Home Blog Page 11

‘ਗਦਰ 2’ ਦੀ ਬਲਾਕਬਸਟਰ ਕਮਾਈ ਨਾਲ ਈਸ਼ਾ ਦਿਓਲ ਹੋਈ ਗਦਗਦ

0

ਸੰਨੀ ਦਿਓਲ ਦੀ ਗਦਰ 2 ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ। ਇਹ ਫਿਲਮ ਜਲਦ ਹੀ 300 ਕਰੋੜ ਦੇ ਕਲੱਬ ‘ਚ ਸ਼ਾਮਲ ਹੋਣ ਜਾ ਰਹੀ ਹੈ। ਗਦਰ 2 ਨੇ ਬਾਕਸ ਆਫਿਸ ‘ਤੇ ਤਹਿਲਕਾ ਮਚਾ ਦਿੱਤਾ ਹੈ, ਇਸ ਨੇ ਕਈ ਰਿਕਾਰਡ ਤੋੜ ਦਿੱਤੇ ਹਨ। ਸੰਨੀ ਦਿਓਲ ਦੀ ਗਦਰ 2 ਕਾਰਨ ਹੀ ਪੂਰਾ ਦਿਓਲ ਪਰਿਵਾਰ ਇਕੱਠਾ ਹੋਇਆ ਹੈ। ਸੰਨੀ ਦੀ ਭੈਣ ਈਸ਼ਾ ਦਿਓਲ ਵੀ ਫਿਲਮ ਦੀ ਸਫਲਤਾ ਤੋਂ ਕਾਫੀ ਖੁਸ਼ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਗਦਰ 2 ਨੂੰ ਲੈ ਕੇ ਪੋਸਟ ਸ਼ੇਅਰ ਕੀਤੀ ਹੈ। ਜੋ ਕਾਫੀ ਵਾਇਰਲ ਹੋ ਰਿਹਾ ਹੈ।

ਈਸ਼ਾ ਨੇ ਸੋਸ਼ਲ ਮੀਡੀਆ ‘ਤੇ ਗਦਰ 2 ਦੇ ਬਾਕਸ ਆਫਿਸ ਕਲੈਕਸ਼ਨ ਦੀ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਇਸਨੂੰ Blockbuster ਲਿਖਿਆ ਹੋਇਆ ਹੈ। ਈਸ਼ਾ ਨੇ ਤਰਨ ਆਦਰਸ਼ ਦੀ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਗਦਰ 2 ਦੇ ਛੇਵੇਂ ਦਿਨ ਦੀ ਕਲੈਕਸ਼ਨ ਬਾਰੇ ਦੱਸਿਆ ਗਿਆ ਹੈ।

ਗਦਰ 2 ਦੀ ਸਕ੍ਰੀਨਿੰਗ ‘ਤੇ ਗਈ ਸੀ ਈਸ਼ਾ

ਦਿਓਲ ਭਰਾ-ਭੈਣ ਪਹਿਲੀ ਵਾਰ ਇਕੱਠੇ ਹੋਏ

ਦਿਓਲ ਪਰਿਵਾਰ ਲਈ ਗਦਰ 2 ਬਹੁਤ ਖਾਸ ਰਹੀ ਹੈ। ਜਦੋਂ ਫਿਲਮ ਦੀ ਸਕ੍ਰੀਨਿੰਗ ‘ਤੇ ਉਨ੍ਹਾਂ ਨੂੰ ਇਕੱਠੇ ਦੇਖਿਆ ਗਿਆ, ਤਾਂ ਇਹ ਪਹਿਲੀ ਵਾਰ ਸੀ ਜਦੋਂ ਸੰਨੀ ਅਤੇ ਬੌਬੀ ਆਪਣੀਆਂ ਦੋ ਭੈਣਾਂ ਈਸ਼ਾ-ਅਹਾਨਾ ਨਾਲ ਨਜ਼ਰ ਆਏ। ਸੰਨੀ ਅਤੇ ਬੌਬੀ ਦੇ ਨਾਲ ਈਸ਼ਾ ਦੀ ਬਾਂਡਿੰਗ ਨੂੰ ਕਾਫੀ ਪਸੰਦ ਕੀਤਾ ਗਿਆ।

ਗਦਰ 2 ਦੀ ਗੱਲ ਕਰੀਏ ਤਾਂ ਫਿਲਮ ਨੇ ਹੁਣ ਤੱਕ 283 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਦਾ ਸੱਤਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਫਿਲਮ ਨੇ ਸੱਤਵੇਂ ਦਿਨ 23.28 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਅਨਿਲ ਸ਼ਰਮਾ ਦੁਆਰਾ ਨਿਰਦੇਸ਼ਿਤ ਗਦਰ 2 ਵਿੱਚ ਸੰਨੀ ਦੇ ਨਾਲ ਅਮੀਸ਼ਾ ਪਟੇਲ, ਉਤਕਰਸ਼ ਸ਼ਰਮਾ ਅਤੇ ਮਨੀਸ਼ ਵਾਧਵਾ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਏ।

ਗਦਰ-2 ‘ਤੇ OMG 2 ਨੂੰ ਪਛਾੜ ਰਜਨੀਕਾਂਤ ਦੀ ‘Jailer’ ਨੇ ਮਾਰੀ ਵੱਡੀ ਬਾਜ਼ੀ

0

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਗਦਰ-2, ਅਕਸ਼ੈ ਕੁਮਾਰ ਦੀ OMG 2 ਸਣੇ ਸੁਪਰਸਟਾਰ ਰਜਨੀਕਾਂਤ ਦੀ ਫਿਲਮ ਜੇਲਰ ਬਾੱਕਸ ਆਫਿਸ ਤੇ ਧਮਾਕੇਦਾਰ ਕਮਾਈ ਕਰ ਰਹੀਆਂ ਹਨ। ਸੰਨੀ, ਅਕਸ਼ੈ ਸਣੇ ਰਜਨੀਕਾਂਤ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਆਪਣੀ ਫਿਲਮ ਨਾਲ ਹਰ ਪਾਸੇ ਧਮਾਲ ਮਚਾ ਰੱਖੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਰਜਨੀਕਾਂਤ ਨੇ ਸੰਨੀ ਦਿਓਲ ਅਤੇ ਅਕਸ਼ੈ ਕੁਮਾਰ ਨੂੰ ਪਛਾੜ ਦਿੱਤਾ ਹੈ।

ਫਿਲਮ ‘ਜੇਲਰ’

ਰਜਨੀਕਾਂਤ ਨੇ ਫਿਲਮ ‘ਜੇਲਰ’ ਨਾਲ ਜ਼ਬਰਦਸਤ ਵਾਪਸੀ ਕੀਤੀ ਹੈ। ਫਿਲਮ ਆਪਣੀ ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 400 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ‘ਜੇਲਰ’ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਏ ਇਕ ਹਫਤਾ ਹੋ ਗਿਆ ਹੈ ਅਤੇ ਇਹ ਅਜੇ ਵੀ ਬਾਕਸ ਆਫਿਸ ‘ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ‘ਜੇਲਰ’ ਨੇ ਦੁਨੀਆ ਭਰ ‘ਚ 416 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਹੈ। ਅਜਿਹੇ ‘ਚ ਰਜਨੀਕਾਂਤ ਦੀ ਫਿਲਮ ਨੇ ਸੰਨੀ ਦਿਓਲ ਦੀ ‘ਗਦਰ 2’ ਨੂੰ ਪਿੱਛੇ ਛੱਡ ਦਿੱਤਾ ਹੈ।

ਫਿਲਮ ‘ਗਦਰ 2’

ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ‘ਗਦਰ 2’ ਆਪਣੇ ਰਿਕਾਰਡ ਤੋੜ ਕਲੈਕਸ਼ਨ ਅਤੇ ਦਰਸ਼ਕਾਂ ਦੇ ਸ਼ਾਨਦਾਰ ਹੁੰਗਾਰੇ ਕਾਰਨ ਬਾਲੀਵੁੱਡ ਨੂੰ ਕੁਝ ਯਾਦਗਾਰੀ ਪਲ ਦੇ ਰਹੀ ਹੈ। ‘ਗਦਰ 2’ ਨੇ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਤਹਿਲਕਾ ਮਚਾ ਦਿੱਤਾ ਹੈ ਅਤੇ ਰਿਲੀਜ਼ ਦੇ ਸਿਰਫ 6 ਦਿਨਾਂ ‘ਚ ਹੀ 250 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਦੇ 7ਵੇਂ ਦਿਨ ਯਾਨੀ ਵੀਰਵਾਰ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਵੀ ਆ ਗਏ ਹਨ। ‘ਗਦਰ 2’ ਨੇ ਦੁਨੀਆ ਭਰ ‘ਚ 338.5 ਕਰੋੜ ਦੀ ਕਮਾਈ ਕੀਤੀ ਹੈ।

ਫਿਲਮ OMG 2

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ OMG 2 ਇਸ ਸਮੇਂ ਸਭ ਤੋਂ ਪਿੱਛੇ ਚੱਲ ਰਹੀ ਹੈ। ਦੱਸ ਦੇਈਏ ਕਿ OMG 2 ਨੇ ਛੇ ਦਿਨਾਂ ਵਿੱਚ 79 ਕਰੋੜ ਦਾ ਕਾਰੋਬਾਰ ਕਰ ਲਿਆ ਹੈ ਅਤੇ ਹੁਣ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋਣਾ ਮੁਸ਼ਕਲ ਹੋ ਰਿਹਾ ਹੈ। OMG 2 ਦਾ ਸੱਤਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਫਿਲਮ ਨੇ ਹੁਣ ਤੱਕ 85.05 ਦਾ ਕਲੈਕਸ਼ਨ ਕਰ ਲਿਆ ਹੈ।

 

ਮਨੀਪੁਰ ਵਿੱਚ ਇੱਕ ਵਾਰ ਫਿਰ ਭੜਕੀ ਹਿੰਸਾ

0

ਮਨੀਪੁਰ ਤੋਂ ਇੱਕ ਵਾਰ ਫਿਰ ਹਿੰਸਾ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਹ ਗੋਲੀਬਾਰੀ ਅੱਜ ਸਵੇਰੇ ਕਰੀਬ 5.30 ਵਜੇ ਉਖਰੂਲ ਦੇ ਲਿਟਨ ਨੇੜੇ ਥੋਵਾਈ ਕੁਕੀ ਪਿੰਡ ‘ਚ ਹੋਈ। ਜਿਸ ਵਿੱਚ ਪਿੰਡ ਦੇ 3 ਵਲੰਟੀਅਰਾਂ ਦੀ ਮੌਤ ਹੋਣ ਦੀ ਖ਼ਬਰ ਹੈ।

ਦੱਸ ਦਈਏ ਕੂਕੀ ਸਮੁਦਾਏ ਦੀ ਸੰਸਥਾ ਇੰਡੀਜੀਨਸ ਟ੍ਰਾਈਬਲ ਲੀਡਰਜ਼ ਫੋਰਮ ਦੇ ਬੁਲਾਰੇ ਨੇ ਦੱਸਿਆ ਕਿ ਮੇਈਟੀ ਲੋਕਾਂ ਦੇ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਜਮਖੋਗਿਨ , ਥੰਗਖੋਕਾਈ  ਅਤੇ ਹਾਲੈਂਸਨ  ਸ਼ਾਮਲ ਹਨ।

