Home Blog Page 8

ਪੈਨਸ਼ਨਰਾਂ ਦੀਆਂ ਜਾਇਜ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਜੋਰਦਾਰ ਸੰਘਰਸ਼ ਦੀ ਚਿਤਾਵਨੀ ।

0

ਪੈਨਸ਼ਨਰਾਂ ਦੀਆਂ ਜਾਇਜ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਜੋਰਦਾਰ ਸੰਘਰਸ਼ ਦੀ ਚਿਤਾਵਨੀ

16 ਜਨਵਰੀ ਨੂੰ ਰੋਪੜ ਧਰਨੇ ’ਚ ਪੈਨਸ਼ਨਰ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ – ਸਿਕੰਦਰ ਸਿੰਘ ਪ੍ਰਧਾਨ

ਸਮਰਾਲਾ, 10 ਜਨਵਰੀ ( ਵਰਿੰਦਰ ਸਿੰਘ ਹੀਰਾ ) ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਹੋਈ। ਜਿਸ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਤੇ ਆਉਣ ਵਾਲੇ ਸੰਘਰਸ਼ਾਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਮੀਟਿੰਗ ਦੇ ਸ਼ੁਰੂ ਹੋਣ ਤੇ ਵਿਛੜ ਗਏ ਸਾਥੀਆਂ/ਪਰਿਵਾਰਕ ਮੈਂਬਰਾਂ ਵਿੱਚ ਸੁਖਦਰਸ਼ਨ ਸਿੰਘ ਸਕੱਤਰ ਦੇ ਭਰਜਾਈ ਸੁਰਜੀਤ ਕੌਰ ਅਤੇ ਬਲਵੰਤ ਸਿੰਘ ਸਾਬਕਾ ਟੀ. ਐਸ. ਯੂ. ਸਰਕਲ ਆਗੂ ਮੋਗਾ ਦੀ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਵਿੱਚ ਦਰਸ਼ਨ ਸਿੰਘ ਵਿੱਤ ਸਕੱਤਰ ਵੱਲੋਂ ਤਿਆਰ ਕੀਤੀ ਗਈ ਪਿਛਲੇ ਸਾਲ ਦੇ ਇਕੱਤਰ ਹੋਏ ਫੰਡ/ਖਰਚਿਆਂ ਦੀ ਰਿਪੋਰਟ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ. ਓ. ਵੱਲੋਂ ਪੇਸ਼ ਕੀਤੀ ਗਈ। ਇਸ ਉਪਰੰਤ ਸਕਿੰਦਰ ਸਿੰਘ ਪ੍ਰਧਾਨ ਨੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਵਾਰ ਵਾਰ ਪੈਨਸ਼ਨਰਾਂ ਨੂੰ ਮੀਟਿੰਗਾਂ ਲਈ ਸਮਾਂ ਦੇ ਕੇ ਮੁਕਰ ਰਹੇ ਹਨ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ 31- 12-2015 ਤੋਂ ਪਹਿਲਾਂ ਦੇ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਦੇ ਫਾਰਮੂਲੇ ਅਨੁਸਾਰ ਪੈਨਸ਼ਨ ਦੀ ਸੁਧਾਈ ਕਰਨਾ, ਮੈਡੀਕਲ ਕੈਸ਼ਲੈਸ ਸਕੀਮ ਚਾਲੂ ਕਰਨਾ, ਪੇ ਸਕੇਲ ਦੇ ਬਕਾਏ ਦੇਣੇ, ਮੈਡੀਕਲ ਭੱਤਾ 2000 ਕਰਨਾ, ਡੀ. ਏ. ਦੀਆਂ ਪੈਡਿੰਗ ਕਿਸਤਾਂ ਜਾਰੀ ਕਰਨਾ ਅਤੇ ਏਰੀਅਰ ਦੇਣਾ, ਬਿਜਲੀ ਵਰਤੋਂ ਵਿੱਚ ਰਿਆਇਤ ਦੇਣ ਸਬੰਧੀ ਆਦਿ ਮੰਗਾਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਦਾ ਇਹੀ ਵਤੀਰਾ ਜਾਰੀ ਰਿਹਾ ਤਾਂ ਭਵਿੱਖ ਵਿੱਚ ਪੰਜਾਬ ਬਾਡੀ ਵੱਲੋਂ ਉਲੀਕੇ ਗਏ ਸੰਘਰਸ਼ਾਂ ਦੇ ਰੂਪ ਵਿੱਚ 16 ਜਨਵਰੀ ਨੂੰ ਰੋਪੜ ਸਰਕਲ ਵਿਖੇ ਵਿਸ਼ਾਲ ਕਨਵੈਂਸ਼ਨ ਅਤੇ ਧਰਨਾ ਦਿੱਤਾ ਜਾਵੇਗਾ। ਇਸ ਉਪਰੰਤ ਫਰਵਰੀ ਮਹੀਨੇ ਦੌਰਾਨ ਬਿਜਲੀ ਮੰਤਰੀ ਦੀ ਅੰਮ੍ਰਿਤਸਰ ਵਿਖੇ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਮਾਰਚ ਵਿੱਚ ਹੈੱਡ ਆਫਿਸ ਪਟਿਆਲਾ ਵਿਖੇ ਰਾਜ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਫਰਵਰੀ/ ਮਾਰਚ ਵਿੱਚ ਮੰਡਲ ਅਤੇ ਸਰਕਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਖਨੌਰੀ ਬਾਰਡਰ ਵਿਖੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਕੀਮਤੀ ਜਾਨ ਬਚਾਈ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਪ੍ਰਤੀ ਯੋਗ ਵਸੀਲੇ ਵਰਤੇ ਜਾਣ। ਕਿਸਾਨੀ ਸੰਘਰਸ਼ ਦੀ ਪੁਰਜੋਰ ਹਮਾਇਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ਪ੍ਰਮੁੱਖ ਤੌਰ ਤੇ ਭਰਪੂਰ ਸਿੰਘ ਮਾਂਗਟ ਸਰਕਲ ਪ੍ਰਧਾਨ, ਇੰਜ: ਪ੍ਰੇਮ ਸਿੰਘ ਸਾਬਕਾ ਐਸ. ਡੀ. ਓ., ਰਜਿੰਦਰ ਪਾਲ ਵਡੇਰਾ ਸਾਬਕਾ ਡਿਪਟੀ ਸੀ. ਏ. ਓ., ਇੰਜ: ਦਰਸ਼ਨ ਸਿੰਘ ਖਜਾਨਚੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਪ੍ਰੇਮ ਕੁਮਾਰ ਸਰਕਲ ਆਗੂ, ਜਸਵੰਤ ਸਿੰਘ ਢੰਡਾ, ਦਰਸ਼ਨ ਸਿੰਘ ਕੋਟਾਲਾ, ਭੁਪਿੰਦਰਪਾਲ ਸਿੰਘ ਚਹਿਲਾਂ, ਸੁਰਜੀਤ ਵਿਸ਼ਾਦ, ਜਗਤਾਰ ਸਿੰਘ ਹਰਿਓਂ, ਹਰਪਾਲ ਸਿੰਘ ਸਿਹਾਲਾ, ਪ੍ਰੇਮ ਚੰਦ ਭਲਾ ਲੋਕ ਆਦਿ ਨੇ ਵੀ ਸੰਬੋਧਨ ਕੀਤਾ। ਜਥੇਦਾਰ ਕੁਲਵੰਤ ਸਿੰਘ ਜੱਗੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਯੋਗ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਇੰਜ: ਪ੍ਰੇਮ ਸਿੰਘ ਸਾਬਕਾ ਐਸ. ਡੀ. ਓ. ਵੱਲੋਂ ਬਾਖੂਬੀ ਨਿਭਾਈ ਗਈ। ਅਖੀਰ ਵਿੱਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਨੇ ਮੀਟਿੰਗ ਵਿੱਚ ਆਏ ਪੈਨਸ਼ਨਰਜ਼ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ ਗਈ। 16 ਜਨਵਰੀ ਰੋਪੜ ਧਰਨੇ ਲਈ ਇੱਕ ਬੱਸ ਕਟਾਣੀ ਕਲਾਂ ਅਤੇ ਦੂਸਰੀ ਮਾਛੀਵਾੜਾ ਸਾਹਿਬ ਤੋਂ ਸਵੇਰੇ 8:30 ਵਜੇ ਰਵਾਨਾ ਹੋਣਗੀਆਂ। ਉਨ੍ਹਾਂ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਦਰਸਾਏ ਸਥਾਨਾਂ ਤੇ ਪਹੁੰਚ ਕੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਜੇਕਰ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀਆਂ ਜਾਇਜ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਪਰ ਦੱਸੇ ਅਨੁਸਾਰ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਰਕਾਰ ਨੂੰ ਮੰਗਾਂ ਮੰਨਣ ਲਈ ਮਜ਼ਬੂਰ ਕਰ ਦਿੱਤਾ ਜਾਵੇਗਾ।

