Home Blog Page 11

ਗੁਰਦੁਆਰਾ ਸੋਢੀ ਦਰਬਾਰ ਪਿੰਡ ਮੈੜੀ ਸਾਹਿਬ ਵਿਖੇ ਵਿਸ਼ਾਲ ਅੱਖਾਂ ਦਾ ਕੈਂਪ ਲਗਾਇਆ ਗਿਆ। 

0

ਗੁਰਦੁਆਰਾ ਸੋਢੀ ਦਰਬਾਰ ਪਿੰਡ ਮੈੜੀ ਸਾਹਿਬ ਵਿਖੇ ਵਿਸ਼ਾਲ ਅੱਖਾਂ ਦਾ ਕੈਂਪ ਲਗਾਇਆ ਗਿਆ।

ਊਨਾ/ ਮੇੜੀ ਸਾਹਿਬ, 29 ਜਨਵਰੀ ( ਵਰਿੰਦਰ ਸਿੰਘ ਹੀਰਾ)  ਹਿਮਾਚਲ ਪ੍ਰਦੇਸ਼ ਦੇ ਜਿਲਾ ਊਨਾ ਵਿੱਚ ਸਥਿਤ ਸੋਢੀ ਪਾਤਸ਼ਾਹ ਬਾਬਾ ਵਡਭਾਗ ਸਿੰਘ ਜੀ ਦੇ ਤਪ ਅਸਥਾਨ ਪਿੰਡ ਮੇੜੀ ਸਾਹਿਬ ਦੇ ਗੁਰਦੁਆਰਾ ਸੋਢੀ ਦਰਬਾਰ ਵਿਖੇ ਸਵਰਗੀ ਸਰਦਾਰ ਮੇਹਰ ਸਿੰਘ ਯਾਦਗਾਰੀ ਪਹਿਲਾ ਅੱਖਾਂ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਬਾਬਾ ਜਗਦੇਵ ਸਿੰਘ ਸਿੱਧੂ ਮੁਖੀ ਬਾਬਾ ਵਡਭਾਗ ਸਿੰਘ ਸੇਵਕ ਸੋਸਾਇਟੀ ਮੈੜ੍ਹੀ ਸਾਹਿਬ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਕੈਂਪ ਵਿੱਚ ਭਾਰੀ ਗਿਣਤੀ ਵਿੱਚ ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈੱਕ-ਅੱਪ ਸੇਠ ਆਈ ਹਸਪਤਾਲ ਬੰਗਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਡਾਕਟਰ ਦੇਵ ਆਸ਼ੀਸ਼ ਸੇਠ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈਕ -ਅਪ ਕੀਤਾ ਗਿਆ, ਲੋੜਵੰਦਾਂ ਦੇ ਐਨਕਾ ਲਗਾਈਆਂ ਗਈਆਂ ਅਤੇ ਦਵਾਈਆਂ ਫਰੀ ਦਿੱਤੀਆਂ ਗਈਆਂ। ਇਸ ਮੌਕੇ ਤੇ ਬੋਲਦਿਆਂ ਗੁਰਦੁਆਰਾ ਸੋਢੀ ਦਰਬਾਰ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਉੜਾਪੜ ਨੇ ਦੱਸਿਆ ਕਿ ਇਸ ਕੈਂਪ ਵਿੱਚ 35 ਅਜਿਹੇ ਮਰੀਜ਼ ਆਏ ਹਨ ਜਿਨਾਂ ਨੂੰ ਅੱਖਾਂ ਦੇ ਅਪਰੇਸ਼ਨ ਦੀ ਲੋੜ ਹੈ, ਅਤੇ ਇਹਨਾਂ ਦਾ ਆਪਰੇਸ਼ਨ ਸੇਠ ਹਸਪਤਾਲ ਬੰਗਾ ਵਿਖੇ ਮੁਫਤ ਵਿੱਚ ਕਰਵਾਇਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਵਡਭਾਗ ਸਿੰਘ ਸੇਵਕ ਸੋਸਾਇਟੀ ਦੇ ਮੁਖੀ ਬਾਬਾ ਜਗਦੇਵ ਸਿੰਘ ਸਿੱਧੂ ਨੇ ਕਿਹਾ ਕਿ ਅੱਖਾਂ ਕੁਦਰਤ ਦਾ ਇੱਕ ਅਨਮੋਲ ਤੋਹਫਾ ਹੈ । ਅੱਖਾਂ ਤੋਂ ਬਗੈਰ ਸਾਰਾ ਜਹਾਨ ਹੀ ਸੁੰਨਾ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸੋਢੀ ਦਰਬਾਰ ਵੱਲੋਂ ਅੱਖਾਂ ਦਾ ਇਹ ਮੁਫਤ ਕੈਂਪ ਲਗਾ ਕੇ ਬਹੁਤ ਵੱਡਾ ਕਾਰਜ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਇਸ ਖਿੱਤੇ ਵਿੱਚ ਇਸ ਤਰ੍ਹਾਂ ਦੇ ਕੈਂਪ ਦੀ ਬਹੁਤ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਉਨਾਂ ਨੇ ਗੁਰਦੁਆਰਾ ਸੋਢੀ ਦਰਬਾਰ ਦੀ ਮੈਨੇਜਿੰਗ ਟੀਮ ਦਾ ਧੰਨਵਾਦ ਵੀ ਕੀਤਾ ਅਤੇ ਆਸ ਪ੍ਰਗਟ ਕੀਤੀ ਕੀ ਇਸ ਤਰ੍ਹਾਂ ਦੇ ਸਮਾਜ ਭਲਾਈ ਦੇ ਕੰਮ ਅੱਗੋਂ ਵੀ ਜਾਰੀ ਰੱਖੇ ਜਾਣਗੇ। ਇਸ ਮੌਕੇ ਗੁਰਦੁਆਰਾ ਸੋਢੀ ਦਰਬਾਰ ਮੈਨੇਜਿੰਗ ਕਮੇਟੀ ਪ੍ਰਧਾਨ ਸੁਖਦੇਵ ਸਿੰਘ ਉੜਾਪੜ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਕਲ ਕੁਲਵੀਰ ਸਿੰਘ ਟਾਂਕ, ਜੁਝਾਰ ਸਿੰਘ , ਮਾਸਟਰ ਜਸਵਿੰਦਰ ਸਿੰਘ, ਰਘਬੀਰ ਸਿੰਘ, ਮਹਾ ਸਿੰਘ, ਸੰਦੀਪ ਸਿੰਘ ਵਿਰਕ, ਬੀਬੀ ਕਮਲਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਜਸਵਿੰਦਰ ਕੌਰ ਉੜਾਪੜ, ਸੋਢੀ ਸਿੰਘ ਬੰਗਾ, ਬਲਬੀਰ ਸਿੰਘ ਬੀਰਾ, ਸੁਖਵਿੰਦਰ ਸਿੰਘ ਢੱਕ ਅਤੇ ਗੁਰਦੁਆਰਾ ਸੋਢੀ ਦਰਬਾਰ ਮੇੜੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰ, ਅਤੇ ਗੁਰਦੁਆਰਾ ਨਵਾਂ ਦੇਹਰਾ ਸਾਹਿਬ ਪਿੰਡ ਉੜਾਪੜ ਦੀਆਂ ਸਾਰੀਆਂ ਸੰਗਤਾਂ ਨੇ ਇਸ ਕੈਂਪ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਈਆਂ ਸੰਗਤਾਂ ਦੀ ਸੇਵਾ ਕੀਤੀ । ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ।

0

ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ

ਲੁਧਿਆਣਾ , 28 ਜਨਵਰੀ ( ਵਰਿੰਦਰ ਸਿੰਘ ਹੀਰਾ)