ਸੁਪਰੀਮ ਕੋਰਟ ਅੱਜ ਹਿੰਸਾ ਤੋਂ ਬਚਣ ਵਾਲੀਆਂ ਦੋ ਔਰਤਾਂ ਦੀ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗਾ। ਕੁਕੀ ਅਤੇ ਮੇਈਟੀ ਭਾਈਚਾਰਿਆਂ ਦਰਮਿਆਨ 3 ਮਈ ਨੂੰ ਹਿੰਸਾ ਭੜਕ ਗਈ ਸੀ, ਜੋ ਅਜੇ ਵੀ ਜਾਰੀ ਹੈ। ਇਸ ਹਿੰਸਾ ‘ਚ ਕਰੀਬ 160 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸਤੋਂ ਇਲਾਵਾ ਲਿਟਨ ਪੁਲਿਸ ਨੇ ਦੱਸਿਆ ਕਿ ਸਵੇਰੇ ਤੜਕੇ ਭਾਰੀ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਪੁਲੀਸ ਨੇ ਆਸ-ਪਾਸ ਦੇ ਪਿੰਡਾਂ ਅਤੇ ਜੰਗਲਾਂ ਵਿੱਚ ਤਲਾਸ਼ੀ ਲਈ। ਜਿੱਥੋਂ ਉਨ੍ਹਾਂ ਨੂੰ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ। ਤਿੰਨਾਂ ਦੇ ਸਰੀਰ ‘ਤੇ ਤੇਜ਼ਧਾਰ ਚਾਕੂ ਨਾਲ ਸੱਟਾਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦੇ ਅੰਗ ਵੀ ਕੱਟੇ ਹੋਏ ਹਨ

ਦੱਸ ਦੇਈਏ ਕਿ ਮਨੀਪੁਰ ਵਿੱਚ ਬਹੁਗਿਣਤੀ ਮੇਈਟੀ ਭਾਈਚਾਰਾ ਆਦਿਵਾਸੀ ਰਾਖਵੇਂਕਰਨ ਦੀ ਮੰਗ ਕਰ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਮੇਈਟੀ ਭਾਈਚਾਰੇ ਦੀ ਆਬਾਦੀ ਲਗਭਗ 53 ਪ੍ਰਤੀਸ਼ਤ ਹੈ ਪਰ ਇਹ ਲੋਕ ਰਾਜ ਦੇ ਮੈਦਾਨੀ ਇਲਾਕਿਆਂ ਵਿੱਚ ਸਿਰਫ਼ 10 ਪ੍ਰਤੀਸ਼ਤ ਹੀ ਰਹਿੰਦੇ ਹਨ। ਦੂਜੇ ਪਾਸੇ, ਕੂਕੀ ਅਤੇ ਨਾਗਾ ਭਾਈਚਾਰੇ ਰਾਜ ਦੇ ਪਹਾੜੀ ਖੇਤਰਾਂ ਵਿੱਚ ਰਹਿੰਦੇ ਹਨ, ਜੋ ਕਿ ਰਾਜ ਦਾ ਲਗਭਗ 90 ਪ੍ਰਤੀਸ਼ਤ ਹੈ। ਭੂਮੀ ਸੁਧਾਰ ਕਾਨੂੰਨ ਤਹਿਤ ਮੇਈਟੀ ਭਾਈਚਾਰਾ ਪਹਾੜੀਆਂ ‘ਤੇ ਜ਼ਮੀਨ ਨਹੀਂ ਖਰੀਦ ਸਕਦਾ, ਜਦਕਿ ਕੁਕੀ ਅਤੇ ਨਾਗਾ ਭਾਈਚਾਰਿਆਂ ‘ਤੇ ਅਜਿਹੀ ਕੋਈ ਪਾਬੰਦੀ ਨਹੀਂ ਹੈ। ਇਹੀ ਕਾਰਨ ਹੈ, ਜਿਸ ਕਾਰਨ ਹਿੰਸਾ ਸ਼ੁਰੂ ਹੋਈ।

ਮਨੀਪੁਰ ‘ਚ ਹਿੰਸਾ ਦੀ ਜਾਂਚ ਲਈ  ਬੀਤੇ ਬੁੱਧਵਾਰ ਨੂੰ ਵੱਖ-ਵੱਖ ਰੈਂਕਾਂ ਦੀਆਂ 29 ਮਹਿਲਾ ਅਧਿਕਾਰੀਆਂ ਸਣੇ 53 ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਦੋ ਮਹਿਲਾ ਡੀ.ਆਈ.ਜੀ ਰੈਂਕ ਦੇ ਅਧਿਕਾਰੀਆਂ ਤਾਇਨਾਤ ਕੀਤੇ ਹਨ ।ਡੀ.ਆਈ.ਜੀ ਰੈਂਕ ਦੇ ਅਧਿਕਾਰੀ ਲਵਲੀ ਕਟਿਆਰ, ਨਿਰਮਲਾ ਦੇਵੀ ਅਤੇ ਮੋਹਿਤ ਗੁਪਤਾ ਇਹ ਤਿੰਨੋਂ ਰਾਜ ਵਿੱਚ ਹਿੰਸਾ ਦੇ ਮਾਮਲਿਆਂ ਦੀ ਜਾਂਚ ਲਈ ਆਪਣੀਆਂ ਆਪਣੀਆਂ ਟੀਮਾਂ ਦੀ ਅਗਵਾਈ ਕਰਨਗੇ। ਇਹ ਸਭ ਅਧਿਕਾਰੀ ਘਨਸ਼ਿਆਮ ਉਪਾਧਿਆਏ ਨੂੰ ਜਾਣਕਾਰੀ ਦੇਣਗੇ।

High Court ਨੇ ਯੂਨੀਵਰਸਿਟੀ ਨੂੰ ਲਾਈ ਫਟਕਾਰ, ਕਿਹਾ- ਤੁਸੀਂ ਸਪੈਸ਼ਲ ਨਹੀਂ ਹੈ, ਜਾਣੋ ਪੂਰਾ ਮਾਮਲਾ

