ਹਿਮਾਚਲ ਵਿੱਚ ਲਗਾਤਾਰ ਪੰਜਾਬੀਆਂ ਤੇ ਹੋ ਰਹੇ ਹਮਲੇ ਚਿੰਤਾਜਨਕ ਵਿਸ਼ਾ । ਹਿਮਾਚਲ ਸਰਕਾਰ ਫੌਰਨ ਸਖਤ ਕਦਮ ਚੁੱਕੇ ।
ਹਿਮਾਚਲ ਵਿੱਚ ਲਗਾਤਾਰ ਪੰਜਾਬੀਆਂ ਤੇ ਹੋ ਰਹੇ ਹਮਲੇ ਚਿੰਤਾਜਨਕ ਵਿਸ਼ਾ ।
ਹਿਮਾਚਲ ਸਰਕਾਰ ਫੌਰਨ ਸਖਤ ਕਦਮ ਚੁੱਕੇ ।
ਉਨਾ, 20 ਜੂਨ ( ਵਰਿੰਦਰ ਸਿੰਘ ਹੀਰਾ) ਹਿਮਾਚਲ ਤੋਂ ਨਵੀਂ ਚੁਣੀ ਗਈ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਨਾਲ ਚੰਡੀਗੜ੍ਹ ਏਅਰਪੋਰਟ ਤੇ ਹੋਈ ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ ਤੇ ਹੋ ਰਹੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਹਿਮਾਚਲ ਵਾਸੀਆਂ ਵੱਲੋਂ ਕਿਸੇ ਨਾ ਕਿਸੇ ਗੱਲ ਦਾ ਬਹਾਨਾ ਲੈ ਕੇ ਵੱਡੀ ਗਿਣਤੀ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਗਏ ਪੰਜਾਬੀਆਂ ਪੰਜਾਬੀ ਡਰਾਈਵਰਾਂ ਨੂੰ ਜਗ੍ਹਾ ਜਗ੍ਹਾ ਬੇਇੱਜ਼ਤ ਅਤੇ ਜਲੀਲ ਕੀਤਾ ਜਾ ਰਿਹਾ ਹੈ। ਹਾਲਾਂਕਿ ਉਹਨਾਂ ਦਾ ਕੋਈ ਵੀ ਕਸੂਰ ਨਹੀਂ ਹੁੰਦਾ।
ਗਰਮੀਆਂ ਦੇ ਮੌਸਮ ਵਿੱਚ ਅਕਸਰ ਪੰਜਾਬੀ ਗੁਆਂਡੀ ਰਾਜ ਹਿਮਾਚਲ ਪ੍ਰਦੇਸ਼ ਵਿਖੇ ਛੁੱਟੀਆਂ ਮਨਾਉਣ ਜਾਂਦੇ ਹਨ, ਤਾਂ ਕਿ ਗਰਮੀਆਂ ਤੋਂ ਵੀ ਕੁਝ ਰਾਹਤ ਮਿਲ ਸਕੇ। ਇਹਨਾਂ ਯਾਤਰੀਆਂ ਦੇ ਹਿਮਾਚਲ ਪ੍ਰਦੇਸ਼ ਵਿੱਚ ਆਮਦ ਦੇ ਨਾਲ ਪ੍ਰਦੇਸ਼ ਦੇ ਹੋਟਲ ਅਤੇ ਟੂਰਿਜ਼ਮ ਦਾ ਕੰਮ ਕਾਰ ਚੱਲਦਾ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਧਾਰਮਿਕ ਸਥਾਨਾਂ ਜਿਵੇਂ ਕਿ ਬਾਬਾ ਵਡਭਾਗ ਸਿੰਘ ਜੀ ਦਾ ਡੇਰਾ ਪਿੰਡ ਮੈੜੀ ਜਿਲਾ ਉਨਾ ਜਿੱਥੇ ਕਿ ਕੁਝ ਪੰਜਾਬੀ ਸ਼ਰਧਾਲੂ ਆਪਣਾ ਮਕਾਨ ਬਣਾਕੇ ਅਤੇ ਗੁਰਦੁਆਰਾ ਸਾਹਿਬ ਬਣਾ ਕੇ ਰਹਿੰਦੇ ਹਨ ਉਹਨਾਂ ਨੂੰ ਵੀ ਪਿਛਲੇ ਸਮੇਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਧਮਕਾਇਆ ਗਿਆ ਹੈ , ਜੋ ਕਿ ਬਹੁਤ ਮੰਦਭਾਗੀ ਗੱਲ ਹੈ , ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੋਰਨ ਜਿੱਥੇ ਜਿੱਥੇ ਵੀ ਪੰਜਾਬੀ ਸ਼ਰਧਾਲੂ ਰਹਿੰਦੇ ਹਨ ਉਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ । ਪਿਛਲੇ ਥੋੜੇ ਸਮੇਂ ਤੋਂ ਜੋ ਘਟਨਾਵਾਂ ਹੋ ਰਹੀਆਂ ਹਨ, ਉਹਨਾਂ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬੀ ਆਉਣ ਵਾਲੇ ਸਮੇਂ ਵਿੱਚ ਹਿਮਾਚਲ ਵੱਲ ਰੁੱਖ ਕਰਨਾ ਘੱਟ ਕਰ ਦੇਣਗੇ। ਅਤੇ ਟੂਰਿਸਟ ਜਿਆਦਾ ਜੰਮੂ , ਕਸ਼ਮੀਰ ਅਤੇ ਉੱਤਰਾਖੰਡ ਨੂੰ ਤਰਜੀਹ ਦੇਣਗੇ। ਇਨਾ ਹੋ ਰਹੀਆਂ ਘਟਨਾਵਾਂ ਨਾਲ ਜਿੱਥੇ ਹਿਮਾਚਲ ਪ੍ਰਦੇਸ਼ ਦੀ ਆਮਦਨੀ ਨੂੰ ਫਰਕ ਪਵੇਗਾ ਉੱਥੇ ਹੀ ਭਾਈਚਾਰਕ ਸਾਂਝ ਵਿੱਚ ਵੀ ਦਰਾੜ ਪੈਣੀ ਸੰਭਵ ਹੈ। ਹਿਮਾਚਲੀਆਂ ਵੱਲੋਂ ਪੰਜਾਬੀਆਂ ਨੂੰ ਤੰਗ ਕਰਨ ਦੀਆਂ ਘਟਨਾਵਾਂ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਉਨਾ, ਅੰਬ ਵਿਚ ਵੀ ਦੇਖੀਆਂ ਗਈਆਂ ਹਨ। ਹਿਮਾਚਲ ਸਰਕਾਰ ਨੂੰ ਚਾਹੀਦਾ ਹੈ ਕੀ ਅਜਿਹੇ ਅਨਸਰਾਂ ਨੂੰ ਨੱਥ ਪਾਈ ਜਾਵੇ ਜੋ ਪੰਜਾਬੀ ਟੂਰਿਸਟਾਂ ਨੂੰ ਜਾਣ ਬੁੱਝ ਕੇ ਤੰਗ ਕਰਦੇ ਹਨ, ਉਹਨਾਂ ਦੀਆਂ ਕਾਰਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ । ਇਸ ਸਬੰਧੀ ਸਰਕਾਰ ਨੂੰ ਹਿਮਾਚਲ ਪੁਲਿਸ ਨੂੰ ਸਖਤ ਦਿਸ਼ਾ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਜਿੱਥੇ ਵੀ ਪੰਜਾਬੀਆਂ ਤੇ ਕੋਈ ਹਮਲਾ ਹੋਵੇ ਉੱਥੇ ਸ਼ਰਾਰਤੀ ਅਨਸਰਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਤਾਂ ਕਿ ਹਿਮਾਚਲ ਆਉਣ ਵਾਲੇ ਯਾਤਰੀਆਂ ਦਾ ਮੰਨੋ ਬਲ ਬਣਿਆ ਰਹੇ। ਇੱਥੇ ਇਹ ਵੀ ਗੱਲ ਵੇਖਣ ਵਾਲੀ ਹੈ ਕਿ ਪੰਜਾਬ ਵਿੱਚ ਵੀ ਹਿਮਾਚਲ ਪ੍ਰਦੇਸ਼ ਤੋਂ ਕਾਫੀ ਲੋਕ ਆਪਣੀ ਰੋਜ਼ੀ ਰੋਟੀ ਕਮਾਉਣ ਜਾਂਦੇ ਹਨ । ਭਾਈਚਾਰਕ ਸਾਂਝ ਖਰਾਬ ਹੋਣ ਦੇ ਨਾਲ ਉਹਨਾਂ ਦੀ ਸੁਰੱਖਿਆ ਵੀ ਚਿੰਤਾਜਨਕ ਵਿਸ਼ਾ ਹੈ। ਜੇਕਰ ਹਿਮਾਚਲ ਸਰਕਾਰ ਵੱਲੋਂ ਛੇਤੀ ਕੋਈ ਜਰੂਰੀ ਕਦਮ ਨਾ ਉਠਾਏ ਗਏ ਤਾਂ ਇਸ ਸਮੱਸਿਆ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ ਜੋ ਕਿ ਦੋਨਾਂ ਰਾਜਾਂ ਲਈ ਠੀਕ ਨਹੀਂ ਹੋਵੇਗਾ।



ਸਮਰਾਲਾ , 26 ਮਾਰਚ ( ਵਰਿੰਦਰ ਸਿੰਘ ਹੀਰਾ ) : ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਗੜ੍ਹੀ ਤਰਖਾਣਾ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵਫਦ ਮੰਗ ਪੱਤਰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ। ਮੰਗ ਪੱਤਰ ਵਿੱਚ ਵਫਦ ਵੱਲੋਂ ਮੰਗ ਕੀਤੀ ਗਈ ਕਿ ਸਮਰਾਲਾ ਤਹਿਸੀਲ ਅਧੀਨ ਸਰਹਿੰਦ ਨਹਿਰ ਦੇ ਨਾਲ ਪਿੰਡ ਗੜ੍ਹੀ ਤਰਖਾਣਾ ਤੋਂ ਇੱਕ ਬਰਸਾਤੀ ਡਰੇਨ ਪਿੰਡ ਭਰਥਲਾ, ਪਾਲ ਮਾਜਰਾ, ਜਲਾਹ ਮਾਜਰਾ ਰਾਹੀਂ ਹੁੰਦੀ ਹੋਈ ਢੰਡੇ ਸਾਈਫਨ ਤੱਕ ਜਾਂਦੀ ਹੈ, ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਇਸ ਡਰੇਨ ਨਾਲ ਲੱਗਦੇ ਲੋਕਾਂ ਵੱਲੋਂ ਨਜਾਇਜ ਕਬਜੇ ਕਰਕੇ ਉਕਤ ਡਰੇਨ ਦਾ ਨਾਮੋ ਨਿਸ਼ਾਨ ਮਿਟਾ ਦਿੱਤਾ ਹੈ, ਜਿਸ ਕਾਰਨ ਬਰਸਾਤ ਦੇ ਦਿਨਾਂ ਦੌਰਾਨ ਡਰੇਨ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦਾ ਮਾਲੀ ਅਤੇ ਫਸਲਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਨਜਾਇਜ ਕਬਜੇ ਛੁਡਾਉਣ ਅਤੇ ਡਰੇਨ ਚਾਲੂ ਕਰਨ ਸਬੰਧੀ ਯੂਨੀਅਨ ਅਤੇ ਇਨ੍ਹਾਂ ਪਿੰਡਾਂ ਦੇ ਪੀੜਤ ਲੋਕਾਂ ਵੱਲੋਂ ਸਮਰਾਲਾ ਪ੍ਰਸਾਸ਼ਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪ੍ਰੰਤੂ ਇਨ੍ਹਾਂ ਮੰਗ ਪੱਤਰਾਂ ਤੇ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਵਫਦ ਨੇ ਮੰਗ ਕੀਤੀ ਸਮਰਾਲਾ ਪ੍ਰਸਾਸ਼ਨ ਨੂੰ ਲੋਕਾਂ ਵੱਲੋਂ ਕੀਤੇ ਨਜਾਇਜ ਕਬਜੇ ਛੁਡਾਉਣ ਅਤੇ ਡਰੇਨ ਨੂੰ ਚਾਲੂ ਕਰਨ ਸਬੰਧੀ ਜਲਦੀ ਹਦਾਇਤਾਂ ਜਾਰੀ ਕੀਤੀਆਂ ਜਾਣ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਬੀ. ਕੇ. ਯੂ. (ਕਾਦੀਆਂ) ਵੱਲੋਂ 3 ਅਪ੍ਰੈਲ ਤੋਂ ਬਾਅਦ ਐਸ. ਡੀ. ਐਮ. ਸਮਰਾਲਾ ਦੇ ਦਫਤਰ ਅੱਗੇ ਪੱਕਾ ਧਰਨਾ ਲਗਾ ਦਿੱਤਾ ਜਾਵੇਗਾ। ਮੰਗ ਪੱਤਰ ਪ੍ਰਾਪਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਸਬੰਧੀ ਸਮਰਾਲਾ ਪ੍ਰਸਾਸ਼ਨ ਹਦਾਇਤਾਂ ਜਾਰੀ ਕਰਕੇ ਨਜਾਇਜ ਕਬਜਾ ਧਾਰਕਾਂ ਵੱਲੋਂ ਡਰੇਨ ਦੀ ਜਗ੍ਹਾ ਛੁਡਾਈ ਜਾਵੇਗੀ ਅਤੇ ਡਰੇਨ ਚਾਲੂ ਕਰ ਦਿੱਤੀ ਜਾਵੇਗੀ। ਮੰਗ ਪੱਤਰ ਦੇਣ ਮੌਕੇ ਉਕਤ ਤੋਂ ਇਲਾਵਾ ਦਰਸ਼ਨ ਸਿੰਘ ਰੋਹਲੇ ਪ੍ਰਧਾਨ ਬਲਾਕ ਸਮਰਾਲਾ, ਨਿਰਮਲ ਸਿੰਘ ਰੋਹਲਾ, ਹਰਬੰਸ ਸਿੰਘ ਖੀਰਨੀਆਂ, ਗੁਰਜੀਤ ਸਿੰਘ ਗੜ੍ਹੀ ਪ੍ਰੈਸ ਸਕੱਤਰ, ਕੁਲਵਿੰਦਰ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ, ਬਲਰਾਮ ਸਿੰਘ, ਅਮਰੀਕ ਸਿੰਘ, ਨਿਰਮਲ ਸਿੰਘ, ਮਲਵਿੰਦਰ ਸਿੰਘ ਸਰਪੰਚ, ਹਰਦੀਪ ਸਿੰਘ, ਸੁੱਖਾ ਸਿੰਘ ਆਦਿ ਹਾਜ਼ਰ ਸਨ।
ਅਨੁਰਾਗ ਸੰਦਲ, ਭੂਸ਼ਨ ਬਾਂਸਲ ਵੀ ਅਰਦਾਸ ਵਿੱਚ ਸ਼ਾਮਿਲ ਹੋਏ ਅਤੇ ਮੁਖਤਿਆਰ ਸਿੰਘ ਸਲੌਦੀ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ।

ਸਮਰਾਲਾ, 4 ਫਰਵਰੀ ( ਵਰਿੰਦਰ ਸਿੰਘ ਹੀਰਾ) ਸਮਰਾਲਾ ਇਲਾਕੇ ਦੇ ਉੱਘੇ ਸਮਾਜ ਸੇਵਕ ਅਤੇ ਰਿਟਾਇਰਡ ਫੌਜੀ ਅਫਸਰ ਮੇਜਰ ਚਰਨ ਸਿੰਘ ਸਾਗੀ ਵੱਲੋਂ ਅੱਜ ਸਮਰਾਲਾ ਸ਼ਹਿਰ ਵਿਖੇ ਚੰਡੀਗੜ੍ਹ ਰੋਡ ਤੇ ਸਥਿਤ ਹੀਰੋ ਹਾਂਡਾ ਸ਼ੋਰੂਮ ਦੇ ਸਾਹਮਣੇ ਮੇਜਰ ਚਰਨ ਸਿੰਘ ਇੰਟਰਪ੍ਰਾਈਜਜ ਦੇ ਨਾਮ ਦੇ ਨਾਲ ਇਲਾਕਾ ਨਿਵਾਸੀਆਂ ਦੀ ਸੁਵਿਧਾ ਲਈ ‘ ਉੜਾਨ ‘ ਇਲੈਕਟਰਿਕ ਥਰੀ ਵੀਲਰ ਦਾ ਸ਼ੋਰੂਮ ਖੋਲ ਦਿੱਤਾ ਗਿਆ ਹੈ।