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ।

ਬੀ. ਕੇ. ਯੂ. (ਲੱਖੋਵਾਲ) ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ ਮਾਰਚ ਵਿੱਚ ਲਿਆ ਹਿੱਸਾ।  ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ਨੂੰ ਲੱਖੋਵਾਲ ਯੂਨੀਅਨ ਪੂਰੀ ਸ਼ਿੱਦਤ ਨਾਲ ਨੇਪਰੇ ਚਾੜਦੀ ਹੈ – ਮਨਜੀਤ ਸਿੰਘ ਢੀਂਡਸਾ।

0

ਬੀ. ਕੇ. ਯੂ. (ਲੱਖੋਵਾਲ) ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ ਮਾਰਚ ਵਿੱਚ ਲਿਆ ਹਿੱਸਾ।

ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ਨੂੰ ਲੱਖੋਵਾਲ ਯੂਨੀਅਨ ਪੂਰੀ ਸ਼ਿੱਦਤ ਨਾਲ ਨੇਪਰੇ ਚਾੜਦੀ ਹੈ – ਮਨਜੀਤ ਸਿੰਘ ਢੀਂਡਸਾ

ਸਮਰਾਲਾ 28 ਜਨਵਰੀ ( ਵਰਿੰਦਰ ਸਿੰਘ ਹੀਰਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਭਾਰਤ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਇੱਕਜੁਟਤਾ ਦਾ ਮੁਜਾਹਰਾ ਕਰਦੇ ਹੋਏ ਟਰੈਕਟਰ ਮਾਰਚ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਮਰਾਲਾ ਵਿੱਚ ਕੱਢੇ ਗਏ ਟਰੈਕਟਰ ਮਾਰਚ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਟਰੈਕਟਰ ਮਾਰਚ ਵਿੱਚ ਭਾਗ ਲੈਣ ਲਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਆਪੋ ਆਪਣੇ ਟਰੈਕਟਰਾਂ ਸਮੇਤ ਮਾਲਵਾ ਕਾਲਜ ਬੌਂਦਲੀ ਦੇ ਸਟੇਡੀਅਮ ਵਿਖੇ ਪੁੱਜੇ। ਇਸ ਮੌਕੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮਨਜੀਤ ਸਿੰਘ ਢੀਂਡਸਾ ਨੇ ਕਿਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ‘ ਕੌਮੀ ਖੇਤੀ ਨੀਤੀ ਮੰਡੀਕਰਨ ਫਰੇਮਵਰਕ ਬਿੱਲ’ ਜੋ ਕਿ ਤਿੰਨ ਕਾਲੇ ਕਾਨੂੰਨਾਂ ਦਾ ਹੀ ਰੂਪ ਹੈ, ਨੂੰ ਰੱਦ ਕਰਾਉਣ ਲਈ ਮੁੜ ਕਿਸਾਨਾਂ ਨੂੰ ਹੰਭਲਾ ਮਾਰਨਾ ਪਵੇਗਾ, ਜਿਸ ਲਈ ਸਮੂਹ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਇੱਕ ਝੰਡੇ ਹੇਠ ਵੱਡੀ ਲੜਾਈ ਅਰੰਭ ਕਰਨੀ ਪੈਣੀ ਹੈ। ਉਨ੍ਹਾਂ ਆਮ ਲੋਕਾਂ ਅਤੇ ਵਪਾਰੀ ਵਰਗ ਨੂੰ ਵੀ ਅਪੀਲ ਕੀਤੀ ਕਿ ਇਸ ਸੰਘਰਸ਼ ਵਿੱਚ ਉਹ ਕਿਸਾਨਾਂ ਦਾ ਸਾਥ ਦੇਣ ਲਈ ਅੱਗੇ ਆਉਣ, ਕਿਉਂਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ, ਕਿਸਾਨ ਇਸਦੀ ਰੀੜ ਦੀ ਹੱਡੀ ਹਨ। ਦੂਸਰੇ ਪਾਸੇ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਭਾਵ ਅਡਾਨੀਆਂ, ਅੰਬਾਨੀਆਂ ਵੱਲ ਝੁਕਾਅ ਹੈ, ਜੋ ਪੂਰੇ ਦੇਸ਼ ਨੂੰ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਵੇਚਣਾ ਚਾਹੁੰਦਾ ਹੈ। ਇਸ ਲਈ ਉਹ ਦੇਸ਼ ਦੀ ਵੱਡੀ ਤਾਕਤ ਕਿਸਾਨਾਂ ਨੂੰ ਤਰ੍ਹਾਂ ਤਰ੍ਹਾਂ ਦੇ ਤਰੀਕੇ ਅਪਣਾ ਕੇ ਉਨ੍ਹਾਂ ਨੂੰ ਬੇਜ਼ਮੀਨੇ ਬਣਾ ਕੇ, ਫਸਲਾਂ ਦੀ ਲੁਟਾਈ ਕਰਾ ਕੇ, ਕਰਜਦਾਰ ਬਣਾ ਕੇ ਇਨ੍ਹਾਂ ਕਾਰਪੋਰੇਟਾਂ ਦੇ ਥੱਲੇ ਲੱਗ ਕੇ ਕੰਮ ਕਰਨ ਲਈ ਮਜ਼ਬੂਰ ਕਰ ਰਿਹਾ ਹੈ, ਪ੍ਰੰਤੂ ਦੇਸ਼ ਦਾ ਕਿਸਾਨਾਂ ਇਹ ਸਾਰਾ ਕੁਝ ਕਿਸੇ ਵੀ ਸੂਰਤ ਵਿੱਚ ਨਹੀਂ ਹੋਣ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਸ ਦਿਨ ਪ੍ਰਧਾਨ ਮੰਤਰੀ ਨੇ ਆਪਣੀਆਂ ਚਾਲਾਂ ਨਾਲ ਕਿਸਾਨਾਂ ਨੂੰ ਢਾਹ ਲਿਆ ਤਾਂ ਉਸ ਵੱਲੋਂ ਵਪਾਰੀਆਂ, ਛੋਟੇ ਦੁਕਾਨਦਾਰਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਦਿਨਾਂ ਵਿੱਚ ਹੀ ਢਾਹ ਕੇ ਸੁੱਟ ਲੈਣਾ ਹੈ। ਆਓ ਆਪਾਂ ਸਾਰੇ ਇਕੱਠੇ ਹੋ ਕੇ ਇਸ ਕਾਰਪੋਰੇਟ ਘਰਾਣੇ ਅਤੇ ਇਨ੍ਹਾਂ ਪੱਖੀ ਰਾਜਨੀਤਕ ਲੋਕਾਂ ਵਿਰੁੱਧ ਮੁੜ ਜੰਗ ਲੜੀਏ ਅਤੇ ਆਪਣੇ ਦੇਸ਼ ਦੇ ਕਿਸਾਨ ਅਤੇ ਆਪਣੀਆਂ ਉਪਜਾਊ ਜ਼ਮੀਨਾਂ ਬਚਾਈਏ। ਇਸ ਉਪਰੰਤ ਬੀ. ਕੇ. ਯੂ. (ਲੱਖੋਵਾਲ) ਦੇ ਇਕੱਠੇ ਹੋਏ ਕਿਸਾਨਾਂ ਨੇ ਸਮਰਾਲਾ ਤੱਕ ਕੱਢੇ ਗਏ ਟਰੈਕਟਰ ਮਾਰਚ ਵਿੱਚ ਭਾਗ ਲਿਆ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਆਪਣੀ ਇੱਕਜੁਟਤਾ ਦਾ ਮੁਜਾਹਰਾ ਕੀਤਾ। ਟਰੈਕਟਰ ਮਾਰਚ ਵਿੱਚ ਭਾਗ ਲੈਣ ਲਈ ਬੀ. ਕੇ. ਯੂ. (ਲੱਖੋਵਾਲ) ਦੇ ਅਹੁਦੇਦਾਰ, ਵਰਕਰ ਅਤੇ ਯੂਨੀਅਨ ਨਾਲ ਜੁੜੇ ਹੋਏ ਆਮ ਕਿਸਾਨ ਸ਼ਾਮਲ ਸਨ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਹਰਦੀਪ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਤਿੰਨੋ ਜ਼ਿਲ੍ਹਾ ਮੀਤ ਪ੍ਰਧਾਨ, ਗੁਰਸੇਵਕ ਸਿੰਘ ਮੰਜਾਲੀਆਂ, ਰਵਿੰਦਰ ਸਿੰਘ ਅਕਾਲਗੜ੍ਹ ਦੋਨੋਂ ਬਲਾਕ ਪ੍ਰਧਾਨ, ਦਲਜੀਤ ਸਿੰਘ ਊਰਨਾਂ, ਮੱਘਰ ਸਿੰਘ ਘੁੰਗਰਾਲੀ ਸਿੱਖਾਂ, ਬਲਜਿੰਦਰ ਸਿੰਘ ਬਲਾਕ ਜਨਰਲ ਸਕੱਤਰ, ਹਰਚੰਦ ਸਿੰਘ, ਹਜਾਰਾ ਸਿੰਘ, ਰਣਜੀਤ ਸਿੰਘ, ਨਰਿੰਦਰ ਸਿੰਘ, ਭਰਪੂਰ ਸਿੰਘ , ਫੌਜੀ ਮਲਕੀਤ ਸਿੰਘ, ਰਾਮ ਸਿੰਘ ਬੱਬੂ, ਬਹਾਦਰ ਸਿੰਘ, ਕਮਿੱਕਰ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਹਰਪਾਲ ਸਿੰਘ, ਮੇਜਰ ਸਿੰਘ, ਬਲਵੰਤ ਸਿੰਘ, ਡਾ. ਹਰਬੰਸ ਸਿੰਘ, ਦਰਸ਼ਨ ਸਿੰਘ, ਸਮਸ਼ੇਰ ਸਿੰਘ, ਉੱਜਲ ਸਿੰਘ, ਮਿੰਟਾ, ਜੀਤਾ, ਗੁਰਮਨ ਸਿੰਘ, ਧਰਮਿੰਦਰ ਸਿੰਘ, ਜਸਮਾਨਤ ਸਿੰਘ, ਸੁਖਦੀਪ ਸਿੰਘ, ਜਗੀਰ ਸਿੰਘ, ਕਸ਼ਮੀਰਾ ਸਿੰਘ, ਜਗਤਾਰ ਸਿੰਘ, ਸਿਕੰਦਰ ਸਿੰਘ, ਦਰਸ਼ਨ ਸਿੰਘ ਮਾਦਪੁਰ, ਸਰਪੰਚ ਸੁਖਦੇਵ ਸਿੰਘ, ਦਲਜੀਤ ਸਿੰਘ, ਸੁਖਦੀਪ ਸਿੰਘ, ਗੁਰਵੀਰ ਸਿੰਘ, ਗੁਰਜਾਪ ਸਿੰਘ ਪਿੰਡ ਰੁਪਾਲੋਂ ਆਦਿ ਹਾਜਰ ਸਨ। ਟਰੈਕਟਰ ਮਾਰਚ ਦੀ ਸਮਾਪਤੀ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਆਏ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਧੰਨਵਾਦ ਕੀਤਾ।