0

ਦਿੱਲੀ ਯੂਨੀਵਰਸਿਟੀ ਲਾਅ ਐਡਮਿਸ਼ਨ ਮਾਮਲੇ (Delhi University Law Admission Case) ‘ਚ ਨਵਾਂ ਮਾਮਲਾ ਸਾਹਮਣੇ ਆਇਆ ਹੈ। ਹਾਈ ਕੋਰਟ ਨੇ ਡੀਯੂ ਨੂੰ ਆਪਣਾ ਸਪੱਸ਼ਟੀਕਰਨ ਪੇਸ਼ ਕਰਨ ਲਈ ਕੁਝ ਦਿਨਾਂ ਦਾ ਸਮਾਂ ਦਿੱਤਾ ਹੈ ਅਤੇ ਬਦਲੇ ਵਿੱਚ ਯੂਨੀਵਰਸਿਟੀ ਨੇ ਵੀ ਅਦਾਲਤ ਨੂੰ ਭਰੋਸਾ ਦਿੱਤਾ ਹੈ ਕਿ ਜਦੋਂ ਤੱਕ ਮਾਮਲੇ ਦਾ ਫੈਸਲਾ ਨਹੀਂ ਹੋ ਜਾਂਦਾ ਉਦੋਂ ਤੱਕ ਲਾਅ ਕੋਰਸਾਂ ਵਿੱਚ ਦਾਖ਼ਲੇ ਸ਼ੁਰੂ ਨਹੀਂ ਹੋਣਗੇ। CLAT ਸਕੋਰ ਦੇ ਆਧਾਰ ‘ਤੇ ਲਾਅ ਕੋਰਸ ‘ਚ ਦਾਖਲਾ ਦੇਣ ਦੇ DU ਦੇ ਫੈਸਲੇ ਨੂੰ ਇਕ ਵਿਦਿਆਰਥੀ ਨੇ ਅਦਾਲਤ ‘ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ‘ਤੇ ਸੁਣਵਾਈ ਚੱਲ ਰਹੀ ਹੈ।

ਕੀ ਹੈ ਮਾਮਲਾ

ਮਾਮਲੇ ਦੀ ਤਹਿ ਤੱਕ ਜਾਣ ਲਈ, ਮੁੱਦਾ ਇਹ ਹੈ ਕਿ DU ਪੰਜ ਸਾਲਾ ਲਾਅ ਕੋਰਸ ਵਿੱਚ ਦਾਖਲੇ ਲਈ CLAT ਭਾਵ ਕਾਮਨ ਲਾਅ ਐਡਮਿਸ਼ਨ ਟੈਸਟ 2023 ਦੇ ਸਕੋਰ ਨੂੰ ਮਾਨਤਾ ਦਿੰਦਾ ਹੈ। ਜਦਕਿ ਪਟੀਸ਼ਨ ਦਾਇਰ ਕਰਨ ਵਾਲੇ ਵਿਦਿਆਰਥੀ ਦਾ ਕਹਿਣਾ ਹੈ ਕਿ ਜਦੋਂ ਯੂਜੀ ਕੋਰਸ ਵਿੱਚ ਦਾਖ਼ਲੇ ਲਈ CUET ਭਾਵ ਕੇਂਦਰੀ ਯੂਨੀਵਰਸਿਟੀ ਦਾਖ਼ਲਾ ਟੈਸਟ ਲਿਆ ਜਾਂਦਾ ਹੈ ਤਾਂ ਲਾਅ ਕੋਰਸ ਵਿੱਚ ਦਾਖ਼ਲੇ ਲਈ ਵੱਖਰੀ ਪ੍ਰੀਖਿਆ ਨਹੀਂ ਲੈਣੀ ਚਾਹੀਦੀ। CUET ਦੇ ਆਧਾਰ ‘ਤੇ ਹੀ ਲਾਅ ਕੋਰਸ ਵਿਚ ਦਾਖਲਾ ਦਿੱਤਾ ਜਾਣਾ ਚਾਹੀਦਾ ਹੈ।

ਕੀ ਹੋਇਆ ਸੁਣਵਾਈ ਵਿੱਚ 

ਇਸ ਮਾਮਲੇ ‘ਚ ਹੋਈ ਸੁਣਵਾਈ ‘ਚ ਹਾਈਕੋਰਟ ਨੇ ਦਿੱਲੀ ਯੂਨੀਵਰਸਿਟੀ ਨੂੰ ਫਟਕਾਰ ਲਾਉਂਦੇ ਹੋਏ ਕਿਹਾ, ‘ਤੁਸੀਂ ਖਾਸ ਨਹੀਂ ਹੋ। ਇੱਕ ਰਾਸ਼ਟਰੀ ਨੀਤੀ ਹੈ ਅਤੇ ਜੇ ਦੇਸ਼ ਦੀਆਂ 18 ਹੋਰ ਕੇਂਦਰੀ ਯੂਨੀਵਰਸਿਟੀਆਂ ਦਾਖਲੇ ਲਈ CUET ਦੇ ਸਕੋਰ ‘ਤੇ ਭਰੋਸਾ ਕਰ ਰਹੀਆਂ ਹਨ ਤਾਂ ਡੀਯੂ ਅਜਿਹਾ ਕਿਉਂ ਨਹੀਂ ਕਰ ਰਹੀ ਹੈ।’ ਅਦਾਲਤ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਦੀ ਕੌਂਸਲ ਨੂੰ ਜਵਾਬ ਦੇਣ ਲਈ ਕੁਝ ਸਮਾਂ ਦਿੱਤਾ ਹੈ।

ਡਿਊਟੀ ‘ਤੇ ਜਾਣ ਨੂੰ ਲੈ ਕੇ ਹੋਏ ਝਗੜੇ ‘ਚ ਕਤਲ

0

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਇੱਕ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਇੱਕ ਹੋਰ ਮੁੱਖ ਦੋਸ਼ੀ ਹਾਲੇ ਫ਼ਰਾਰ ਦੱਸਿਆ ਜਾ ਰਿਹਾ ਹੈ।ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਅਮਲੋਹ ਹਰਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਮਿਤੀ 13 ਅਗਸਤ 2023 ਨੂੰ ਸਥਾਨਕ ਖਾਲਸਾ ਸਕੂਲ ਵਿਖੇ ਇੱਕ ਲੜਾਈ ਝਗੜਾ ਹੋਇਆ ਸੀ ਜਿਸ ਵਿੱਚ ਰੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ।

ਦਰਅਸਲ, ਇੱਕ ਦਿਨ ਰੁਪਿੰਦਰ ਸਿੰਘ ਦੇ ਡਿਊਟੀ ਤੋਂ ਛੁੱਟੀ ਹੋਣ ਕਰਕੇ ਛੱਤਰਪਾਲ ਸਿੰਘ ਨੇ ਉਸ ਦੀ ਜਗ੍ਹਾ ਜਾਣਾ ਸੀ ਪਰ ਉਸ ਦਿਨ ਦੀ ਡਿਊਟੀ ਨੂੰ ਲੈ ਕੇ ਦੋਨਾਂ ਵਿੱਚ ਕਹਾ ਸੁਣੀ ਹੋਈ ਸੀ ਅਤੇ ਇਸ ਤੋਂ ਬਾਅਦ ਹੋਈ ਲੜਾਈ ਦੌਰਾਨ ਛੱਤਰਪਾਲ ਸਿੰਘ, ਗੁਰਜੰਟ ਸਿੰਘ ਅਤੇ ਰਾਕੇਸ਼ ਕੁਮਾਰ ਨੇ ਰੁਪਿੰਦਰ ਸਿੰਘ ਦੇ ਪਿੱਠ ਵਿੱਚ ਚਾਕੂ ਅਤੇ ਕਿਰਚਾਂ ਨਾਲ ਵਾਰ ਕੀਤੇ ਗਏ ਜਿਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਤੋਂ ਬਾਅਦ ਰੁਪਿੰਦਰ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਮੰਡੀ ਗੋਬਿੰਦਗੜ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਰਕੇ ਇਲਾਜ ਲਈ GMCH ਸੈਕਟਰ 32 ਚੰਡੀਗੜ੍ਹ ਦਾਖਲ ਕਰਾਇਆ ਗਿਆ ਪਰ ਰੁਪਿੰਦਰ ਸਿੰਘ ਦੀ ਹਾਲਤ ਹੋਰ ਜ਼ਿਆਦਾ ਖ਼ਰਾਬ ਹੋਣ ਕਰਕੇ ਉਸ ਨੂੰ PGI ਚੰਡੀਗੜ੍ਹ ਰੈਫਰ ਕੀਤਾ ਗਿਆ, ਜਿੱਥੇ ਜ਼ਖ਼ਮ ਜ਼ਿਆਦਾ ਡੂੰਘੇ ਹੋਣ ਕਰਕੇ ਰੁਪਿੰਦਰ ਸਿੰਘ ਦੀ ਮੌਤ ਗਈ ਸੀ।

ਇਸ ਬਾਬਤ ਡੀਐੱਸਪੀ ਨੇ ਦੱਸਿਆ ਕਿ ਇਸ ਕਤਲ ਦੀ ਵਜ੍ਹਾ ਰੰਜਿਸ਼ ਹੈ।  13 ਅਗਸਤ ਨੂੰ ਕਥਿਤ ਦੋਸ਼ੀਆਂ ਨੇ ਇਸ ਘਟਨ ਨੂੰ ਅੰਜਾਮ  ਦਿੱਤਾ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕਰਦਿਆਂ ਗੁਰਜੰਟ ਸਿੰਘ ਤੇ ਰਾਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਦੇ ਤੀਜੇ ਸਾਥੀ ਛੱਤਰਪਾਲ ਸਿੰਘ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਫਿਰੋਜ਼ਪੁਰ ‘ਚ ਹੜ੍ਹ ਦਾ ਵਧਿਆ ਖ਼ਤਰਾ

0

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਫਿਰੋਜ਼ਪੁਰ ਦੇ ਦੋ ਦਰਜਨ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਸੁਰੱਖਿਆ ਲਈ ਫੌਜ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਬੁਲਾਇਆ ਗਿਆ ਹੈ। ਸਤਲੁਜ ਦਰਿਆ ਦਾ ਪਾਣੀ ਹੁਸੈਨੀਵਾਲਾ ਦੇ ਨਾਲ ਲੱਗਦੇ ਪੰਦਰਾਂ ਪਿੰਡਾਂ ਨੂੰ ਜੋੜਨ ਵਾਲੇ ਪੁਲ਼ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ। ਫੌਜ ਦੇ ਜਵਾਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ‘ਚ ਲੱਗੇ ਹੋਏ ਹਨ।

ਸੀਐਮ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮਾਨ ਨੇ ਟਵੀਟ ਕੀਤਾ- ਪੰਜਾਬ ‘ਚ ਹੜ੍ਹਾਂ ਨੇ ਦੁਬਾਰਾ ਦਸਤਕ ਦਿੱਤੀ ਹੈ..ਪਰ ਮੈਂ ਹਰ ਰੋਜ਼ ਸਥਿਤੀ ਬਾਰੇ ਜਾਣੂ ਹੋ ਰਿਹਾ ਹਾਂ..ਅੱਜ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ…ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤੇ ਹੌਂਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ…ਸਮਾਂ ਔਖਾ ਜ਼ਰੂਰ ਹੈ ਪਰ ਇੱਕ ਦੂਜੇ ਦੇ ਸਾਥ ਨਾਲ ਲੰਘ ਜਾਵੇਗਾ…ਸਰਕਾਰ ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਜ਼ਰੂਰ ਕਰੇਗੀ…ਜਲਦੀ ਹਾਲਾਤ ਆਮ ਵਾਂਗ ਹੋਣਗੇ…

ਅੱਠ ਜ਼ਿਲ੍ਹੇ ਪ੍ਰਭਾਵਿਤ

ਸੂਬੇ ਦੇ ਅੱਠ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਭਾਖੜਾ ਅਤੇ ਪੌਂਗ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ ਹਾਲਾਤ ਆਮ ਵਾਂਗ ਨਹੀਂ ਹੋ ਰਹੇ ਹਨ। ਹੜ੍ਹ ਕਾਰਨ ਵੀਰਵਾਰ ਨੂੰ ਫਿਰੋਜ਼ਪੁਰ ਡਵੀਜ਼ਨ ਦੀਆਂ 15 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ।

ਕੀ ਤੁਸੀਂ ਵੀ ਖਾਂਦੇ ਹੋ ਨਾਸ਼ਪਾਤੀ,ਕਿਤੇ ਵਾਂਝੇ ਤਾਂ ਨਹੀਂ ਰਹਿ ਰਹੇ ਇਸਦੇ ਫਾਇਦਿਆਂ ਤੋਂ!