 

ਮੋਗਾ ਦੀ ਮਹਾ ਪੰਚਾਇਤ ਵਿੱਚ ਬੀਕੇਯੂ ( ਕਾਦੀਆਂ) ਦਾ ਵੱਡੀ ਗਿਣਤੀ ਵਿੱਚ ਜਥਾ ਹੋਇਆ ਰਵਾਨਾ ।

0

ਮੋਗੇ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਬੀ. ਕੇ. ਯੂ. (ਕਾਦੀਆਂ) ਦਾ ਵੱਡੀ ਗਿਣਤੀ ਵਿੱਚ ਜਥਾ ਹੋਇਆ ਰਵਾਨਾ

ਹੁਣ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਕ ਲੈਣ ਮੁੜ ਇਕੱਠੇ ਹੋਣਾ ਹੀ ਪੈਣਾ – ਹਰਦੀਪ ਸਿੰਘ ਗਿਆਸਪੁਰਾ

ਸਮਰਾਲਾ 09 ਜਨਵਰੀ ( ਵਰਿੰਦਰ ਸਿੰਘ ਹੀਰਾ) ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਘੁਲਾਲ ਦੀ ਅਗਵਾਈ ਹੇਠ ਸਮਰਾਲਾ ਤੋਂ ਕਿਸਾਨਾਂ, ਮਜ਼ਦੂਰਾਂ ਦਾ ਵੱਡਾ ਜਥਾ ਮੋਗਾ ਵਿਖੇ ਹੋ ਰਹੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾ ਜ਼ਿਲ੍ਹਾ ਪ੍ਰਧਾਨ ਗਿਆਸਪੁਰਾ ਨੇ ਕਾਫਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡਾ ਹੁਣ ਸਭ ਦਾ ਫਰਜ ਬਣਦਾ ਹੈ ਕਿ ਹੁਣ ਮੁੜ ਕਿਸਾਨੀ ਮਸਲਿਆਂ ਸਬੰਧੀ ਮੁੜ ਇਕੱਠੇ ਹੋਈਏ ਤਾਂ ਜੋ ਕੇਂਦਰ ਵਿੱਚ ਤੀਜੀ ਵਾਰ ਬਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਲੱਗ ਸਕੇ ਕਿ ਭਾਰਤ ਜੋ ਕਿ ਖੇਤੀ ਪ੍ਰਧਾਨ ਦੇਸ਼ ਹੈ, ਜੇਕਰ ਉਨ੍ਹਾਂ ਦੀ ਕ੍ਰਿਪਾ ਕਾਰਪੋਰੇਟ ਘਰਾਣਿਆਂ ਉੱਤੇ ਇਸੇ ਤਰ੍ਹਾਂ ਬਣੀ ਰਹੀ ਤਾਂ ਦੇਸ਼ ਲਈ ਅੰਨ ਪੈਦਾ ਕਰਨ ਵਾਲਾ ਕਿਸਾਨ ਮਰ ਜਾਵੇਗਾ, ਜੇਕਰ ਕਿਸਾਨ ਮਰ ਗਿਆ ਤਾਂ ਸਮਝੋ ਪੂਰਾ ਭਾਰਤ ਮਰ ਜਾਵੇਗਾ, ਕਿਉਂਕਿ ਕਾਰਪੋਰੇਟ ਘਰਾਣਿਆਂ ਨੂੰ ਵੀ ਕੱਚਾ ਮਾਲ ਖੇਤਾਂ ਵਿੱਚੋਂ ਹੀ ਮਿਲਣਾ ਹੈ। ਦੂਸਰੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਪਿਛਲੇ 47 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਹਨ, ਕੇਂਦਰ ਸਰਕਾਰ ਉਸ ਕਿਸਾਨ ਆਗੂ ਦਾ ਤਮਾਸ਼ਾ ਬਣਾ ਰਹੀ ਹੈ। ਜਦੋਂ ਕਿ ਕਿਸਾਨਾਂ ਨਾਲ ਵਾਅਦਾ ਮੋਦੀ ਨੇ ਕੀਤਾ ਸੀ ਜਿਸ ਤੋਂ ਉਹ ਮੁਕਰ ਰਹੇ ਹਨ, ਜੇਕਰ ਮੋਦੀ ਨੇ ਅਜੇ ਵੀ ਕਿਸਾਨਾਂ ਨਾਲ ਗੱਲਬਾਤ ਨਾ ਕੀਤੀ ਤਾਂ ਇਸ ਦੀ ਭਾਰੀ ਕੀਮਤ ਅਦਾ ਕਰਨੀ ਪਵੇਗੀ। ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੀ ਮੋਗਾ ਮਹਾਂ ਪੰਚਾਇਤ ਇੱਕ ਨਵਾਂ ਇਤਿਹਾਸ ਸਿਰਜੇਗੀ, ਅੱਜ ਦੀ ਪੰਚਾਇਤ ਆਰ ਜਾਂ ਪਾਰ ਦੀ ਲੜਾਈ ਦਾ ਫੈਸਲਾ ਕਰੇਗੀ ਅਤੇ ਪੰਜਾਬ ਦੇ ਕਿਸਾਨਾਂ ਨੂੰ ਉਸ ਉੱਤੇ ਅਮਲ ਕਰਕੇ ਇੱਕਜੁੱਟ ਹੋ ਕੇ ਕੇਂਦਰ ਵਿਰੁੱਧ ਮੁੜ ਲੜਾਈ ਵਿੱਢਣੀ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀਆਂ ਚਣੌਤੀਆਂ ਬਹੁਤ ਹਨ, ਇੱਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕਰਕੇ ਮੁਕਰ ਚੁੱਕੀ ਹੈ, ਦੂਸਰੇ ਪਾਸੇ ਪੰਜਾਬ ਨੂੰ ਬੰਜਰ ਬਣਾਉਣ ਲਈ ਹੱਥਕੰਡੇ ਅਪਣਾ ਕੇ ਪੰਜਾਬ ਦੀ ਵੱਡੀ ਸਰਹਿੰਦ ਨਹਿਰ ਨੂੰ ਪੱਕੇ ਕਰਕੇ ਪੰਜਾਬ ਦੀ ਉਪਜਾਊ ਮਿੱਟੀ ਨੂੰ ਬੰਜਰ ਬਣਾ ਕੇ ਇੱਥੇ ਕਾਰਪੋਰੇਟਕ ਘਰਾਣਿਆਂ ਦਾ ਕਬਜਾ ਕਰਾਉਣ ਦੀ ਤਾਕ ਵਿੱਚ, ਜੋ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਰੋਹਲਾ ਬਲਾਕ ਪ੍ਰਧਾਨ ਸਮਰਾਲਾ, ਕੁਲਦੀਪ ਸਿੰਘ ਗੜ੍ਹੀ ਜ਼ਿਲ੍ਹਾ ਮੀਤ ਪ੍ਰਧਾਨ, ਨੇਤਰ ਸਿੰਘ, ਗੁਰਜੀਤ ਸਿੰਘ ਗੜ੍ਹੀ, ਸੋਹਣਜੀਤ ਸਿੰਘ, ਤੇਜਿੰਦਰ ਸਿੰਘ ਸਹਿਜੋਮਾਜਰਾ, ਬਹਾਦਰ ਸਿੰਘ ਰੋਹਲਾ ਨੇ ਵੀ ਕਿਸਾਨਾਂ ਨੂੰ ਮੁੜ ਇਕੱਠੇ ਹੋਣ ਲਈ ਸੰਬੋਧਨ ਕੀਤਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੀ. ਕੇ. ਯੂ. (ਕਾਦੀਆਂ) ਦੇ ਅਹੁਦੇਦਾਰ ਅਤੇ ਵਰਕਰ ਮੋਗੇ ਲਈ ਰਵਾਨਾ ਹੋਏ।

 

0

 

ਪਿੰਡ ਬਚਾਓ- ਪੰਜਾਬ ਬਚਾਓ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਰਾਲਾ ’ਚ ਸੈਮੀਨਾਰ 10 ਨੂੰ

ਸਮਰਾਲਾ 07 ਜਨਵਰੀ ( ਵਰਿੰਦਰ ਸਿੰਘ ਹੀਰਾ) ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਵੱਲੋਂ ਪਿੰਡ ਬਚਾਓ- ਪੰਜਾਬ ਬਚਾਓ ਮੁਹਿੰਮ ਤਹਿਤ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਦੇ ਅਧਿਕਾਰ, ਜਿੰਮੇਵਾਰੀਆਂ ਅਤੇ ਚਣੌਤੀਆਂ ਦੇ ਵਿਸ਼ੇ ਤਹਿਤ Çਂੲੱਕ ਵਿਸ਼ਾਲ ਸੈਮੀਨਾਰ 10 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਫਰੰਟ ਦੇ ਦਫਤਰ ‘ਬਾਗੀ ਭਵਨ’ ਭਗਵਾਨਪੁਰਾ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸਪਾਲ ਸਿੰਘ ਅਤੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਹਮੀਰ ਸਿੰਘ ਹੋਣਗੇ, ਜੋ ਇਸ ਵਿਸ਼ੇ ਤੇ ਪੂਰੀ ਵਿਸਥਾਰਤ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਪਾਣੀ ਬਚਾਓ- ਵਾਤਾਵਰਨ ਬਚਾਓ ਵਿਸ਼ੇ ਤੇ ਹੋਰ ਵਿਦਵਾਨ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਇਲਾਕੇ ਦੀਆਂ ਸਮੂਹ ਗਰਾਮ ਪੰਚਾਇਤਾਂ, ਕਿਸਾਨ ਜਥੇਬੰਦੀਆਂ, ਕਾਰੋਬਾਰੀਆਂ, ਸਮਾਜਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਇਸ ਸੈਮੀਨਾਰ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ, ਤਾਂ ਜੋ ਅੱਜ ਦੇ ਇਨ੍ਹਾਂ ਗੰਭੀਰ ਮਸਲਿਆਂ ਸਬੰਧੀ ਵਿਦਵਾਨਾਂ ਦੀਆਂ ਗੱਲਾਂ ਸੁਣੀਆਂ ਜਾਣ ਅਤੇ ਉਨ੍ਹਾਂ ਤੇ ਅਮਲ ਕਰਕੇ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋ ਸਕੀਏ ਅਤੇ ਆਪਣੇ ਆਲੇ ਦੁਆਲੇ ਦੀ ਸਹੀ ਸੰਭਾਲ ਕਰ ਸਕੀਏ।

 

ਮੋਗੇ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਬੀ. ਕੇ. ਯੂ. (ਲੱਖੋਵਾਲ) ਵੱਲੋਂ ਮੀਟਿੰਗ ਕੀਤੀ ਗਈ।

0

ਮੋਗੇ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਬੀ. ਕੇ. ਯੂ. (ਲੱਖੋਵਾਲ) ਵੱਲੋਂ ਮੀਟਿੰਗ ਕੀਤੀ ਗਈ

ਬੀ. ਕੇ. ਯੂ. (ਲੱਖੋਵਾਲ) ਦੇ ਕਿਸਾਨ, ਮਜ਼ਦੂਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੋਗਾ ਪੁੱਜਣਗੇ

ਸਮਰਾਲਾ 06 ਜਨਵਰੀ ( ਵਰਿੰਦਰ ਸਿੰਘ ਹੀਰਾ)