 

ਰਾਜ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਲੇਬਰ ਚੌਂਕ ਵਿਖੇ ਗਣਤੰਤਰ ਦਿਵਸ ਮਨਾਇਆ।

0

ਰਾਜ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਲੇਬਰ ਚੌਂਕ ਵਿਖੇ ਗਣਤੰਤਰ ਦਿਵਸ ਮਨਾਇਆ

ਸਮਰਾਲਾ, 28 ਜਨਵਰੀ ( ਵਰਿੰਦਰ ਸਿੰਘ ਹੀਰਾ.) ਰਾਜ ਮਿਸਤਰੀ ਮਜ਼ਦੂਰ ਯੂਨੀਅਨ ਸਮਰਾਲਾ ਅਤੇ ਸਮਾਜਸੇਵੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ 76ਵਾਂ ਗਣਤੰਤਰ ਦਿਵਸ ਸਥਾਨਕ ਲੇਬਰ ਚੌਂਕ ਵਿਖੇ ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਅਤੇ ਮੈਨੇਜਰ ਕਰਮ ਚੰਦ (ਕਹਾਣੀਕਾਰ) ਦੀ ਅਗਵਾਈ ਹੇਠ ਮਨਾਇਆ ਗਿਆ। ਸਭ ਤੋਂ ਪਹਿਲਾਂ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ ਗਈ, ਉਪਰੰਤ ਲੇਬਰ ਚੌਂਕ ਵਿੱਚ ਇਕੱਤਰ ਮਜ਼ਦੂਰਾਂ ਨੂੰ ਕਾਮਰੇਡ ਭਜਨ ਸਿੰਘ ਸੰਬੋਧਨ ਕਰਦੇ ਹੋਏ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਅਤੇ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਦਕਰ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਦਾ ਫਾਇਦਾ ਕੁਝ ਲੋਕਾਂ ਨੂੰ ਹੀ ਪੁੱਜਾ ਹੈ, ਫਾਇਦਾ ਲੈਣ ਵਾਲੇ ਲੋਕ ਆਪਣੇ ਹੀ ਲੋਕਾਂ ਤੋਂ ਘ੍ਰਿਣਾ ਕਰਨ ਲੱਗ ਪਏ ਹਨ। ਭਾਰਤੀ ਸੰਵਿਧਾਨ ਉੱਤੇ ਹੁਣ ਕਾਰਪੋਰੇਟ ਘਰਾਣਿਆਂ ਦਾ ਰਾਜ ਹੋਣ ਕਾਰਨ, ਉਹ ਇਸ ਦੀ ਵਰਤੋਂ ਆਪਣੇ ਹਿੱਤਾਂ ਅਨੁਸਾਰ ਕਰਕੇ ਗਰੀਬ ਨੂੰ ਹੋਰ ਗਰੀਬ ਬਣਾ ਦਿੱਤਾ ਅਤੇ ਆਪਣੇ ਫਾਇਦੇ ਲਈ ਆਮ ਵਰਤੋਂ ਦੀਆਂ ਚੀਜਾਂ ਮਹਿੰਗੀਆਂ ਕਰ ਦਿੱਤੀਆਂ, ਜੋ ਕਿ ਗਰੀਬ ਲੋਕਾਂ ਦੇ ਵਸੋ ਬਾਹਰ ਹੋ ਗਈਆਂ। ਮੈਨੇਜਰ ਕਰਮ ਚੰਦ ਨੇ ਆਪਣੇ ਸੰਬੋਧਨ ਵਿੱਚ ਸਮਰਾਏਦਾਰ ਅਤੇ ਬ੍ਰਾਹਮਣਵਾਦੀ ਸੋਚ ਰੱਖਣ ਵਾਲੇ ਲੋਕਾਂ ਦੀ ਗੱਲ ਕੀਤੀ, ਜੋ ਅਜੇ ਵੀ ਪੱਛੜੇ ਵਰਗ ਦੇ ਲੋਕਾਂ ਨਾਲ ਧੱਕਾ ਕਰ ਰਹੇ ਹਨ ਅਤੇ ਪੱਛੜੀ ਜਾਤੀ ਦੇ ਲੋਕਾਂ ਨੂੰ ਅੱਗੇ ਨਹੀਂ ਆਉਣ ਦੇ ਰਹੇ, ਆਪ ਖੁਦ ਉੱਚ ਆਹੁਦਿਆਂ ਤੇ ਬਿਰਾਜਮਾਨ ਹਨ, ਜਦੋਂ ਕਿ ਡਾ. ਭੀਮ ਰਾਓ ਅੰਬੇਦਕਰ ਨੇ ਸਾਰੇ ਵਰਗਾਂ ਨੂੰ ਬਰਾਬਰਤਾ ਦਾ ਅਧਿਕਾਰ ਦੇਣ ਵਾਲੇ ਸੰਵਿਧਾਨ ਦੀ ਰਚਨਾ ਕੀਤੀ ਸੀ। ਇਸ ਮੌਕੇ ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਨੇ ਵੀ ਆਪਣੇ ਸੰਬੋਧਨ ਵਿੱਚ ਗਣਤੰਤਰ ਦਿਵਸ ਦੀ ਮਹੱਤਤਾ ਦੱਸੀ ਅਤੇ ਲੱਡੂ ਵੰਡੇ। ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਜਿਨ੍ਹਾਂ ਵਿੱਚ ਅਮਰਜੀਤ ਸਿੰਘ ਬਾਲਿਓਂ ਪ੍ਰਧਾਨ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ, ਕੇਵਲ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾ. ਪ੍ਰੇਮ ਨਾਥ, ਸ਼ਵਿੰਦਰ ਸਿੰਘ, ਸਤਿੰਦਰ ਸਿੰਘ ਪਟਵਾਰੀ, ਠੇਕੇਦਾਰ ਲਛਮਣ ਸਿੰਘ, ਮੇਲਾ ਸਿੰਘ, ਪ੍ਰਵੀਨ ਮੱਟੂ, ਫਤਹਿ ਸਿੰਘ, ਛਿੰਦਾ, ਜੱਸੀ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਰਾਮ ਸਿੰਘ ਕੁੱਲੇਵਾਲ, ਸੋਹਲ ਇੰਡਸਟਰੀ, ਨੂਰ ਮੁਹੰਮਦ, ਜਸਵੰਤ ਸਿੰਘ ਆਦਿ ਤੋਂ ਇਲਾਵਾ ਰਾਜ ਮਿਸਤਰੀ ਮਜਦੂਰ ਯੂਨੀਅਨ ਦੇ ਸੈਂਕੜੇ ਸਾਥੀ ਹਾਜ਼ਰ ਸਨ।