0

ਮੌਨਸੂਨ ਦੇ ਮੌਸਮ ‘ਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਵਧਣ ਲੱਗਦੀਆਂ ਹਨ। ਇਸ ਮੌਸਮ ‘ਚ ਸਿਹਤਮੰਦ ਰਹਿਣ ਲਈ ਖੁਰਾਕ ‘ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਬਾਰਿਸ਼ ਦੇ ਦਿਨਾਂ ‘ਚ ਨਾਸ਼ਪਾਤੀ ਨੂੰ ਅਪਣੇ ਫਲਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਵਿਟਾਮਿਨ-ਸੀ, ਪੋਟਾਸ਼ੀਅਮ, ਫੋਲੇਟ, ਕਾਪਰ, ਮੈਂਗਨੀਜ਼ ਕਾਫੀ ਹੁੰਦੇ ਹਨ। ਇਹ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਤੁਸੀਂ ਵੀ ਜਾਣੋ ਨਾਸ਼ਪਾਤੀ ਖਾਣ ਦੇ ਫਾਇਦੇ –

ਸੋਜ ਨੂੰ ਘਟਾਉਂਦਾ ਹੈ :-  ਕਈ ਵਾਰ ਪੁਰਾਣੀ ਸੱਟ ਜਾਂ ਹੋਰ ਕਾਰਨਾਂ ਕਰਕੇ ਸੋਜ ਦੀ ਸਮੱਸਿਆ ਹੋ ਜਾਂਦੀ ਹੈ। ਇਹ ਸਰੀਰ ਦੇ ਕਿਸੇ ਵੀ ਹਿੱਸੇ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਤੋਂ ਬਚਣ ਲਈ ਤੁਸੀਂ ਆਪਣੀ ਡਾਈਟ ‘ਚ ਨਾਸ਼ਪਾਤੀ ਨੂੰ ਸ਼ਾਮਲ ਕਰ ਸਕਦੇ ਹੋ। ਇਹ ਫਲੇਵੋਨੋਇਡਸ ਦਾ ਭਰਪੂਰ ਸਰੋਤ ਹੈ, ਜੋ ਸਰੀਰ ਲਈ ਐਂਟੀਆਕਸੀਡੈਂਟ ਵਜੋਂ ਕੰਮ ਕਰਦਾ ਹੈ। ਇਸ ਵਿੱਚ ਵਿਟਾਮਿਨ-ਸੀ ਅਤੇ ਵਿਟਾਮਿਨ-ਕੇ ਵੀ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਸਰੀਰ ਦੀ ਸੋਜ ਨੂੰ ਦੂਰ ਕਰਦਾ ਹੈ।

 ਪਾਚਨ ਤੰਤਰ ਰਹਿੰਦਾ ਸਿਹਤਮੰਦ : – ਨਾਸ਼ਪਾਤੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਤੋਂ ਇਲਾਵਾ, ਨਾਸ਼ਪਾਤੀ ਵਿਚ ਮੌਜੂਦ ਘੁਲਣਸ਼ੀਲ ਫਾਈਬਰ ਅੰਤੜੀਆਂ ਦੀ ਸਿਹਤ ਨੂੰ ਸੁਧਾਰਦਾ ਹੈ। ਜਿਨ੍ਹਾਂ ਲੋਕਾਂ ਨੂੰ ਪਾਚਨ ਦੀ ਸਮੱਸਿਆ ਹੈ, ਉਹ ਆਪਣੇ ਭੋਜਨ ਵਿੱਚ ਨਾਸ਼ਪਾਤੀ ਨੂੰ ਸ਼ਾਮਲ ਕਰ ਸਕਦੇ ਹਨ।

 ਸ਼ੂਗਰ ਦੇ ਮਰੀਜ਼ਾਂ ਲਈ :- ਸ਼ੂਗਰ ਦੇ ਮਰੀਜ਼ਾਂ ਲਈ ਨਾਸ਼ਪਾਤੀ ਬਹੁਤ ਫਾਇਦੇਮੰਦ ਹੈ। ਇਸ ਵਿੱਚ ਐਂਥੋਸਾਇਨਿਨ ਕਾਫੀ ਮਾਤਰਾ ਵਿੱਚ ਹੁੰਦਾ ਹੈ। ਇਹ ਐਂਟੀਆਕਸੀਡੈਂਟ ਦੇ ਤੌਰ ‘ਤੇ ਕੰਮ ਕਰਦਾ ਹੈ, ਜੋ ਸ਼ੂਗਰ ਦੇ ਖਤਰੇ ਨੂੰ ਘੱਟ ਕਰਦਾ ਹੈ। ਨਾਸ਼ਪਾਤੀ ਦਾ ਗਲਾਈਸੈਮਿਕ ਇੰਡੈਕਸ ਵੀ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਲੈਵਲ ਨਾਰਮਲ ਰਹਿੰਦਾ ਹੈ।

 ਭਾਰ ਘਟਾਉਣ ਚ ਫਾਇਦੇਮੰਦ :- ਨਾਸ਼ਪਾਤੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਪੇਟ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ। ਇਸ ਵਿਚ ਕੈਲੋਰੀ ਸਮੱਗਰੀ ਵੀ ਘੱਟ ਹੁੰਦੀ ਹੈ। ਜੋ ਵਜ਼ਨ ਘਟਾਉਣ ‘ਚ ਮਦਦਗਾਰ ਹੁੰਦਾ ਹੈ।