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਹਿਮ ਮੀਟਿੰਗ ਯੂਨੀਅਨ ਦੇ ਅਵਤਾਰ ਸਿੰਘ ਸਰਪਸ੍ਰਤ, ਪਰਮਿੰਦਰ ਸਿੰਘ ਪਾਲਮਾਜਰਾ ਜਨਰਲ ਸਕੱਤਰ ਪੰਜਾਬ ਅਤੇ ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ 9 ਜਨਵਰੀ ਨੂੰ ਕਿਸਾਨੀ ਮੰਗਾਂ ਮੰਨਵਾਉਣ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਵੱਲ ਕੇਂਦਰ ਅਤੇ ਰਾਜ ਸਰਕਾਰ ਨੂੰ ਧਿਆਨ ਦੇਣ ਲਈ ਮੋਗਾ ਵਿਖੇ ਮਹਾਂ ਪੰਚਾਇਤ ਸੱਦੀ ਗਈ ਹੈ। ਜਿਸ ਵਿੱਚ ਸ਼ਾਮਲ ਹੋਣ ਲਈ ਸਮੁੱਚੇ ਪੰਜਾਬ ਵਿੱਚੋਂ ਭਾਰੀ ਗਿਣਤੀ ਵਿੱਚ ਕਿਸਾਨ ਪੁੱਜ ਰਹੇ ਹਨ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਹੁਣ ਮੁੜ ਕਿਸਾਨੀ ਮਸਲਿਆਂ ਸਬੰਧੀ ਸਾਰਿਆਂ ਨੂੰ ਇਕੱਠੇ ਹੋਣਾ ਪੈਣਾ ਹੈ, ਜੇਕਰ ਹੁਣ ਵੀ ਕਿਸਾਨ ਅਤੇ ਮਜ਼ਦੂਰ ਇਕੱਠੇ ਨਾ ਹੋਏ ਤਾਂ ਕੇਂਦਰ ਸਰਕਾਰ ਜੋ ਪਹਿਲਾਂ ਹੀ ਕਿਸਾਨਾਂ ਦੇ ਵਿਰੁੱਧ ਚੱਲ ਰਹੀ ਹੈ ਇਹ ਕਾਰਪੋਰੇਟ ਘਰਾਣਿਆਂ ਨਾਲ ਰਲ ਕੇ ਕਿਸਾਨਾਂ ਨੂੰ ਬੁਰੀ ਤਰ੍ਹਾਂ ਰੋਲ ਦੇਵੇਗੀ। ਦੂਸਰੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਪਿਛਲੇ 42 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਹਨ, ਕੇਂਦਰ ਸਰਕਾਰ ਮੂਕ ਦਰਸ਼ਕ ਬਣ ਕੇ ਬੈਠੀ ਹੈ, ਦੂਸਰੇ ਪਾਸੇ ਹਰਿਆਣਾ ਦੀ ਭਾਜਪਾ ਸਰਕਾਰ ਵੱਡੇ ਵੱਡੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਕਿਸੇ ਦੂਸਰੇ ਮੁਲਕ ਦੇ ਵਸ਼ਿੰਦੇ ਹੋਣ ਦਾ ਅਹਿਸਾਸ ਕਰਵਾ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲਬਾਤ ਸੁਣੀ ਤਾਂ ਕਿਸਾਨਾਂ ਨੂੰ ਮੁੜ ਵੱਡਾ ਸੰਘਰਸ਼ ਲਈ ਮੁੜ ਇਕੱਠੇ ਹੋਣਾ ਪਵੇਗਾ।

ਆਗੂਆਂ ਨੇ ਲੱਖੋਵਾਲ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 9 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਮੋਗੇ ਪਹੁੰਚਣ ਲਈ ਬਲਾਕ ਸਮਰਾਲਾ, ਖੰਨਾ, ਲੁਧਿਆਣਾ ਪੂਰਬੀ, ਮਾਛੀਵਾੜਾ ਸਾਹਿਬ ਅਤੇ ਦੋਰਾਹਾ ਦੇ ਸਮੂਹ ਕਿਸਾਨ ਅਤੇ ਮਜ਼ਦੂਰ ਡੇਹਲੋ ਬਾਈਪਾਸ ਟਿੱਬਾ ਪੁੱਲ ਤੇ ਸਵੇਰੇ 10 ਵਜੇ ਇਕੱਠੇ ਹੋ ਕੇ ਵੱਡੇ ਕਾਫਲੇ ਦੇ ਰੂਪ ਵਿੱਚ ਮੋਗੇ ਲਈ ਰਵਾਨਾ ਹੋਣਗੇ ਅਤੇ ਮੋਗਾ ਵਿਖੇ ਭਾਰੀ ਇਕੱਠ ਕਰਕੇ ਮੋਦੀ ਦੀਆਂ ਨੀਹਾਂ ਹਿਲਾ ਦੇਣਗੇ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਪਵਨਦੀਪ ਸਿੰਘ ਮੇਹਲੋਂ, ਹਰਦੀਪ ਸਿੰਘ ਭਰਥਲਾ, ਹਰਪ੍ਰੀਤ ਸਿੰਘ ਗੜ੍ਹੀ, ਅੰਮ੍ਰਿਤ ਸਿੰਘ ਰਾਜੇਵਾਲ, ਜਗਜੀਤ ਸਿੰਘ ਮੁਤਿਓਂ ਸਾਰੇ ਮੀਤ ਪ੍ਰਧਾਨ ਜ਼ਿਲ੍ਹਾ ਲੁਧਿਆਣਾ, ਹਰਗੁਰਮੁੱਖ ਸਿੰਘ ਦਿਆਲਪੁਰਾ ਜਨਰਲ ਸਕੱਤਰ ਲੁਧਿਆਣਾ, ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ ਸਮਰਾਲਾ, ਕੁਲਵਿੰਦਰ ਸਿੰਘ ਸਰਵਰਪੁਰ ਤਹਿਸੀਲ ਪ੍ਰਧਾਨ, ਸੁਰਿੰਦਰ ਸਿੰਘ ਬਲਾਕ ਪ੍ਰਧਾਨ ਲੁਧਿਆਣਾ (ਪੂਰਬੀ), ਗਿਆਨ ਸਿੰਘ ਮੰਡ, ਦਰਸ਼ਨ ਸਿੰਘ ਕਡਿਆਣਾ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਊਰਨਾ ਅਤੇ ਬਲਜਿੰਦਰ ਸਿੰਘ ਦੋਨੋਂ ਜਨਰਲ ਸਕੱਤਰ ਬਲਾਕ ਸਮਰਾਲਾ ਆਦਿ ਤੋਂ ਇਲਾਵਾ ਵੱਖ ਵੱਖ ਪਿੰਡਾਂ ਤੋਂ ਜਥੇਬੰਦੀ ਦੇ ਵਰਕਰ ਅਤੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

ਰੂਰਲ ਹੈਲਥ ਫਾਰਮੇਸੀ ਅਫਸਰ ਯੂਨੀਅਨ ਦਾ ਵਫਦ ਪੰਚਾਇਤ ਮੰਤਰੀ ਸੌਂਧ ਨੂੰ ਮਿਲਿਆ।

0

ਰੂਰਲ ਹੈਲਥ ਫਾਰਮੇਸੀ ਅਫਸਰ ਯੂਨੀਅਨ ਦਾ ਵਫਦ ਪੰਚਾਇਤ ਮੰਤਰੀ ਸੌਂਧ ਨੂੰ ਮਿਲਿਆ

ਸਮਰਾਲਾ, 06 ਜਨਵਰੀ  ( ਵਰਿੰਦਰ ਸਿੰਘ ਹੀਰਾ)