 

ਬੀ. ਕੇ. ਯੂ. (ਲੱਖੋਵਾਲ) ਵੱਲੋਂ 26 ਦੇ ਟਰੈਕਟਰ ਮਾਰਚ ਸਬੰਧੀ ਪਿੰਡ ਪਿੰਡ ਜਾ ਕੇ ਕੀਤੀ ਜਾ ਰਹੀ ਹੈ ਲਾਮਬੰਦੀ ਕੇਂਦਰ ਦੇ ਪੰਜਾਬ ਅਤੇ ਪੰਜਾਬ ਦੀ ਕਿਰਸਾਨੀ ਨੂੰ ਖਤਮ ਦੇ ਮਨਸੂਬੇ ਪੰਜਾਬੀ ਕਦੇ ਪੂਰੇ ਨਹੀਂ ਹੋਣ ਦੇਣਗੇ – ਮਨਜੀਤ ਸਿੰਘ ਢੀਂਡਸਾ।

0

ਬੀ. ਕੇ. ਯੂ. (ਲੱਖੋਵਾਲ) ਵੱਲੋਂ 26 ਦੇ ਟਰੈਕਟਰ ਮਾਰਚ ਸਬੰਧੀ ਪਿੰਡ ਪਿੰਡ ਜਾ ਕੇ ਕੀਤੀ ਜਾ ਰਹੀ ਹੈ ਲਾਮਬੰਦੀ

ਕੇਂਦਰ ਦੇ ਪੰਜਾਬ ਅਤੇ ਪੰਜਾਬ ਦੀ ਕਿਰਸਾਨੀ ਨੂੰ ਖਤਮ ਦੇ ਮਨਸੂਬੇ ਪੰਜਾਬੀ ਕਦੇ ਪੂਰੇ ਨਹੀਂ ਹੋਣ ਦੇਣਗੇ – ਮਨਜੀਤ ਸਿੰਘ ਢੀਂਡਸਾ

ਸਮਰਾਲਾ 23 ਜਨਵਰੀ ( ਵਰਿੰਦਰ ਸਿੰਘ ਹੀਰਾ.)  ਕੇਂਦਰ ਸਰਕਾਰ ਦੁਆਰਾ ‘ਖੇਤੀ ਮੰਡੀਕਰਨ ਨੀਤੀ’ ਰਾਹੀਂ ਖੇਤੀ ਮੰਡੀਕਰਨ ਨੂੰ ਤੋੜਨ ਦੀ ਪਾਲਿਸੀ ਸਬੰਧੀ ਲਿਆਂਦੇ ਖਰੜੇ ਦਾ ਵਿਰੋਧ ਕਰਨ ਲਈ ਸਮਰਾਲਾ ਇਲਾਕੇ ਦੀਆਂ ਸਮੂਹਿਕ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੇਂਦਰ ਖਿਲਾਫ ਕੱਢੇ ਜਾ ਰਹੇ ਟਰੈਕਟਰ ਮਾਰਚ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਬੀ. ਕੇ. ਯੂ. (ਲੱਖੋਵਾਲ) ਇਸ ਟਰੈਕਟਰ ਮਾਰਚ ਵਿੱਚ ਮੋਹਰੀ ਹੋ ਕੇ ਹਿੱਸਾ ਲਵੇਗੀ। ਇਸ ਸਬੰਧੀ ਯੂਨੀਅਨ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਵੱਲੋਂ ਜਾਰੀ ‘ਖੇਤੀ ਮੰਡੀਕਰਨ ਨੀਤੀ’ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀ. ਕੇ. ਯੂ. (ਲੱਖੋਵਾਲ) ਦੇ ਸਮੂਹ ਵਰਕਰ ਅਤੇ ਅਹੁਦੇਦਾਰ ਸਵੇਰੇ 11 ਵਜੇ ਮਾਲਵਾ ਕਾਲਜ ਬੌਂਦਲੀ ਦੇ ਖੇਡ ਸਟੇਡੀਅਮ ਵਿਖੇ ਇਕੱਤਰ ਹੋਣਗੇ ਅਤੇ ਬਾਕੀਆਂ ਕਿਸਾਨ ਯੂਨੀਅਨਾਂ ਨਾਲ ਸਮੂਹਿਕ ਰੂਪ ਵਿੱਚ ਇਕੱਤਰ ਹੋ ਕੇ ਟਰੈਕਰ ਮਾਰਚ ਦੀ ਸ਼ੁਰੂਆਤ ਕਰਨਗੇ, ਇਹ ਟਰੈਕਟਰ ਮਾਰਚ 12 ਵਜੇ ਸ਼ੁਰੂ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇ ਮਾਰਦਾ ਹੋਇਆ ਸਮਰਾਲਾ ਦੇ ਮੁੱਖ ਬਜਾਰ ਵਿੱਚੀ ਐਸ. ਡੀ. ਐਮ. ਦਫਤਰ ਅੱਗੇ ਸਮਾਪਤ ਹੋਵੇਗਾ। ਜਿੱਥੇ ਕੇਂਦਰ ਸਰਕਾਰ ਦੀ ‘ਖੇਤੀ ਮੰਡੀਕਰਨ ਨੀਤੀ’ ਸਬੰਧੀ ਆਗੂਆਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੁੜ ਇੱਕ ਹੋਰ ਵੱਡੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਜਾਵੇਗਾ। ਅਖੀਰ ਉਨ੍ਹਾਂ ਬੀ. ਕੇ. ਯੂ. (ਲੱਖੋਵਾਲ) ਦੇ ਵੱਖ ਵੱਖ ਬਲਾਕਾਂ ਸਮਰਾਲਾ, ਮਾਛੀਵਾੜਾ ਦੇ ਪ੍ਰਮੁੱਖ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਵੱਡੀ ਗਿਣਤੀ ਵਿੱਚ ਪਿੰਡਾਂ ਵਿੱਚੋਂ ਕਿਸਾਨਾਂ ਨੂੰ ਵੱਡੇ ਇਕੱਠ ਦੇ ਰੂਪ ਵਿੱਚ ਲੈ ਕੇ ਪੁੱਜਣ ਅਤੇ ਲੁਧਿਆਣਾ ਜ਼ਿਲ੍ਹੇ ਦੇ ਬਾਕੀ ਬਲਾਕਾਂ ਖੰਨਾ, ਦੋਰਾਹਾ, ਮਾਂਗਟ, ਲੁਧਿਆਣਾ-2 ਦੇ ਅਹੁਦੇਦਾਰ ਅਤੇ ਵਰਕਰ ਆਪੋ ਆਪਣੀਆਂ ਤਹਿਸੀਲਾਂ ਵਿੱਚ ਜਿੱਥੇ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ, ਵੱਡੇ ਕਾਫਲਿਆਂ ਦੇ ਰੂਪ ਵਿੱਚ ਪੁੱਜਣ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਨੂੰ ਕੰਨ ਹੋ ਸਕਣ ਕਿ ਪੰਜਾਬ ਅਤੇ ਪੰਜਾਬ ਦੀ ਕਿਰਸਾਨੀ ਨੂੰ ਬਰਬਾਦ ਕਰਨ ਦੇ ਮਨਸੂਬੇ ਪੰਜਾਬੀ ਕਦੇ ਵੀ ਪੂਰੇ ਨਹੀਂ ਹੋਣ ਦੇਣਗੇ।