 ਦਿਲ ਦੀ ਸਿਹਤ ਲਈ ਫਾਇਦੇਮੰਦ :- ਨਾਸ਼ਪਾਤੀ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ‘ਚ ਪ੍ਰੋਸਾਈਨਾਈਡਿਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਇਹ ਖਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ ਅਤੇ ਚੰਗੇ ਕੋਲੇਸਟ੍ਰੋਲ ਦੇ ਪੱਧਰ ਨੂੰ ਵਧਾਉਣ ਦਾ ਵੀ ਕੰਮ ਕਰਦੀ ਹੈ।

 

ਮੋਟਾਪਾ ਰੋਕਣਾ ਹੈ ਤਾਂ ਅੱਜ ਹੀ ਇਨ੍ਹਾਂ ਚਿੱਟੇ ਪਦਾਰਥਾਂ ਨੂੰ ਕਰ ਦਿਓ ਦੂਰ

0

ਇਸ ਸਮੇਂ ਵਿਸ਼ਵ ਵਿੱਚ ਮਹਾਂਮਾਰੀ ਦੇ ਰੂਪ ਵਿੱਚ ਫੈਲ ਰਹੀ ਬਿਮਾਰੀ ਵਿੱਚ ਮੋਟਾਪਾ ਵੀ ਸ਼ਾਮਲ ਹੋ ਸਕਦਾ ਹੈ। ਗਲਤ ਖੁਰਾਕ ਅਤੇ ਕਸਰਤ ਦੀ ਕਮੀ ਦੇ ਕਾਰਨ, ਤੁਸੀਂ ਜਿਸ ਨੂੰ ਵੀ ਦੇਖਦੇ ਹੋ, ਉਹ ਤੇਜ਼ੀ ਨਾਲ ਵੱਧ ਰਹੇ ਮੋਟਾਪੇ ਦੀ ਸ਼ਿਕਾਇਤ ਕਰ ਰਿਹਾ ਹੈ. ਜੰਕ ਫੂਡ ਦਾ ਜ਼ਿਆਦਾ ਸੇਵਨ, ਕਸਰਤ ਦੀ ਕਮੀ ਅਤੇ ਗਲਤ ਖੁਰਾਕ ਕਾਰਨ ਢਿੱਡ ਦੀ ਚਰਬੀ ਤੇਜ਼ੀ ਨਾਲ ਵਧ ਰਹੀ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਸਮੇਂ ਸਿਰ ਭੋਜਨ ਵਿੱਚ ਮੋਟਾਪਾ ਵਧਾਉਣ ਵਾਲੀਆਂ ਕੁਝ ਚੀਜ਼ਾਂ ਤੋਂ ਪਰਹੇਜ਼ ਕਰਦੇ ਹੋ ਤਾਂ ਮੋਟਾਪੇ ਦੀ ਦਰ ਨੂੰ ਰੋਕਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਸਾਡੀ ਡਾਈਟ ‘ਚ ਉਹ ਕਿਹੜੀਆਂ ਚੀਜ਼ਾਂ ਹਨ, ਜਿਨ੍ਹਾਂ ਦੇ ਕਾਰਨ ਮੋਟਾਪਾ ਤੇਜ਼ੀ ਨਾਲ ਵੱਧ ਰਿਹਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸਾਡੇ ਭੋਜਨ ਵਿਚ ਮੋਟਾਪੇ ਲਈ ਕੁਝ ਚਿੱਟੇ ਪਦਾਰਥ ਸਾਡੇ ਤੇਜ਼ੀ ਨਾਲ ਭਾਰ ਵਧਣ ਲਈ ਜ਼ਿੰਮੇਵਾਰ ਹਨ। ਇੱਥੇ ਜਾਣੋ ਕਿਹੜੀਆਂ ਹਨ ਉਹ ਚਿੱਟੀਆਂ ਚੀਜ਼ਾਂ।

ਚੌਲ (ਚਿੱਟੇ ਚੌਲ)

ਜਦੋਂ ਵੀ ਢਿੱਡ ਦੀ ਚਰਬੀ ਦੀ ਗੱਲ ਆਉਂਦੀ ਹੈ ਤਾਂ ਸਿਹਤ ਮਾਹਿਰ ਪਹਿਲਾਂ ਘੱਟ ਚੌਲ ਖਾਣ ਦੀ ਸਲਾਹ ਦਿੰਦੇ ਹਨ। ਚਿੱਟੇ ਚੌਲ ਪਾਲਿਸ਼ ਹੋਣ ਕਾਰਨ ਇਸ ਦੇ ਸੇਵਨ ਨਾਲ ਮੋਟਾਪਾ ਤੇਜ਼ੀ ਨਾਲ ਵਧਦਾ ਹੈ। ਇਸ ਲਈ ਤੁਹਾਨੂੰ ਖੁਰਾਕ ਤੋਂ ਚਿੱਟੇ ਚੌਲਾਂ ਨੂੰ ਘੱਟ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਖਾਣਾ ਚਾਹੁੰਦੇ ਹੋ ਤਾਂ ਬ੍ਰਾਊਨ ਰਾਈਸ ਖਾ ਸਕਦੇ ਹੋ।

ਖੰਡ (ਚਿੱਟੀ ਚੀਨੀ)