ਅੱਜ ਰੂਰਲ ਹੈਲਥ ਫਾਰਮੇਸੀ ਅਫਸਰ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਇੱਕ ਵਫਦ ਨੇ ਤਰਨਜੀਤ ਸਿੰਘ ਸੌਂਧ ਪੰਚਾਇਤ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਗਈ। ਵਫਦ ਨੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਜੋ ਨੀਤੀ ਬਣਾਈ ਗਈ ਹੈ ਉਸ ਬਾਰੇ ਗੱਲਬਾਤ ਕੀਤੀ, ਪਾਲਿਸੀ ਵਿੱਚ ਜੋ ਤਰੁੱਟੀਆਂ ਹਨ ਉਨ੍ਹਾਂ ਦੀ ਸਹੀ ਕਰਨ ਸਬੰਧੀ ਵੀ ਆਪਣਾ ਸੁਝਾਅ ਦਿੱਤੇ। ਇਸ ਦੌਰਾਨ ਪੰਚਾਇਤ ਮੰਤਰੀ ਨੇ ਵਫਦ ਨੂੰ ਜਲਦ ਹੀ ਪਾਲਸੀ ਪ੍ਰਕਿਰਿਆ ਸੰਬੰਧੀ ਅਗਲੀ ਮੀਟਿੰਗ ਦਾ ਸਮਾਂ ਦੇਣ ਦਾ ਭਰੋਸਾ ਦਿੱਤਾ ਅਤੇ ਅਗਲੀ ਮੀਟਿੰਗ ’ਚ ਇਸ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਵਫਦ ਵਿੱਚ ਗੁਰਮੀਤ ਸਿੰਘ ਸੂਬਾ ਪ੍ਰਧਾਨ, ਨਵਜੋਤ ਕੌਰ ਮਹਿਲਾ ਵਿੰਗ ਸੂਬਾ ਪ੍ਰਧਾਨ, ਬਲਜੀਤ ਬੱਲ ਚੇਅਰਮੈਨ, ਸੁਖਪਾਲ ਸਿੰਘ ਵਾਇਸ ਚੇਅਰਮੈਨ, ਰਜਿੰਦਰ ਕੁਮਾਰ, ਬਲਦੀਸ਼ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ।

 

ਬੀ. ਕੇ. ਯੂ. (ਦੋਆਬਾ) ਦੀ ਮਾਸਿਕ ਮੀਟਿੰਗ ਦੌਰਾਨ ਸਰਹਿੰਦ ਨਹਿਰ ਨੂੰ ਪੱਕੇ ਕਰਨ ਦਾ ਕੀਤਾ ਗਿਆ ਸਖਤ ਵਿਰੋਧ।

0

ਬੀ. ਕੇ. ਯੂ. (ਦੋਆਬਾ) ਦੀ ਮਾਸਿਕ ਮੀਟਿੰਗ ਦੌਰਾਨ ਸਰਹਿੰਦ ਨਹਿਰ ਨੂੰ ਪੱਕੇ ਕਰਨ ਦਾ ਕੀਤਾ ਗਿਆ ਸਖਤ ਵਿਰੋਧ

ਜਗਜੀਤ ਸਿੰਘ ਡੱਲੇਵਾਲ ਦੀ ਡਿੱਗ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਪਹਿਲ ਦੇ ਅਧਾਰ ਤੇ ਕਰੇ, – ਬਲਵੀਰ ਸਿੰਘ ਖੀਰਨੀਆਂ ਪ੍ਰਧਾਨ

ਸਮਰਾਲਾ, 06 ਜਨਵਰੀ ( ਵਰਿੰਦਰ ਸਿੰਘ ਹੀਰਾ ): ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਦੀਆਂ ਪੁਰਾਣੀ ਸਰਹਿੰਦ ਨਹਿਰ ਜੋ ਰੋਪੜ ਤੋਂ ਸ਼ੁਰੂ ਹੋ ਰਾਜਸਥਾਨ ਤੱਕ ਜਾਂਦੀ ਹੈ, ਜਿਸਤੋਂ ਪੰਜਾਬ ਦੇ ਕਾਫੀ ਇਲਾਕਿਆਂ ਦੇ ਖੇਤਾਂ ਨੂੰ ਪਾਣੀ ਜਾਂਦਾ ਹੈ, ਨੂੰ ਅੱਜਕੱਲ ਪੱਕਾ ਕਰਨ ਦਾ ਪ੍ਰੋਜੈਕਟ ਸ਼ੁਰੂ ਹੋ ਚੁੱਕਾ ਹੈ, ਜਿਸਦੇ ਪੱਕੇ ਹੋਣ ਨਾਲ ਇਸ ਨਹਿਰ ਨਾਲ ਲੱਗਦੇ ਇਲਾਕਿਆਂ ਵਿੱਚ ਧਰਤੀ ਹੇਠਲਾ ਪਾਣੀ ਦਾ ਪੱਧਰ ਨੀਵਾਂ ਹੋਣਾ ਸ਼ੁਰੂ ਹੋ ਜਾਵੇਗਾ ਜੋ ਪੰਜਾਬ ਲਈ ਬਹੁਤ ਹੀ ਘਾਤਕ ਹੋਵੇਗਾ। ਪੰਜਾਬ ਜੋ ਪਹਿਲਾਂ ਹੀ ਪਾਣੀ ਦੇ ਡਿੱਗ ਰਹੇ ਪੱਧਰ ਤੋਂ ਚਿੰਤਾ ਦੇ ਆਲਮ ਵਿੱਚ ਹੈ, ਇਹ ਨਹਿਰ ਪੱਕੀ ਹੋਣ ਨਾਲ ਇਹ ਸੰਕਟ ਹੋਰ ਗੰਭੀਰ ਹੋ ਜਾਵੇਗਾ। ਉਨ੍ਹਾਂ ਸਾਰੀਆਂ ਕਿਸਾਨ ਯੂਨੀਅਨ ਨੂੰ ਅਪੀਲ ਕੀਤੀ ਕਿ ਇਸ ਮੁੱਦੇ ਉੱਤੇ ਇੱਕਜੁੱਟ ਹੋਣ ਦਾ ਸਮਾਂ ਹੈ। ਉਨ੍ਹਾਂ ਅੱਗੇ ਕਿਹਾ ਕਿ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 42 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ, ਕੇਂਦਰ ਸਰਕਾਰ ਦੀ ਚੁੱਪ ਦੇਖ ਕੇ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਦੀ ਕੋਈ ਚਿੰਤਾ ਨਹੀਂ, ਉਨ੍ਹਾਂ ਦੇ ਮਿਹਰ ਭਰਿਆ ਹੱਥ ਕੇਵਲ ਕਾਰਪੋਰੇਟ ਘਰਾਣਿਆਂ ਦੇ ਸਿਰ ਉੱਤੇ ਹੀ ਹੈ, ਜੋ ਦੇਸ਼ ਲਈ ਅਨਾਜ ਪੈਦਾ ਕਰਕੇ ਦੇ ਰਿਹਾ ਹੈ, ਉਸ ਨੂੰ ਮਾਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣਾ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨ ਕੇ ਦੇਸ਼ ਦੇ ਅੰਨ੍ਹ ਦਾਤੇ ਨੂੰ ਬਚਾਉਣ ਲਈ ਅੱਗੇ ਆਉਣ, ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਅੰਨਦਾਤਾ ਮਰ ਗਿਆ ਤਾਂ ਦੇਸ਼ ਨੇ ਖੁਦ ਹੀ ਮਰ ਜਾਣਾ ਹੈ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਜਰਨੈਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਜੀਵਨ ਸਿੰਘ ਬਲਾਕ ਸਕੱਤਰ, ਦਿਲਪ੍ਰੀਤ ਸਿੰਘ ਮਾਨ ਕੋਟਲਾ ਸਮਸ਼ਪੁਰ, ਗੁਰਮੀਤ ਸਿੰਘ ਕੋਟਲਾ ਸਮਸ਼ਪੁਰ, ਮਨਦੀਪ ਸਿੰਘ ਕੋਟਲਾ ਸਮਸ਼ਪੁਰ, ਪਲਵਿੰਦਰ ਸਿੰਘ ਕੋਟਲਾ ਸਮਸ਼ਪੁਰ, ਗੁਰਦੇਵ ਸਿੰਘ ਕਟਾਣਾ ਸਾਹਿਬ, ਅਮਰੀਕ ਸਿੰਘ ਮੁਸ਼ਕਾਬਾਦ, ਜੀਤ ਸਿੰਘ ਮੱਲ ਮਾਜਰਾ, ਕੁਲਦੀਪ ਸਿੰਘ ਖੀਰਨੀਆਂ, ਸੁਖਵੀਰ ਸਿੰਘ ਪਾਲ ਮਾਜਰਾ, ਆਦਿ ਤੋਂ ਇਲਾਵਾ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

 

10 ਜਨਵਰੀ ਨੂੰ ਪਿੰਡ ਪਿੰਡ ਵਿੱਚ ਪੁਤਲੇ ਫੂਕਣ ਲਈ ਲਾਮਬੰਦੀ ਸ਼ੁਰੂ – ਨਾਗਰਾ

0

10 ਜਨਵਰੀ ਨੂੰ ਦੇਸ਼ ਭਰ ਵਿੱਚ ਪੁਤਲੇ ਫੂਕਣ ਦੇ ਸੱਦੇ ਤੇ ਪਿੰਡ ਪਿੰਡ ਪੁਤਲੇ ਫੂਕਣ ਸਬੰਧੀ ਲਾਮਬੰਦੀ ਦੀ ਸ਼ੁਰੂਆਤ
ਸਮਰਾਲਾ ਦੇ ਮੇਨ ਚੌਂਕ ਵਿੱਚ ਫੂਕਿਆ ਜਾਵੇਗਾ ਪੁਤਲਾ ਅਤੇ ਹਰੇਕ ਪਿੰਡ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਦੇ ਭਾਂਬੜ ਬਲਣਗੇ, ਜਿਸਦਾ ਸੇਕ ਪ੍ਰਧਾਨ ਮੰਤਰੀ ਨਹੀਂ ਸਹਿ ਸਕੇਗਾ – ਸੰਤੋਖ ਸਿੰਘ ਨਾਗਰਾ
ਸਮਰਾਲਾ 06 ਜਨਵਰੀ ( ਵਰਿੰਦਰ ਸਿੰਘ ਹੀਰਾ )
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ਤੇ 10 ਜਨਵਰੀ ਨੂੰ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਪੁਤਲੇ ਫੂਕਣ ਸਬੰਧੀ ਦਿੱਤੇ ਸੱਦੇ ਨੂੰ ਮੁੱਖ ਰੱਖਦੇ ਹੋਏ ਕਿਸਾਨ ਆਗੂਆਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਵੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਹੇਠ ਸਮਰਾਲਾ ਵਿਖੇ ਮੀਟਿੰਗ ਕੀਤੀ। ਜਿਸ ਵਿੱਚ ਸੰਤੋਖ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਚੁੱਪ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕਿਸਾਨਾਂ ਅਤੇ ਮਜ਼ਦੂਰਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੀ ਮਨਸਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਪਿਛਲੇ 42 ਦਿਨਾਂ ਤੋਂ ਖਨੌਰੀ ਬਾਰਡਰ ਤੇ ਮਰਨ ਵਰਤ ਰੱਖੀ ਬੈਠੇ ਹਨ, ਉਨ੍ਹਾਂ ਦੀ ਡਿੱਗ ਰਹੀ ਸਿਹਤ ਪ੍ਰਤੀ ਕੋਈ ਵੀ ਚਿੰਤਾ ਨਾ ਕਰਦੇ ਹੋਏ ਕੋਈ ਵੀ ਗੱਲਬਾਤ ਦਾ ਰਸਤਾ ਅਖਤਿਆਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਡੱਲੇਵਾਲ ਨਾਲ ਕੋਈ ਅਣਹੋਣੀ ਵਰਤਦੀ ਹੈ ਤਾਂ ਇਸ ਦੀ ਜਿੰਮੇਵਾਰੀ ਕੇਂਦਰ ਸਰਕਾਰ ਉੱਤੇ ਮਿੱਥ ਕੇ ਪ੍ਰਧਾਨ ਮੰਤਰੀ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ 10 ਜਨਵਰੀ ਨੂੰ ਸਮਰਾਲਾ ਦੇ ਮੇਨ ਚੌਂਕ ਵਿੱਚ ਸਵੇਰੇ 11 ਵਜੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਜਾਵੇਗਾ। ਮੋਰਚੇ ਵੱਲੋਂ ਦਿੱਤੇ ਸੱਦੇ ਅਨੁਸਾਰ ਪੂਰੇ ਦੇਸ਼ ਦੇ ਇਕੱਲੇ ਇਕੱਲੇ ਪਿੰਡ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣ ਸਬੰਧੀ ਉਨ੍ਹਾਂ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਲੁਧਿਆਣਾ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਕਿਸਾਨੀ ਮੰਗਾਂ ਅਤੇ ਕੇਂਦਰ ਸਰਕਾਰ ਦੇ ਗਲਤ ਰਵੱਈਏ ਪ੍ਰਤੀ ਦੱਸਿਆ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿੱਚ 10 ਜਨਵਰੀ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਲਈ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਪੁਤਲਿਆਂ ਦਾ ਸੇਕ ਪ੍ਰਧਾਨ ਮੰਤਰੀ ਨਰਿੰਦਰ ਕੋਲ ਪੁੱਜ ਸਕੇ ਅਤੇ ਉਹ ਆਪਣੀ ਗਲਤੀ ਖਿਮਾ ਜਾਚਨਾ ਕਰਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਕਰੇ। ਅੱਜ ਦੀ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਲਖਵਿੰਦਰ ਸਿੰਘ, ਹਰਵਿੰਦਰ ਸਿੰਘ, ਹਾਕਮ ਸਿੰਘ, ਚਰਨਜੀਤ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ ਅਤੇ ਬੀ. ਕੇ. ਯੂ. (ਸਿੱਧੂਪੁਰ) ਦੇ ਅਮਰ ਸਿੰਘ ਮੁਸ਼ਕਾਬਾਦ, ਤਰਿੱਬਤ ਸਿੰਘ, ਪਿਆਰਾ ਸਿੰਘ, ਸੁਖਦੇਵ ਸਿੰਘ, ਘੁੱਕ ਸਿੰਘ, ਬੂਟਾ ਸਿੰਘ, ਕੇਵਲ ਸਿੰਘ, ਜਸਵੀਰ ਸਿੰਘ (ਪਿੰਡ ਮੁਸ਼ਕਾਬਾਦ), ਪ੍ਰਧਾਨ ਜਸਵੀਰ ਸਿੰਘ ਘੁਰਾਲਾ, ਦਿਲਬਾਗਜੀਤ ਸਿੰਘ ਘੁਰਾਲਾ, ਅਵਤਾਰ ਸਿੰਘ ਘੁਰਾਲਾ, ਗੁਰਚਰਨ ਸਿੰਘ ਘੁਰਾਲਾ, ਗੁਰਜੰਟ ਸਿੰਘ ਖੰਨਾ ਆਦਿ ਤੋਂ ਇਲਾਵਾ ਹੋਰ ਵੀ ਕਿਸਾਨ ਅਤੇ ਮਜ਼ਦੂਰ ਹਾਜਰ ਸਨ।