 

ਸ੍ਰੀ ਰਾਮ ਲੱਲਾ ਦੀ ਸਥਾਪਨਾ ਦੀ ਵਰ੍ਹੇਗੰਢ ਮੌਕੇ ਲੰਗਰ ਦਾ ਆਯੋਜਨ ।

0

ਸ੍ਰੀ ਰਾਮ ਲੱਲਾ ਦੀ ਸਥਾਪਨਾ ਦੀ ਵਰ੍ਹੇਗੰਢ ਮੌਕੇ ਲੰਗਰ ਦਾ ਆਯੋਜਨ

ਸਮਰਾਲਾ 22 ਜਨਵਰੀ ( ਵਰਿੰਦਰ ਸਿੰਘ ਹੀਰਾ )  ਅਯੁਧਿਆ ਵਿੱਚ ਨਵ ਨਿਰਮਾਣ ਹੋਏ ਮੰਦਿਰ ਵਿੱਚ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਮੂਰਤੀ ਸਥਾਪਨਾ ਦੀ ਵਰੇ੍ਹਗੰਢ ਮੌਕੇ ਭਾਰਤੀ ਜਨਤਾ ਪਾਰਟੀ ਸਮਰਾਲਾ ਵੱਲੋਂ ਅੱਜ ਮੇਨ ਚੌਂਕ ਨਜਦੀਕ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਰੇ ਸ਼ਹਿਰ ਨੂੰ ਪ੍ਰਭੁ ਸ੍ਰੀ ਰਾਮ ਦੇ ਝੰਡਿਆਂ ਨਾਲ ਸਜਾਇਆ ਗਿਆ ਅਤੇ ਸ੍ਰੀ ਰਾਮ ਜੀ ਦੇ ਭਜਨਾ ਦਾ ਗੁਣਗਾਣ ਕੀਤਾ ਗਿਆ। ਇਸ ਮੌਕੇ ਛੋਲੇ ਕੁਲਚਿਆਂ ਦਾ ਲੰਗਰ ਲਗਾਇਆ ਗਿਆ, ਜਿਸ ਨੂੰ ਰਾਮ ਭਗਤਾਂ ਅਤੇ ਆਮ ਰਾਹਗੀਰਾਂ ਨੇ ਬੜੀ ਸ਼ਰਧਾ ਨਾਲ ਛਕਿਆ। ਲੰਗਰ ਸ਼ੁਰੂ ਕਰਨ ਤੋਂ ਪਹਿਲਾਂ ਭਗਵਾਨ ਰਾਮ ਚੰਦਰ ਦੀ ਪੂਜਾ ਅਰਚਣਾ ਕੀਤੀ ਗਈ ਅਤੇ ਸਮੁੱਚੇ ਵਿਸ਼ਵ ਵਿੱਚ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਇਸ ਲੰਗਰ ਦਾ ਆਯੋਜਨ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਅਜੀਤ ਗੁਪਤਾ, ਬਲਰਾਮ ਸ਼ਰਮਾ, ਡਾ. ਅਸ਼ੋਕ ਸ਼ਰਮਾ, ਮਨੋਜ ਤਿਵਾੜੀ, ਸੰਦੀਪ ਭਾਰਤੀ, ਰਮਨ ਖੁੱਲਰ, ਅੰਬਰੇਸ਼ ਵਰਮਾ, ਰਜਿਤ ਖੁੱਲਰ, ਸੰਦੀਪ ਤਿਵਾੜੀ, ਯਸ਼ਪਾਲ ਮਿੰਟਾ, ਬੌਬੀ ਮਝੈਲ, ਹਰਸ਼ ਕੁਮਾਰ, ਸਿਕੰਦਰ ਸਿੰਘ, ਪਵਨ ਮਾਨ, ਹਰਦੀਪ ਸਿੰਘ, ਕੁਲਦੀਪ ਚੋਪੜਾ, ਨਵੀਨ ਤਿਵਾੜੀ, ਰਵੀ ਖੁੱਲਰ, ਲੱਕੀ ਤਿਵਾੜੀ, ਅਸ਼ੋਕ ਸ਼ਰਮਾ, ਪੱਪੂ ਖੁੱਲਰ, ਡਾ. ਜਸਮੇਲ ਸਿੰਘ ਢੀਂਡਸਾ, ਸਿਮਰਜੀਤ ਸਿੰਘ, ਹਿਮਾਸ਼ੂ ਤਿਵਾੜੀ, ਸਕਸ਼ਮ ਮਰਵਾਹਾ, ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਾਮ ਭਗਤਾਂ ਨੇ ਭਰਪੂਰ ਯੋਗਦਾਨ ਪਾਇਆ।

 

26 ਜਨਵਰੀ ਦੇ ਟਰੈਕਟਰ ਰੋਸ ਮਾਰਚ ਵਿੱਚ ਬੀ. ਕੇ. ਯੂ. (ਕਾਦੀਆਂ) ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ 26 ਜਨਵਰੀ ਨੂੰ ਸਵੇਰੇ ਬੀ. ਕੇ. ਯੂ. (ਕਾਦੀਆਂ) ਦੇ ਕਿਸਾਨ ਆਪੋ ਆਪਣੇ ਟਰੈਕਟਰ ਲੈ ਕੇ ਮਾਲਵਾ ਕਾਲਜ ਦੇ ਸਟੇਡੀਅਮ ਵਿਖੇ ਪੁੱਜਣ – ਗਿਆਸਪੁਰਾ।

0

26 ਜਨਵਰੀ ਦੇ ਟਰੈਕਟਰ ਰੋਸ ਮਾਰਚ ਵਿੱਚ ਬੀ. ਕੇ. ਯੂ. (ਕਾਦੀਆਂ) ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ
26 ਜਨਵਰੀ ਨੂੰ ਸਵੇਰੇ ਬੀ. ਕੇ. ਯੂ. (ਕਾਦੀਆਂ) ਦੇ ਕਿਸਾਨ ਆਪੋ ਆਪਣੇ ਟਰੈਕਟਰ ਲੈ ਕੇ ਮਾਲਵਾ ਕਾਲਜ ਦੇ ਸਟੇਡੀਅਮ ਵਿਖੇ ਪੁੱਜਣ – ਗਿਆਸਪੁਰਾ
ਸਮਰਾਲਾ 22 ਜਨਵਰੀ ( ਵਰਿੰਦਰ ਸਿੰਘ ਹੀਰਾ)
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਮਾਛੀਵਾੜਾ ਅਤੇ ਸਮਰਾਲਾ ਦੀ ਇੱਕ ਸਾਂਝੀ ਮੀਟਿੰਗ ਦਰਸ਼ਨ ਸਿੰਘ ਰੋਹਲੇ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਪਿੰਡ ਰੋਹਲੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਕਿਸਾਨੀ ਮਸਲਿਆਂ ਸਬੰਧੀ ਗੰਭੀਰਤਾ ਨਾਲ ਚਰਚਾ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਹਰਦੀਪ ਸਿੰਘ ਗਿਆਸਪੁਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 26 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ‘ਖੇਤੀ ਮੰਡੀਕਰਨ ਨੀਤੀ’ ਦਾ ਵਿਰੋਧ ਪ੍ਰਗਟ ਕਰਨ ਲਈ ਦੇਸ਼ ਵਿੱਚ ਕਿਸਾਨ ਅਤੇ ਮਜ਼ਦੂਰ ਆਪਣੇ ਟਰੈਕਟਰਾਂ ਨੂੰ ਸੜਕਾਂ ਤੇ ਲਿਆ ਕੇ ਰੋਸ ਪ੍ਰਗਟ ਕਰਨਗੇ। ਕੇਂਦਰ ਸਰਕਾਰ ਆਪਣੀ ਖੇਤੀ ਮੰਡੀਕਰਨ ਨੀਤੀ ਰਾਹੀਂ ਉਨ੍ਹਾਂ ਕਾਲੇ ਕਾਨੂੰਨਾਂ ਨੂੰ ਮੁੜ ਕਿਸਾਨਾਂ ਸਿਰ ਥੋਪਣ ਲਈ ਟੇਢੇ ਢੰਗ ਨਾਲ ਤਿਆਰੀ ਕਰੀ ਬੈਠੀ ਹੈ, ਜੋ ਕਿ ਕਿਸਾਨਾਂ ਲਈ ਬਹੁਤ ਹੀ ਘਾਤਕ ਹੋਵੇਗੀ। ਇਸ ਤੋਂ ਪਹਿਲਾਂ ਦੇਸ਼ ਦੇ ਕਿਸਾਨਾਂ ਨੇ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਨੂੰ ਇੱਕ ਵੱਡੇ ਸੰਘਰਸ਼ ਰਾਹੀਂ ਵਾਪਸ ਕਰਵਾਇਆ ਸੀ, ਕਾਲੇ ਕਾਨੂੰਨ ਵਾਪਸ ਲੈਣ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ, ਪ੍ਰੰਤੂ ਪ੍ਰਧਾਨ ਮੰਤਰੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਉੱਤੇ ਚੜ੍ਹ ਮੁੜ ਇਸ ‘ਖੇਤੀ ਮੰਡੀਕਰਨ ਨੀਤੀ’ ਰਾਹੀਂ ਕਿਸਾਨਾਂ ਨੂੰ ਮਾਰਨ ਤੇ ਤੁਲ ਗਿਆ ਹੈ। ਜਿਸਨੂੰ ਕਿਸਾਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਮੋਹਣ ਸਿੰਘ ਬਾਲਿਓਂ ਅਤੇ ਦਰਸ਼ਨ ਸਿੰਘ ਰੋਹਲੇ ਨੇ ਕਿਹਾ ਕਿ 26 ਜਨਵਰੀ ਨੂੰ ਬੀ. ਕੇ. ਯੂ. (ਕਾਦੀਆਂ) ਦੇ ਬਲਾਕ ਸਮਰਾਲਾ ਅਤੇ ਮਾਛੀਵਾੜਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਮਾਲਵਾ ਕਾਲਜ ਦੇ ਖੇਡ ਸਟੇਡੀਅਮ ਵਿਖੇ ਸਵੇਰੇ 9 ਵਜੇ ਆਪੋ ਆਪਣੇ ਟਰੈਕਟਰ ਲੈ ਕੇ ਪੁੱਜਣ ਤਾਂ ਜੋ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਉੱਥੋਂ ਇਕੱਠੇ ਹੋ ਕੇ ਟਰੈਕਟਰਾਂ ਰਾਹੀਂ ਆਪਣਾ ਰੋਸ ਪ੍ਰਗਟ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਅਜੇ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਕਿਸਾਨਾਂ ਨੂੰ ਮੁੜ ਇਂੱਕ ਵੱਡਾ ਸੰਘਰਸ਼ ਉਲੀਕਣ ਲਈ ਇੱਕਠੇ ਹੋਣਾ ਪੈਣਾ ਹੈ। ਅੱਜ ਦੀ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਸਿੰਘ ਘੁਲਾਲ ਜ਼ਿਲ੍ਹਾ ਜਨਰਲ ਸਕੱਤਰ, ਗੁਰਜੀਤ ਸਿੰਘ ਗੜ੍ਹੀ ਜ਼ਿਲ੍ਹਾ ਸੈਕਟਰੀ, ਬਲਵਿੰਦਰ ਸਿੰਘ ਮੁਸ਼ਕਾਬਾਦ, ਕੁਲਦੀਪ ਸਿੰਘ ਗੜ੍ਹੀ, ਬਹਾਦਰ ਸਿੰਘ ਰੋਹਲੇ, ਸਤਵੀਰ ਸਿੰਘ ਸਰਵਰਪੁਰ, ਹਰਬੰਸ ਸਿੰਘ ਖੀਰਨੀਆਂ, ਲਵਪ੍ਰੀਤ ਸਿੰਘ ਬਾਲਿਓਂ, ਸੁਖਵਿੰਦਰ ਸਿੰਘ ਖੀਰਨੀਆਂ, ਰਜਿੰਦਰ ਸਿੰਘ ਕਕਰਾਲਾ, ਨੇਤਰ ਸਿੰਘ ਉਟਾਲਾਂ, ਰਮਨਜੀਤ ਸਿੰਘ ਘੁਲਾਲ, ਗੁਰਮੀਤ ਸਿੰਘ ਗੜ੍ਹੀ, ਹਰਦੀਪ ਸਿੰਘ ਰੋਹਲੇ, ਕਰਮਜੀਤ ਸਿੰਘ ਬੌਂਦਲੀ, ਤੇਜਿੰਦਰ ਸਿੰਘ ਗੋਗੀ ਘੁਲਾਲ, ਸੁਖਵਿੰਦਰ ਸਿੰਘ ਜਲਾਹਮਾਜਰਾ, ਕੁਲਵੀਰ ਸਿੰਘ ਘੁਲਾਲ, ਸ਼ਾਨ ਘੁਲਾਲ, ਅੰਮ੍ਰਿਤ ਘੁਲਾਲ, ਜਗਜੀਵਨ ਸਿੰਘ ਰੋਹਲੇ, ਜਿੰਦਰੀ ਘੁਲਾਲ, ਅਮਨਦੀਪ ਸਿੰਘ ਬੌਂਦਲੀ, ਜੱਸੂ ਨਾਗਰਾ, ਗੱਗੀ ਘੁਲਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਵਰਕਰ ਹਾਜਰ ਸਨ।

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਕੇ ਕੀਤਾ ਜਾਵੇਗਾ ਰੋਸ ਪ੍ਰਗਟ ਕੇਂਦਰ ਸਰਕਾਰ ਵੱਲੋਂ ਜਾਰੀ ‘ਖੇਤੀ ਮੰਡੀਕਰਨ ਨੀਤੀ’ ਰਾਹੀਂ ਕਾਲੇ ਕਾਨੂੰਨਾਂ ਨੂੰ ਮੁੜ ਕਿਸਾਨਾਂ ਸਿਰ ਥੋਪਿਆ ਜਾਵੇਗਾ – ਭੱਟੀਆਂ/ ਢੀਂਡਸਾ/ਬਾਲਿਓਂ।

