
ਮਠਾੜੂ ਪਰਿਵਾਰ ਨੂੰ ਸਦਮਾ, ਮਾਤਾ ਸੁਰਜੀਤ ਕੌਰ ਦਾ ਦੇਹਾਂਤ
ਸਮਰਾਲਾ, 01 ਮਈ ( ਵਰਿੰਦਰ ਸਿੰਘ ਹੀਰਾ) ਲੁਧਿਆਣਾ ਦੇ ਉਦਯੋਗਪਤੀ ਮਠਾੜੂ ਪਰਿਵਾਰ ਅਤੇ ਸੀਨੀਅਰ ਪੱਤਰਕਾਰ ਸਰਬਜੀਤ ਲੁਧਿਆਣਵੀ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਜੀ ਮਿਤੀ 26 ਅਪ੍ਰੈਲ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ ਹਨ। ਮਾਤਾ ਸੁਰਜੀਤ ਕੌਰ ਜੀ ਦੀ ਉਮਰ 90 ਸਾਲ ਸੀ । ਮਾਤਾ ਸੁਰਜੀਤ ਕੌਰ ਦੇ ਪਰਿਵਾਰ ਵਿੱਚ ਦੋ ਪੁੱਤਰ ਤੇ ਇੱਕ ਪੁੱਤਰੀ ਹਨ । ਮਠਾੜੂ ਪਰਿਵਾਰ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮਾਤਾ ਸੁਰਜੀਤ ਕੌਰ ਜੀ ਦੇ ਨਮਿਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 6 ਮਈ ਦਿਨ ਮੰਗਲਵਾਰ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਗਲੀ ਨੰਬਰ 1, ਲੁਧਿਆਣਾ ਵਿਖੇ ਪਾਏ ਜਾਣਗੇ। ਪਰਿਵਾਰ ਵੱਲੋਂ ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਨੂੰ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ ।