
ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਬਣਨ ’ਤੇ ਹਲਕੇ ਵਿੱਚ ਖੁਸ਼ੀ ਦੀ ਲਹਿਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ – ਪਰਮਜੀਤ ਸਿੰਘ ਢਿੱਲੋਂ
ਸਮਰਾਲਾ 4 ਜੁਲਾਈ ( ਵਰਿੰਦਰ ਸਿੰਘ ਹੀਰਾ )
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਵਰਕਿੰਗ ਕਮੇਟੀ ਦੀ ਸੂਚੀ ਵਿੱਚ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕਰਕੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਿਸ ਨਾਲ ਹਲਕਾ ਸਮਰਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਅਤੇ ਢਿੱਲੋਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਤਾਂ ਲੱਗ ਗਿਆ। ਇਸ ਨਿਯੁਕਤੀ ਸਬੰਧੀ ਪਰਮਜੀਤ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਸਭ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨਾ ਬਣਦਾ ਹੈ, ਜਿਨ੍ਹਾਂ ਨੇ ਇਹ ਨਿਯੁਕਤੀ ਕਰਕੇ ਸਮਰਾਲਾ ਹਲਕੇ ਦਾ ਮਾਣ ਵਧਾਇਆ ਹੈ। ਮੈਨੂੰ ਜੋ ਜਿੰਮੇਵਾਰੀ ਪਾਰਟੀ ਨੇ ਸੌਂਪੀ ਹੈ, ਉਸਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਂਦੇ ਹੋਏ ਪਾਰਟੀ ਦੇ ਵਕਾਰ ਨੂੰ ਕਦੀ ਵੀ ਢਾਹ ਨਹੀਂ ਲੱਗਣ ਦੇਵਾਂਗਾ। ਸ਼੍ਰੋਮਣੀ ਅਕਾਲੀ ਦਲ ਜੋ ਆਮ ਲੋਕਾਂ ਦੇ ਹੱਕਾਂ ਵਿੱਚ ਖੜਨ, ਪੰਜਾਬ ਦੇ ਹਿੱਤਾਂ ਲਈ ਲਗਾਏ ਮੋਰਚਿਆਂ ਵਿੱਚੋਂ ਨਿਕਲੀ ਹੈ, ਇਸ ਦਾ ਕੁਰਬਾਨੀਆਂ ਵਾਲਾ ਇਤਿਹਾਸ ਕਿਸੇ ਕੋਲੋਂ ਛੁਪਿਆ ਨਹੀਂ ਹੈ, ਨੂੰ ਮੁੜ ਉੱਚੇ ਮੁਕਾਮ ਤੇ ਸਥਾਪਤ ਕਰਨ ਲਈ ਦਿਨ ਰਾਤ ਇੱਕ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੰਜੀਦਗੀ ਨਾਲ ਸੋਚਣ ਲੱਗ ਪਏ ਹਨ, ਕਿਉਂਕਿ ਸਾਢੇ ਤਿੰਨ ਸਾਲ ਪਹਿਲਾਂ ਆਮ ਲੋਕਾਂ ਨਾਲ ਝੂਠੇ ਵਾਅਦੇ ਕਰਕੇ, ਲੋਕਾਂ ਦੀਆਂ ਭਾਵਨਾਵਾਂ ਨੂੰ ਹਵਾਈ ਸੁਪਨਿਆਂ ਵਿੱਚ ਸੰਜੋਅ ਕੇ ਪੰਜਾਬ ਉੱਤੇ ਕਾਬਜ ਹੋਈ ਹੈ, ਹੁਣ ਉਸੇ ਪਾਰਟੀ ਨੂੰ ਪੰਜਾਬ ਦੇ ਲੋਕ ਰਾਜ ਸੱਤਾ ਸੌਂਪ ਕੇ ਪਛਤਾ ਰਹੇ ਹਨ। ਪੰਜਾਬ ਲੋਕਾਂ ਨੂੰ ਵੀ ਸਮਝ ਆ ਚੁੱਕੀ ਹੈ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਪ੍ਰਤੀ ਲਈ ਸੰਘਰਸ਼ ਕਰਨ ਵਾਲੀ ਜੇਕਰ ਕੋਈ ਰਾਜਨੀਤਕ ਪਾਰਟੀ ਹੈ ਤਾਂ ਉਹ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਰਾਜਨੀਤਕ ਪਾਰਟੀ ਹੈ, ਜੋ ਕਿ 2027 ਵਿੱਚ ਮੁੜ ਪੰਜਾਬ ਦੇ ਲੋਕਾਂ ਦੇ ਪਿਆਰ ਸਦਕਾ ਮੁੜ ਸੱਤਾ ਸੰਭਾਲੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ। ਵਧਾਈਆਂ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਜਥੇਦਾਰ ਜਸਮੇਲ ਸਿੰਘ ਬੌਂਦਲੀ, ਹਰਜਤਿੰਦਰ ਸਿੰਘ ਬਾਜਵਾ ਪਵਾਤ, ਹਰਦੀਪ ਸਿੰਘ ਬਹਿਲੋਲਪੁਰ, ਭੁਪਿੰਦਰ ਸਿੰਘ ਢਿੱਲੋਂ, ਡਾ. ਪਰਵਿੰਦਰ ਸਿੰਘ ਬੱਲੀ, ਅਮ੍ਰਿਤਪਾਲ ਸਿੰਘ ਗੁਰੋਂ, ਕੁਲਦੀਪ ਸਿੰਘ ਜਾਤੀਵਾਲ, ਅਮਰੀਕ ਸਿੰਘ ਹੇੜੀਆਂ, ਬਹਾਦਰ ਸਿੰਘ ਮਾਣਕੀ, ਜਸਪਾਲ ਸਿੰਘ ਜੱਜ, ਸੁਰਜੀਤ ਸਿੰਘ ਪੂਰਬਾ, ਸੁਰਿੰਦਰ ਸਿੰਘ ਬੇਦੀ, ਸਰਬਜੀਤ ਸਿੰਘ ਢੰਡੇ, ਦਲਵੀਰ ਸਿੰਘ ਕੰਗ, ਸੁਖਜੋਤ ਸਿੰਘ ਭੱਟੀ, ਰਜਿੰਦਰ ਸਿੰਘ ਚੱਕਮਾਫੀ, ਮਨੀ ਕੋਲਾ, ਅਰਸ਼ਦੀਪ ਸਿੰਘ ਰਾਏ, ਹਰਮਹਿਕ ਸਿੰਘ ਰਿਐਤ, ਲਖਵਿੰਦਰ ਸਿੰਘ ਬੌਂਦਲੀ, ਜਗਜੀਤ ਸਿੰਘ ਬੌਂਦਲੀ ਆਦਿ ਤੋਂ ਇਲਾਵਾ ਸਮਰਾਲਾ ਹਲਕੇ ਦੇ ਵੱਖ ਵੱਖ ਅਹੁਦੇਦਾਰ ਅਤੇ ਵਰਕਰ ਹਾਜਰ ਸਨ।