0

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਕੇ ਕੀਤਾ ਜਾਵੇਗਾ ਰੋਸ ਪ੍ਰਗਟ
ਕੇਂਦਰ ਸਰਕਾਰ ਵੱਲੋਂ ਜਾਰੀ ‘ਖੇਤੀ ਮੰਡੀਕਰਨ ਨੀਤੀ’ ਰਾਹੀਂ ਕਾਲੇ ਕਾਨੂੰਨਾਂ ਨੂੰ ਮੁੜ ਕਿਸਾਨਾਂ ਸਿਰ ਥੋਪਿਆ ਜਾਵੇਗਾ – ਭੱਟੀਆਂ/ ਢੀਂਡਸਾ/ਬਾਲਿਓਂ
ਸਮਰਾਲਾ 22 ਜਨਵਰੀ ( ਵਰਿੰਦਰ ਸਿੰਘ ਹੀਰਾ)
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 26 ਜਨਵਰੀ ਨੂੰ ਸਮੁੱਚੇ ਦੇਸ਼ ਵਿੱਚ ਗਣਤੰਤਰ ਦਿਵਸ ਮੌਕੇ ਪੂਰੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਰੋਸ ਵਜੋਂ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਸਬੰਧ ਵਿੱਚ ਅੱਜ ਸਮਰਾਲਾ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਬੀ. ਕੇ. ਯੂ. (ਕਾਦੀਆਂ), ਬੀ. ਕੇ. ਯੂ. (ਰਾਜੇਵਾਲ) ਅਤੇ ਬੀ. ਕੇ. ਯੂ. (ਲੱਖੋਵਾਲ) ਦੀ ਸੁਖਵਿੰਦਰ ਸਿੰਘ ਭੱਟੀਆਂ ਸੂਬਾ ਮੀਤ ਪ੍ਰਧਾਨ, ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਅਤੇ ਮੋਹਣ ਸਿੰਘ ਬਾਲਿਓਂ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਤਿੰਨਾਂ ਯੂਨੀਅਨਾਂ ਨੇ ਮਤਾ ਪਾਸ ਕੀਤਾ ਗਿਆ ਸਮਰਾਲਾ ਹਲਕੇ ਦੇ ਸਮੂਹ ਕਿਸਾਨ ਅਤੇ ਮਜ਼ਦੂਰ ਆਪਣਾ ਰੋਸ ਪ੍ਰਗਟ ਕਰਨ ਲਈ ਮਾਲਵਾ ਕਾਲਜ ਬੌਂਦਲੀ ਦੇ ਸਟੇਡੀਅਮ ਤੋਂ ਟਰੈਕਟਰਾਂ ਰਾਹੀਂ ਆਪਣਾ ਰੋਸ ਮਾਰਚ ਅਰੰਭ ਕਰਨਗੇ ਅਤੇ ਇਹ ਰੋਸ ਮਾਰਚ ਸਮਰਾਲਾ ਦੇ ਮੁੱਖ ਬਜਾਰ ਰਾਹੀਂ ਹੁੰਦਾ ਹੋਇਆ ਐਸ. ਡੀ. ਐਮ. ਦਫਤਰ ਅੱਗੇ ਖਤਮ ਹੋਵੇਗਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ‘ਖੇਤੀ ਮੰਡੀਕਰਨ ਨੀਤੀ’ ਨੂੰ ਸਰਕਾਰ ਦੀ ਗੁੱਝੀ ਚਾਲ ਦੱਸਦੇ ਹੋਏ ਕਿਸਾਨ ਵਿਰੋਧੀ ਦੱਸਿਆ ਕਿ ਕਿਸ ਤਰ੍ਹਾਂ ਇਸ ਨੀਤੀ ਰਾਹੀਂ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਮੁੜ ਕਿਸਾਨਾਂ ਸਿਰ ਥੋਪਣ ਜਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਲੋਕਤੰਤਰੀ ਦੇਸ਼ਾਂ ਵਿੱਚ ਭਾਰਤ ਪਹਿਲਾ ਦੇਸ਼ ਹੋਵੇਗਾ ਜਿੱਥੇ ਅਜ਼ਾਦੀ ਤੋਂ ਬਾਅਦ ਵੀ ਇੱਥੋਂ ਦੇ ਬਸ਼ਿੰਦਿਆਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਮੋਰਚੇ ਲਾਉਣੇ ਪੈ ਰਹੇ ਹਨ, ਦੂਸਰੀ ਗੱਲ ਇਹ ਕਿ ਭਾਰਤੀ ਦੀ ਸਮੁੱਚੀ ਆਰਥਿਕਤਾ ਖੇਤੀ ਉੱਤੇ ਨਿਰਭਰ ਹੈ, ਜਿਸ ਕਾਰਨ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਦੇਸ਼ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹਨ, ਹੁਣ ਕੇਂਦਰ ਦੀ ਮੋਦੀ ਸਰਕਾਰ ਆਪਣੇ ਦੇਸ਼ ਦੀ ਰੀੜ ਦੀ ਹੱਡੀ ਹੀ ਤੋੜਨ ਤੇ ਤੁਲੇ ਹੋਏ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਦੀ ਵਾਂਗਡੋਰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲੱਗੇ ਹੋਏ ਹਨ। ਦੇਸ਼ ਦਾ ਕਿਸਾਨ ਆਪਣੀ ਬੀਜੀ ਹੋਈ ਫਸਲ ਦਾ ਮੁੱਲ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਿਹਾ ਹੈ, ਕਿਸਾਨ ਨੂੰ ਏਨਾ ਵੀ ਅਧਿਕਾਰ ਨਹੀਂ ਕਿ ਉਹ ਆਪਣੀ ਬੀਜੀ ਹੋਈ ਫਸਲ ਦਾ ਕੋਈ ਮੁੱਲ ਤਹਿ ਕਰ ਸਕੇ, ਜਦੋਂ ਕਿ ਕਾਰਪੋਰੇਟ ਘਰਾਣੇ ਆਪਣੀ ਬਣਾਈ ਹੋਈ ਚੀਜ ਦਾ ਮੁੱਲ ਆਪ ਤਹਿ ਕਰਕੇ ਬਜਾਰ ਵਿੱਚ ਵੇਚਦੇ ਹਨ। ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਮੋਰਚੇ ਉੱਤੇ ਬੈਠੇ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉੱਤੇ ਬੈਠੇ ਹਨ। ਇਸ ਲਈ ਦੇਸ਼ ਦੇ ਸਮੁੱਚੇ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਆਪਣੇ ਹੱਕਾਂ ਨੂੰ ਪ੍ਰਾਪਤ ਕਰਨ, ‘ਖੇਤੀ ਮੰਡੀਕਰਨ ਨੀਤੀ’ ਦੀ ਵਿਰੋਧ ਕਰਨ ਲਈ ਖੇਤੀ ਕਰਨ ਵਾਲੇ ਟਰੈਕਟਰਾਂ ਨੂੰ ਸੜਕਾਂ ਤੇ ਲਿਆ ਕੇ ਰੋਸ ਪ੍ਰਗਟ ਕਰਨਗੇ। ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਦਰਸ਼ਨ ਸਿੰਘ ਰੋਹਲੇ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ, ਮੁਖਤਿਆਰ ਸਿੰਘ ਸਰਵਰਪੁਰ, ਜਗਤਾਰ ਸਿੰਘ ਮਾਦਪੁਰ, ਸਿਕੰਦਰ ਸਿੰਘ ਮਾਦਪੁਰ, ਲਵਪ੍ਰੀਤ ਸਿੰਘ ਬਾਲਿਓਂ, ਮੁਖਤਿਆਰ ਸਿੰਘ ਸੰਗਤਪੁਰਾ, ਸੁੱਖਾ ਬਾਬਾ ਸਰਵਰਪੁਰ, ਦਲਜੀਤ ਸਿੰਘ ਊਰਨਾਂ, ਖੁਸ਼ਵਿੰਦਰ ਸਿੰਘ ਦਿਆਲਪੁਰਾ, ਚੇਤੰਨ ਸਿੰਘ ਸੰਗਤਪੁਰਾ, ਹਰਪ੍ਰੀਤ ਸਿੰਘ ਗੜ੍ਹੀ ਮੀਤ ਪ੍ਰਧਾਨ, ਨੇਤਰ ਸਿੰਘ ਉਟਾਲਾਂ, ਸੁਖਵਿੰਦਰ ਸਿੰਘ ਜਲਾਹ ਮਾਜਰਾ, ਬਹਾਦਰ ਸਿੰਘ ਰੋਹਲੇ ਆਦਿ ਤੋਂ ਇਲਾਵਾ ਵੱਖ ਵੱਖ ਯੂਨੀਅਨਾਂ ਦੇ ਆਗੂ ਤੇ ਵਰਕਰ ਹਾਜਰ ਸਨ।

