰਚ ਅਕਾਲਗੜ੍ਹ, ਡਾ. ਹਰਬੰਸ ਸਿੰਘ, ਸਰਪੰਚ ਸੁਖਦੇਵ ਸਿੰਘ ਰੁਪਾਲੋਂ, ਕੈਪਟਨ ਗੁਰਚਰਨ ਸਿੰਘ ਮੁਤੋਂ, ਜਗਤਾਰ ਸਿੰਘ, ਸਿਕੰਦਰ ਸਿੰਘ ਮਾਦਪੁਰ, ਬਹਾਦਰ ਸਿੰਘ, ਰਣਜੀਤ ਸਿੰਘ ਫੌਜੀ, ਮਲਕੀਤ ਸਿੰਘ ਪਪੜੌਦੀ, ਕਮਿੱਕਰ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ ਢੀਂਡਸਾ, ਬਲਜਿੰਦਰ ਸਿੰਘ ਹਰਿਓਂਂ, ਗੁਰਮਨ ਸਿੰਘ ਰੋਹਣੋਂ, ਹਰਪਾਲ ਸਿੰਘ, ਮੇਜਰ ਸਿੰਘ ਬੰਬਾਂ, ਸਰਪੰਚ ਚਰਨਜੀਤ ਸਿੰਘ, ਸਤਵੰਤ ਸਿੰਘ, ਅਮਰੀਕ ਸਿੰਘ ਪਾਲ ਮਾਜਰਾ, ਕੁਲਵਿੰਦਰਜੀਤ ਸਿੰਘ, ਜਸਵਿੰਦਰ ਸਿੰਘ ਇਕਾਈ ਪ੍ਰਧਾਨ ਸਲੌਦੀ ਆਦਿ ਤੋਂ ਇਲਾਵਾ ਯੂਨੀਅਨ ਦੇ ਹੋਰ ਵਰਕਰ ਹਾਜਰ ਸਨ।

LEAVE A REPLY

Please enter your comment!
Please enter your name here