ਬਾਬਾ ਸਾਹਿਬ ਬੀ. ਆਰ. ਅੰਬੇਦਕਰ ਮਿਸ਼ਨਰੀ ਸਭਾ ਦੀ ਮਾਸਿਕ ਮੀਟਿੰਗ ਦੌਰਾਨ ਪਾਰਕ ਜਲਦ ਬਣਾਉਣ ਅਤੇ ਕਮਿਊਨਿਟੀ ਹਾਲ ਬਣਾਉਣ ਦੀ ਮੰਗ ।
ਮਿਸ਼ਨਰੀ ਸਭਾ ਵੱਲੋਂ ਗਰੀਬਾਂ ਦੀ ਭਲਾਈ ਲਈ ਕੀਤੇ ਜਾਂਦੇ ਕਾਰਜ ਸ਼ਲਾਘਾਯੋਗ –ਹੈੱਡਮਾਸਟਰ ਚਰਨਜੀਤ ਸਿੰਘ
ਸਮਰਾਲਾ 25 ਜੂਨ ( ਵਰਿੰਦਰ ਸਿੰਘ ਹੀਰਾ)
ਬਾਬਾ ਸਾਹਿਬ ਬੀ. ਆਰ. ਅੰਬੇਦਕਰ ਮਿਸ਼ਨਰੀ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਕਾਮਰੇਡ ਭਜਨ ਸਿੰਘ (ਸਾਬਕਾ ਪ੍ਰਧਾਨ ਨਗਰ ਕੌਂਸਲ), ਡਾ. ਸੋਹਣ ਲਾਲ ਬਲੱਗਣ ਸਰਪ੍ਰਸਤ ਅਤੇ ਚਰਨਜੀਤ ਸਿੰਘ ਹੈੱਡਮਾਸਟਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਾਬਾ ਸਾਹਿਬ ਦੇ ਸਿਧਾਂਤਾਂ ਤੇ ਚੱਲਣ ਅਤੇ ਉਨ੍ਹਾਂ ਦੀ ਵਿਚਾਰਧਾਰਾ ਅਪਣਾਉਣ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਵਿੱਚ ਸਮਰਾਲਾ ਸ਼ਹਿਰ ਵਿਚਕਾਰ ਬਣ ਰਹੇ ਪਾਰਕ ਨੂੰ ਜਲਦ ਮੁਕੰਮਲ ਕਰਨ ਦੀ ਨਗਰ ਕੌਂਸਲ ਤੋਂ ਮੰਗ ਕੀਤੀ ਗਈ। ਉਨ੍ਹਾਂ ਨਗਰ ਕੌਂਸਲ ਦੇ ਪ੍ਰਧਾਨ ਤੋਂ ਮੰਗ ਕੀਤੀ ਕਿ ਐਸ. ਸੀ. ਭਾਈਚਾਰੇ ਦੀ ਸਹੂਲਤ ਲਈ ਕਮਿਊਨਿਟੀ ਹਾਲ ਬਣਾਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਗਰੀਬ ਵਿਅਕਤੀ ਖੁਸ਼ੀ ਗਮੀ ਵਿੱਚ ਇਸਦੀ ਵਰਤੋਂ ਕਰ ਸਕਣ। ਇਸ ਮੌਕੇ ਸਰਪ੍ਰਸਤ ਡਾ. ਸੋਹਣ ਲਾਲ ਬਲੱਗਣ ਨੇ ਸੁਸਾਇਟੀ ਦੇ ਕੰਮਾਂ ਦਾ ਦਾਇਰਾ ਵਧਾਉਣ ਲਈ ਸਮਾਜ ਭਲਾਈ ਦੇ ਕੰਮ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਭਾ ਨਾਲ ਜੋੜਨ ਦੀ ਅਪੀਲ ਕੀਤੀ। ਹੈੱਡਮਾਸਟਰ ਚਰਨਜੀਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਬੀ. ਆਰ. ਅੰਬੇਦਕਰ ਮਿਸ਼ਨਰੀ ਸਭਾ ਜੋ ਸਮਾਜ ਦੇ ਪੱਛੜੇ ਲੋਕਾਂ ਦੇ ਹਿੱਤਾਂ ਲਈ ਬਣਾਈ ਗਈ ਹੈ, ਇਸ ਦੁਆਰਾ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਅਸੀਂ ਸਭਾ ਨੂੰ ਪੂਰਨ ਰੂਪ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ ਅਤੇ ਹਮੇਸ਼ਾਂ ਇਸ ਦੁਆਰਾ ਕੀਤੇ ਜਾਂਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਵਾਂਗੇ। ਉਨ੍ਹਾਂ ਸਮਰਾਲਾ ਦੇ ਹਲਕਾ ਵਿਧਾਇਕ ਦਿਆਲਪੁਰਾ ਤੋਂ ਮੰਗ ਕੀਤੀ ਕਿ ਉਹ ਸਮਰਾਲਾ ਵਿੱਚ ਬਣ ਰਹੇ ਪਾਰਕ ਦੇ ਕੰਮ ਨੂੰ ਜਲਦੀ ਨੇਪਰੇ ਚਾੜਨ ਅਤੇ ਗਰੀਬਾਂ ਲਈ ਕਮਿਊਨਿਟੀ ਹਾਲ ਬਣਾਇਆ ਜਾਵੇ ਅਤੇ ਉਸਦਾ ਨਾਂ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਨਾਂ ਦੇ ਰੱਖਿਆ ਜਾਵੇ। ਪ੍ਰਧਾਨ ਭਜਨ ਸਿੰਘ ਨੇ ਕਿਹਾ ਕਿ ਜਲਦੀ ਹੀ ਸਭਾ ਵੱਲੋਂ ਇਨ੍ਹਾਂ ਮਸਲਿਆਂ ਸਬੰਧੀ ਹਲਕਾ ਵਿਧਾਇਕ ਦਿਆਲਪੁਰਾ, ਐਸ. ਡੀ. ਐਮ. ਸਮਰਾਲਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਜਾਵੇਗੀ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਰਾਮ ਜੀ ਦਾਸ ਮੱਟੂ ਸੀਨੀ: ਵਾਈਸ ਪ੍ਰਧਾਨ, ਕਮਲਜੀਤ ਬੰਗੜ ਮੀਤ ਪ੍ਰਧਾਨ, ਬਲਦੇਵ ਸਿੰਘ ਤੂਰ ਪ੍ਰਪੇਗੰਡਾ ਸੈਕਟਰੀ, ਰਾਮਜੀਤ ਸਿੰਘ, ਬੂਟਾ ਸਿੰਘ, ਸੁਰੇਸ਼ ਕੁਮਾਰ, ਹਰਿੰਦਰ ਸਿੰਘ, ਅਸ਼ੋਕ ਕੁਮਾਰ, ਕਸ਼ਮੀਰਾ ਸਿੰਘ, ਲਖਵੀਰ ਸਿੰਘ, ਥਾਣੇਦਾਰ ਕਰਮ ਸਿੰਘ, ਥਾਣੇਦਾਰ ਨਾਇਬ ਸਿੰਘ, ਮੈਨੇਜਰ ਜਗਦੀਸ਼ ਕਲਿਆਣ, ਮੇਲਾ ਸਿੰਘ ਅਕਾਊਂਟੈਂਟ, ਬਲਜਿੰਦਰ ਸਿੰਘ ਖਜਾਨਚੀ, ਦਲਵੀਰ ਸਿੰਘ ਟ੍ਰਾਂਸਪੋਰਟ, ਭੋਲਾ ਮੱਟੂ, ਅਸ਼ੋਕ ਕਲਿਆਣ, ਸੁਰੇਸ਼ ਮੱਟੂ, ਪਰਮਜੀਤ ਸਿੰਘ, ਜੱਸੀ, ਬਲਵੰਤ ਸਿੰਘ, ਚਰਨਜੀਤ ਸਿੰਘ, ਦਿਲਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਸਭਾ ਦੀ ਕਾਰਜਕਾਰੀ ਮੈਂਬਰ ਅਤੇ ਸ਼ਹਿਰ ਨਿਵਾਸੀ ਹਾਜਰ ਸਨ।

LEAVE A REPLY

Please enter your comment!
Please enter your name here