ਪੈਨਸ਼ਰਜ਼ ਐਸੋਸੀਏਸ਼ਨ ਸਰਕਲ ਰੋਪੜ ਵੱਲੋਂ ਮੰਗਾਂ ਸਬੰਧੀ ਮੈਨੇਜਮੈਂਟ ਤੇ ਸਰਕਾਰ ਖਿਲਾਫ ਧਰਨਾ ਦਿੱਤਾ ।

0

ਪੈਨਸ਼ਰਜ਼ ਐਸੋਸੀਏਸ਼ਨ ਸਰਕਲ ਰੋਪੜ ਵੱਲੋਂ ਮੰਗਾਂ ਸਬੰਧੀ ਮੈਨੇਜਮੈਂਟ ਤੇ ਸਰਕਾਰ ਖਿਲਾਫ ਧਰਨਾ ਦਿੱਤਾ ।
ਸਮਰਾਲਾ, ਕੋਹਾੜਾ ਅਤੇ ਮਾਛੀਵਾੜਾ ਸਰਕਲ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਹੋਏ ਸ਼ਾਮਲ
ਫਰਵਰੀ ਮਹੀਨੇ ਬਿਜਲੀ ਮੰਤਰੀ ਦੀ ਕੋਠੀ ਦੇ ਘਿਰਾਓ ਮੌਕੇ ਸਰਕਲ ਰੋਪੜ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰ ਸ਼ਾਮਲ ਹੋਣਗੇ – ਸਿਕੰਦਰ ਸਿੰਘ
ਸਮਰਾਲਾ 16 ਜਨਵਰੀ ( ਵਰਿੰਦਰ ਸਿੰਘ ਹੀਰਾ)
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਅਧੀਨ ਪੈਨਸ਼ਨਰਜ਼ ਜਥੇਬੰਦੀਆਂ ਵੱਲੋਂ ਸੂਬਾਈ ਫੈਸਲੇ ਅਨੁਸਾਰ ਸਰਕਲ ਪ੍ਰਧਾਨ ਭਰਪੂਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਲ ਦਫਤਰ ਰੋਪੜ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ, ਮਾਛੀਵਾੜਾ, ਕੋਹਾੜਾ ਅਤੇ ਖਮਾਣੋਂ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਦੇ ਵੱਡੇ ਜਥੇ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਅਗਵਾਈ ਹੇਠ ਰੋਪੜ ਲਈ ਰਵਾਨਾ ਹੋਏ। ਸਰਕਲ ਪੱਧਰੀ ਧਰਨੇ ਵਿੱਚ ਸਮਰਾਲਾ, ਰੋਪੜ, ਮੋਰਿੰਡਾ, ਅਨੰਦਪੁਰ ਸਾਹਿਬ ਮੰਡਲ ਤੋਂ ਮੰਡਲ ਪ੍ਰਧਾਨਾਂ ਨੇ ਵੱਡੇ ਰੂਪ ਵਿੱਚ ਸ਼ਿਰਕਤ ਕੀਤੀ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੈਨੇਜਮੈਂਟ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਪੈਨਸ਼ਨ 01- 01-2016 ਤੋਂ ਪਹਿਲਾਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ 2.44 ਦੀ ਥਾਂ 2.59 ਗੁਣਾਂਕ ਨਾਲ ਸੋਧੀਆਂ ਜਾਣ, ਪੇ ਸਕੇਲਾਂ ਦਾ 01-01-2016 ਤੋਂ 30-06-2021 ਤੱਕ ਬਕਾਇਆ ਦਿੱਤਾ ਜਾਵੇ। ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਸਮੇਤ ਵਿਆਜ ਤੁਰੰਤ ਦਿੱਤਾ ਜਾਵੇ, ਸਾਰੇ ਸਾਥੀਆਂ ਨੂੰ ਬਿਨਾਂ ਸ਼ਰਤ 23 ਸਾਲਾਂ ਸਕੇਲ ਲਾਗੂ ਕੀਤਾ ਜਾਵੇ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕੀਤੀ ਜਾਵੇ। ਬਿਜਲੀ ਅਦਾਰੇ ਅੰਦਰ ਕੰਮ ਕਰਦੇ ਕੱਚੇ ਕਾਮੇ ਪੱਕੇ ਕੀਤੇ ਜਾਣ, ਕੱਚੇ ਕਾਮਿਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਖਾਲੀ ਪੋਸਟਾਂ ਪੱਕੀ ਭਰਤੀ ਰਾਹੀਂ ਭਰੀਆਂ ਜਾਣ। । ਇਸ ਧਰਨੇ ਨੂੰ ਡਵੀਜਨ ਆਗੂਆਂ ਸਕਿੰਦਰ ਸਿੰਘ ਪ੍ਰਧਾਨ, ਇੰਜ: ਪ੍ਰੇਮ ਸਿੰਘ ਰਿਟਾ: ਐਸ. ਡੀ. ਓ., ਕਿਸ਼ਨ ਕੁਮਾਰ ਮੋਰਿੰਡਾ, ਸ਼ਾਮ ਲਾਲ ਅਨੰਦਪੁਰ ਸਾਹਿਬ, ਜਗਤਾਰ ਸਿੰਘ ਸਮਰਾਲਾ, ਹਰਇੰਦਰ ਸਿੰਘ ਰੋਪੜ, ਬਰਜਿੰਦਰ ਪੰਡਿਤ ਅਨੰਦਪੁਰ ਸਾਹਿਬ, ਹਰਭਜਨ ਸਿੰਘ ਮੋਰਿੰਡਾ, ਸਰਕਲ ਆਗੂਆਂ ਵਿੱਚ ਅਵਤਾਰ ਸਿੰਘ ਅਨੰਦਪੁਰ ਸਾਹਿਬ, ਪ੍ਰੇਮ ਕੁਮਾਰ ਸਮਰਾਲਾ, ਹਰਬੰਸ ਸਿੰਘ ਰੋਪੜ, ਅਵਤਾਰ ਸਿੰਘ ਮੋਰਿੰਡਾ, ਦਲਜੀਤ ਸਿੰਘ ਅਨੰਦਪੁਰ ਸਾਹਿਬ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਸੂਬਾ ਕਮੇਟੀ ਨੂੰ ਅਪੀਲ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਮੰਗਾਂ ਲਈ ਸੰਘਰਸ਼ ਨੂੰ ਸਾਂਝੇ ਤੌਰ ਤੇ ਹੋਰ ਤੇਜ ਕੀਤਾ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਫਰਵਰੀ ਮਹੀਨੇ ਵਿੱਚ ਬਿਜਲੀ ਮੰਤਰੀ ਦੀ ਕੋਠੀ ਦਾ ਘਿਰਾਓ ਵਿੱਚ ਸਰਕਲ ਰੋਪੜ ਦੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਜਗਦੀਸ਼ ਕੁਮਾਰ ਮੋਰਿੰਡਾ ਦੁਆਰਾ ਬਾਖੂਬੀ ਨਿਭਾਈ ਗਈ।

MOST COMMENTED