ਸ਼ਹੀਦੀ ਜੋੜ ਮੇਲੇ ਦੇ ਸੰਬੰਧ ਵਿੱਚ ਚਾਹ -ਬਿਸਕੁਟਾਂ ਦਾ ਲੰਗਰ ਲਾਇਆ ਗਿਆ।

0

ਜੋੜ ਮੇਲ ਵਾਲੀ ਸੰਗਤ ਲਈ ਚਾਹ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ
ਸਮਰਾਲਾ 26 ਦਸੰਬਰ ( ਵਰਿੰਦਰ ਸਿੰਘ)
ਧੰਨ ਧੰਨ ਬਾਬਾ ਜੋਰਾਵਰ ਸਿੰਘ, ਧੰਨ ਧੰਨ ਬਾਬਾ ਫਤਹਿ ਸਿੰਘ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਦੀ ਲਸਾਨੀ ਸ਼ਹਾਦਤ ਮੌਕੇ ਸਮੂਹ ਮੈਡੀਕਲ ਸਟੋਰ, ਸਮੂਹ ਲੈਬਾਰਟਰੀਆਂ, ਦਸ਼ਮੇਸ਼ ਡੈਂਟਲ ਕਲਨਿਕ, ਨਵੀ ਆਪਟੀਕਲ ਨੇ ਮਿਲ ਕੇ ਸ਼ਹੀਦੀ ਜੋੜ ਮੇਲ ਨੂੰ ਜਾਣ ਵਾਲੀ ਸੰਗਤ ਲਈ ਮਾਛੀਵਾੜਾ ਰੋਡ ਸਮਰਾਲਾ (ਸਾਹਮਣੇ ਸਿਵਲ ਹਸਪਤਾਲ) ਵਿਖੇ ਚਾਹ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ। ਇਹ ਲੰਗਰ ਸ਼ਹੀਦੀ ਜੋੜ ਮੇਲ ਅਤੇ ਆਮ ਲੰਘ ਰਹੀ ਸੰਗਤ ਲਈ ਤਿੰਨ ਦਿਨ ਜਾਰੀ ਰਹੇਗਾ।

ਗੁਰਦੁਆਰਾ ਸ੍ਰੀ ਬੇਰੀ ਸਾਹਿਬ ਪਿੰਡ ਮੈੜੀ ਵਿਖੇ ਬਾਲ ਦਿਵਸ ਮਨਾਇਆ ਗਿਆ

0

ਗੁਰੂ ਦੁਆਰਾ ਸ੍ਰੀ ਬੇਰੀ ਸਾਹਿਬ ਪਿੰਡ ਮੈੜੀ ਵਿਖੇ ‘ ਬਾਲ ਦਿਵਸ ‘ ਮਨਾਇਆ ਗਿਆ।

ਮੈੜੀ/ ਉਨਾ , 26 ਦਸੰਬਰ ( ਵਰਿੰਦਰ ਸਿੰਘ) ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਬਾਬਾ ਵਡਭਾਗ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ‘ ਬਾਲ ਦਿਵਸ’ ਮਨਾਇਆ ਗਿਆ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ, ਪੰਜਾਬ ਹਰਿਆਣਾ ਹਿਮਾਚਲ ਤੋਂ ਬਾਬਾ ਜੀ ਦੀਆਂ ਸੰਗਤਾਂ, ਸਮੂਹ ਗੁਰਦੁਆਰਾ ਸਾਹਿਬਾਨ ਦੀ ਮੈਨੇਜਿੰਗ ਕਮੇਟੀਆਂ , ਨਿਹੰਗ ਸਿੰਘ ਜਥੇਬੰਦੀਆਂ ਸਮੇਤ ਬਹੁਤ ਸਾਰੇ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰੂ ਸਾਹਿਬ ਵੱਲੋਂ ਵਿਖਾਏ ਰਸਤੇ ਤੇ ਚੱਲਣ ਦਾ ਪ੍ਰਣ ਵੀ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿੱਚ ਸਮਾਜ ਦੇ ਹਰ ਤਬਕੇ ਤੋਂ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਆਈਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਨਾਂ ਦਾ ਸਿਰੋਪਾਉ ਪਾ ਕੇ ਸਤਿਕਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਦੇ ਮੁੱਖ ਪ੍ਰਬੰਧਕ ਸ੍ਰੀ ਨਰੇਸ਼ ਸ਼ਰਮਾ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ਼ਹੀਦੀ ਸਮਾਗਮ ਬਾਬਾ ਵਡਭਾਗ ਸਿੰਘ ਜੀ ਦੇ ਪਵਿੱਤਰ ਤਪ ਅਸਥਾਨ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਕਰਵਾਏ ਜਾਂਦੇ ਹਨ। ਉਹਨਾਂ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਕੀ ਸ਼ਹੀਦੀ ਸਮਾਗਮਾਂ ਦੌਰਾਨ ਵੀ ਸੰਗਤਾਂ ਆਪਣੇ ਛੋਟੇ ਬੱਚਿਆਂ ਨੂੰ ਵੀ ਨਾਲ ਲੈ ਕੇ ਆਉਣ ਤਾਂ ਕਿ ਉਹਨਾਂ ਬੱਚਿਆਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਤ ਸਾਲ ਅਤੇ ਨੌ ਸਾਲ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਵੀ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਤੇ ਬੋਲਦਿਆਂ ਬਾਬਾ ਵਡਭਾਗ ਸਿੰਘ ਸੇਵਕ ਸੋਸਾਇਟੀ ਦੇ ਪ੍ਰਧਾਨ ਬਾਬਾ ਜਗਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਨੇ ਕੁਰਬਾਨੀ ਕਿਸੇ ਇੱਕ ਧਰਮ ਲਈ ਜਾਂ ਕਿਸੇ ਇੱਕ ਕੌਮ ਲਈ ਨਹੀਂ ਸੀ ਦਿੱਤੀ ,ਉਨਾਂ ਇਹ ਕੁਰਬਾਨੀ ਜ਼ੁਲਮ ਅਤੇ ਜਾਲਮ ਦਾ ਮੁਕਾਬਲਾ ਕਰਦਿਆਂ ਪੂਰੀ ਮਨੁੱਖਤਾ ਜਾਤੀ ਲਈ ਦਿੱਤੀ ਸੀ , ਅਤੇ ਇਤਿਹਾਸ ਵਿੱਚ ਇਸ ਤੋਂ ਬੜੀ ਕੁਰਬਾਨੀ ਨਹੀਂ ਮਿਲਦੀ ਹੈ । ਉਹਨਾਂ ਕਿਹਾ ਕਿ ਸਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈ ਕੇ ਗੁਰਮਤ ਅਨੁਸਾਰ ਆਪਣੇ ਜੀਵਨ ਨੂੰ ਢਾਲਣਾ ਚਾਹੀਦਾ ਹੈ।

