
ਗੁਰਦੁਆਰਾ ਸੋਢੀ ਦਰਬਾਰ ਵਿਖੇ ਬਾਬਾ ਜਗਦੇਵ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ
ਉਨ੍ਹਾਂ/ ਮੈਡੀ , 14 ਫਰਵਰੀ ( ਵਰਿੰਦਰ ਸਿੰਘ ਹੀਰਾ) ਧੰਨ ਧੰਨ ਸੋਢੀ ਪਾਤਸ਼ਾਹ ਬਾਬਾ ਵਡਭਾਗ ਸਿੰਘ ਜੀ ਦੇ ਤਪ ਅਸਥਾਨ ਹਿਮਾਚਲ ਦੇ ਪਿੰਡ ਮੈੜੀ ਦੇ ਗੁਰਦੁਆਰਾ ਸੋਢੀ ਦਰਬਾਰ ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ ਅਤੇ ਦੂਜਾ ਅੱਖਾਂ ਦਾ ਫਰੀ ਚੈੱਕ ਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਗੁਰਦੁਆਰਾ ਸੋਢੀ ਦਰਬਾਰ ਦੀ ਮੈਨੇਜਿੰਗ ਕਮੇਟੀ ਵੱਲੋਂ ਆਲ ਇੰਡੀਆ ਬਾਬਾ ਵਡਭਾਗ ਸਿੰਘ ਸੇਵਕ ਸੋਸਾਇਟੀ ਦੇ ਸੰਸਥਾਪਕ ਅਤੇ ਪ੍ਰਧਾਨ ਬਾਬਾ ਜਗਦੇਵ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਵੇਰੇ ਪਹਿਲਾਂ ਗੁਰਦੁਆਰਾ ਸੋਢੀ ਦਰਬਾਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਉਪਰੰਤ ਬਾਬਾ ਜਗਦੇਵ ਸਿੰਘ ਸਿੱਧੂ ਨੇ ਅੱਖਾਂ ਦੇ ਫਰੀ ਚੈੱਕ ਅਪ ਅਤੇ ਆਪਰੇਸ਼ਨ ਕੈਂਪ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ। ਇਸ ਮੌਕੇ ਗੁਰਦੁਆਰਾ ਸੋਢੀ ਦਰਬਾਰ ਦੀ ਮੈਨੇਜਿੰਗ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਬਾਬਾ ਜਗਦੇਵ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਚਿੰਨ ਵਜੋਂ ਉਹਨਾਂ ਨੂੰ ਸ੍ਰੀ ਸਾਹਿਬ ਅਤੇ ਦੁਸ਼ਾਲਾ ਭੇਂਟ ਕੀਤਾ ਗਿਆ। ਇਸ ਮੌਕੇ ਸੁਖਦੇਵ ਸਿੰਘ ਉੜਾਪੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸੋਢੀ ਦਰਬਾਰ ਦੀ ਸਥਾਪਨਾ ਦਿਵਸ ਤੋਂ ਹੁਣ ਤੱਕ ਬਾਬਾ ਜਗਦੇਵ ਸਿੰਘ ਸਿੱਧੂ ਨੇ ਮੈਨੇਜਿੰਗ ਕਮੇਟੀ ਦੀ ਹਰ ਸੰਭਵ ਮਦਦ ਕੀਤੀ ਹੈ। ਹਮੇਸ਼ਾ ਹਰ ਕਾਰਜ ਵਿੱਚ ਕਮੇਟੀ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਸਹੀ ਰਸਤਾ ਦਿਖਾਉਂਦੇ ਹਨ।
ਇਸ ਮੌਕੇ ਬੋਲਦਿਆਂ ਬਾਬਾ ਜਗਦੇਵ ਸਿੰਘ ਸਿੱਧੂ ਨੇ ਕਿਹਾ ਕਿ ਗੁਰਦੁਆਰਾ ਸੋਢੀ ਦਰਬਾਰ ਵੱਲੋਂ ਪਿੰਡ ਮੈਡੀ ਦੇ ਇਲਾਕੇ ਦੇ ਨਿਵਾਸੀਆਂ ਲਈ ਅੱਖਾਂ ਦੇ ਕੈਂਪ ਲਗਾ ਕੇ ਸਮਾਜ ਭਲਾਈ ਦਾ ਇੱਕ ਬਹੁਤ ਬੜਾ ਕਾਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਖਾਂ ਬਿਨਾਂ ਸਾਰਾ ਜਹਾਨ ਹੀ ਸੁਨਾਂ ਹੈ। ਬਾਬਾ ਜਗਦੇਵ ਸਿੰਘ ਸਿੱਧੂ ਨੇ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਗੁਰਦੁਆਰਾ ਸੋਢੀ ਦਰਬਾਰ ਵੱਲੋਂ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ । ਇਸ ਸਮੇਂ ਸੈਂਕੜੇ ਹੀ ਇਲਾਕਾ ਨਿਵਾਸੀਆਂ ਨੇ ਆਪਣਾ ਅੱਖਾਂ ਦਾ ਚੈੱਕ ਅਪ ਕਰਵਾਇਆ ਅਤੇ ਲੋੜਵੰਦਾਂ ਦੇ ਲੈਂਜ ਪਾਏ ਗਏ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।