ਭਰਥਲਾ ਤੋਂ ਅਰੁਣ ਕੁਮਾਰ ਵਿੱਕੀ ਆਪਣੇ ਵਿਰੋਧੀ ਨੂੰ 31 ਵੋਟਾਂ ਨਾਲ ਹਰਾ ਸਰਪੰਚ ਚੁਣੇ ਗਏ ਸਮੂਹ ਨਗਰ ਨਿਵਾਸੀਆਂ ਵੱਲੋਂ ਦਿੱਤੇ ਮਾਣ ਲਈ ਹਮੇਸ਼ਾਂ ਪਿੰਡ ਵਾਸੀਆਂ ਦੇ ਰਿਣੀ ਰਹਿਣਗੇ- ਅਰੁਣ ਕੁਮਾਰ ਵਿੱਕੀ

0

ਸਮਰਾਲਾ, 16 ਅਕਤੂਬਰ ( ਵਰਿੰਦਰ ਸਿੰਘ ਹੀਰਾ)

ਇੱਥੋਂ ਨਜਦੀਕੀ ਪਿੰਡ ਭਰਥਲਾ ਵਿਖੇ ਹੋਈਆਂ ਪੰਚਾਇਤੀ ਚੋਣਾਂ ਵਿੱਚ ਅਰੁਣ ਕੁਮਾਰ ਵਿੱਕੀ ਜੋ ਇਸ ਵਾਰ ਕਾਂਗਰਸ ਪਾਰਟੀ ਵੱਲੋਂ ਪਿੰਡ ਦੀ ਸਰਪੰਚੀ ਚੋਣ ਲੜ੍ਹੇ ਸਨ, ਨੇ ਆਪਣੇ ਨਿਕਟ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜਪਾਲ ਸਿੰਘ ਨੂੰ 31 ਵੋਟਾਂ ਦੇ ਫਰਕ ਨਾਲ ਹਰਾ ਕੇ ਪਿੰਡ ਦੇ ਸਰਪੰਚ ਚੁਣੇ ਗਏ। ਇਸ ਚੋਣ ਦੌਰਾਨ ਕੁੱਲ 715 ਵੋਟਾਂ ਪੋਲ ਹੋਈਆਂ, ਜਿਸ ਵਿੱਚੋਂ 363 ਵੋਟਾਂ ਅਰੁਣ ਕੁਮਾਰ ਨੂੰ ਅਤੇ ਦੂਸਰੇ ਉਮੀਦਵਾਰ ਨੂੰ 332 ਵੋਟਾਂ ਪ੍ਰਾਪਤ ਹੋਈਆਂ। ਭਰਥਲਾ ਵਿਖੇ ਨਵੇਂ ਚੁਣੇ ਸਰਪੰਚ ਨੇ ਦੱਸਿਆ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਦੀ ਮਾਤਾ ਪਿੰਡ ਦੇ ਸਰਪੰਚ ਸਨ, ਜਿਨ੍ਹਾਂ ਦੁਆਰਾ ਕੀਤੇ ਵਿਕਾਸ ਕਾਰਜਾਂ ਨੂੰ ਸਮੂਹ ਪਿੰਡ ਵਾਸੀਆਂ ਨੇ ਧਿਆਨ ਵਿੱਚ ਰੱਖਦੇ ਹੋਏ, ਇਸ ਵਾਰ ਮੈਨੂੰ ਸਰਪੰਚੀ ਦਾ ਅਹੁਦਾ ਦੇ ਕੇ ਜੋ ਮਾਣ ਦਿੱਤਾ ਹੈ, ਉਸ ਲਈ ਮੈਂ ਸਮੂਹ ਨਗਰ ਦਾ ਸਦਾ ਰਿਣੀ ਰਹਾਂਗਾ ਅਤੇ ਪਿੰਡ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜੀ ਲਿਆ ਕੇ, ਪਿੰਡ ਦੀ ਦਿੱਖ ਨੂੰ ਹੋਰ ਸੁੰਦਰ ਅਤੇ ਵੱਖ ਵੱਖ ਸਹੂਲਤਾਂ ਵਾਲਾ ਪਿੰਡ ਬਣਾਵਾਂਗਾ। ਉਨ੍ਹਾਂ ਅੱਗੇ ਦੱਸਿਆ ਕਿ ਸਮੂਹ ਨਗਰ ਵਿੱਚੋਂ ਉਨ੍ਹਾਂ ਦੀ ਟੀਮ ਵਿੱਚ ਕੁਲਦੀਪ ਕੌਰ, ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਾਜਵਿੰਦਰ ਕੌਰ, ਸੰਦੀਪ ਕੌਰ ਅਤੇ ਗੁਰਜੀਤ ਸਿੰਘ ਕ੍ਰਮਵਾਰ ਪੰਚ ਚੁਣੇ ਗਏ ਹਨ, ਜਿਨ੍ਹਾਂ ਦਾ ਉਨ੍ਹਾਂ ਨੂੰ ਪਿੰਡ ਦੇ ਵਿਕਾਸ ਕੰਮਾਂ ਲਈ ਪੂਰਨ ਸਹਿਯੋਗ ਰਹੇਗਾ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਹ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਸਾਰੇ ਵਾਰਡਾਂ ਵਿੱਚ ਇੱਕੋ ਜਿਹੇ ਵਿਕਾਸ ਕੰਮਾਂ ਨੂੰ ਤਰਜੀਹ ਦੇਣਗੇ ਅਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਹੋਣ ਦੇਣਗੇ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਦਾ ਮੁੜ ਸ਼ੁਕਰਾਨਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਦਾ ਉਨ੍ਹਾਂ ਨੇ ਮੈਨੂੰ ਸਰਪੰਚ ਚੁਣ ਕੇ ਵਿਸ਼ਵਾਸ਼ ਪ੍ਰਗਟਾਇਆ ਹੈ, ਉਸ ਵਿਸ਼ਵਾਸ਼ ਨੂੰ ਉਹ ਕਦੇ ਨਹੀਂ ਟੁੱਟਣ ਦੇਣਗੇ।

MOST COMMENTED