ਸ਼ੂਗਰ ਮੋਟਾਪੇ ਦਾ ਦੂਜਾ ਸਭ ਤੋਂ ਵੱਡਾ ਕਾਰਨ ਹੈ। ਜੀ ਹਾਂ, ਜ਼ਿਆਦਾ ਖੰਡ ਦੇ ਸੇਵਨ ਨਾਲ ਮੋਟਾਪਾ ਤੇਜ਼ੀ ਨਾਲ ਵਧਦਾ ਹੈ। ਵ੍ਹਾਈਟ ਸ਼ੂਗਰ ਸਰੀਰ ਦਾ ਭਾਰ ਬਹੁਤ ਤੇਜ਼ੀ ਨਾਲ ਵਧਾਉਂਦੀ ਹੈ। ਜੇਕਰ ਤੁਸੀਂ ਮਿਠਾਈ ਖਾਣਾ ਚਾਹੁੰਦੇ ਹੋ, ਤਾਂ ਤੁਸੀਂ ਫਲਾਂ ਅਤੇ ਜੂਸ ਦਾ ਜ਼ਿਆਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਹ ਕੁਦਰਤੀ ਮਿਠਾਈਆਂ ਵਿੱਚ ਆਉਂਦੇ ਹਨ ਅਤੇ ਸਰੀਰ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ। ਪਰ ਸ਼ੂਗਰ ਤੁਹਾਡੇ ਸਰੀਰ ਦੇ ਭਾਰ ਲਈ ਬਹੁਤ ਨੁਕਸਾਨਦੇਹ ਹੈ।

ਚਿੱਟੇ ਬਰੈੱਡ 

ਕਈ ਲੋਕ ਚਿੱਟੇ ਬਰੈੱਡ ਨਾਲ ਨਾਸ਼ਤਾ ਕਰਦੇ ਹਨ। ਜੇਕਰ ਤੁਸੀਂ ਪੇਟ ਦੀ ਚਰਬੀ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਵ੍ਹਾਈਟ ਬਰੈੱਡ ਨੂੰ ਡਾਈਟ ਤੋਂ ਬਾਹਰ ਰੱਖਣਾ ਹੋਵੇਗਾ। ਇਸ ਕਾਰਨ ਮੋਟਾਪਾ ਬਹੁਤ ਤੇਜ਼ੀ ਨਾਲ ਵਧਦਾ ਹੈ ਅਤੇ ਇਸ ਨਾਲ ਸਰੀਰ ਵਿੱਚ ਕੋਲੈਸਟ੍ਰੋਲ ਵੀ ਵੱਧ ਜਾਂਦਾ ਹੈ। ਜੇਕਰ ਖਾਣਾ ਹੀ ਹੈ ਤਾਂ ਪੂਰੀ ਕਣਕ ਦੀ ਰੋਟੀ ਜਾਂ ਬ੍ਰਾਊਨ ਬਰੈੱਡ ਖਾਓ।

 ਮੈਦਾ

ਮੈਦੇ ਦੀਆਂ ਬਣੀਆਂ ਚੀਜ਼ਾਂ, ਖਾਸ ਤੌਰ ‘ਤੇ ਮੈਦੇ ਦੀਆਂ ਬਣੀਆਂ ਚੀਜ਼ਾਂ ਜੋ ਤੇਲ ‘ਚ ਤਲੀਆਂ ਹੁੰਦੀਆਂ ਹਨ, ਮੋਟਾਪਾ ਬਹੁਤ ਤੇਜ਼ੀ ਨਾਲ ਵਧਾਉਂਦੀਆਂ ਹਨ। ਮੈਦਾ ਰਿਫਾਇੰਡ ਆਟਾ ਹੈ ਅਤੇ ਇਸ ਵਿੱਚ ਕੋਲੇਸਟ੍ਰੋਲ ਵਧਾਉਣ ਦੇ ਗੁਣ ਹਨ। ਹਾਲਾਂਕਿ ਸਾਡੇ ਦੇਸ਼ ‘ਚ ਮੈਦੇ ਦੀ ਬਹੁਤ ਵਰਤੋਂ ਕੀਤੀ ਜਾਂਦੀ ਹੈ ਪਰ ਜੇਕਰ ਤੁਸੀਂ ਆਪਣੀ ਖੁਰਾਕ ‘ਚ ਇਸ ਦਾ ਸੇਵਨ ਘੱਟ ਕਰ ਲਓ ਤਾਂ ਤੁਹਾਡੀ ਸਿਹਤ ਚੰਗੀ ਰਹੇਗੀ।

ਦੁੱਧ ਵਾਲੇ ਪਦਾਰਥ

ਹਾਲਾਂਕਿ ਡੇਅਰੀ ਉਤਪਾਦ ਚੰਗੀ ਸਿਹਤ ਲਈ ਬਹੁਤ ਫਾਇਦੇਮੰਦ ਦੱਸੇ ਜਾਂਦੇ ਹਨ ਪਰ ਇਨ੍ਹਾਂ ਦਾ ਜ਼ਿਆਦਾ ਸੇਵਨ ਤੁਹਾਡਾ ਭਾਰ ਵਧਾ ਸਕਦਾ ਹੈ। ਇਸ ਲਈ ਆਪਣੀ ਡਾਈਟ ‘ਚ ਪਨੀਰ, ਪਨੀਰ ਅਤੇ ਮੱਖਣ ਵਰਗੀਆਂ ਚੀਜ਼ਾਂ ਨੂੰ ਘੱਟ ਕਰਕੇ ਤੁਸੀਂ ਵਧਦੇ ਮੋਟਾਪੇ ‘ਤੇ ਕਾਬੂ ਪਾ ਸਕਦੇ ਹੋ

ਕੀ ਹੈ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦਾ ਇਤਿਹਾਸ, ਭਾਰਤ ਕਿੰਨੀ ਵਾਰ ਬਣਿਆ ਚੈਂਪੀਅਨ ?

0

ਇਸ ਵਾਰ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ 30 ਅਗਸਤ ਤੋਂ ਸ਼ੁਰੂ ਹੋ ਜਾਵੇਗਾ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਭਾਰਤੀ ਟੀਮ ਖਿਤਾਬ ਦੀ ਮਜ਼ਬੂਤ ​​ਦਾਅਵੇਦਾਰ ਬਣ ਕੇ ਸਾਹਮਣੇ ਆਵੇਗੀ। ਮੇਜ਼ਬਾਨ ਟੀਮ ਤੋਂ ਇਲਾਵਾ ਬੰਗਲਾਦੇਸ਼ ਨੇ ਵੀ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਇਸ ਟੂਰਨਾਮੈਂਟ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ।ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਟੂਰਨਾਮੈਂਟ ਪਹਿਲੀ ਵਾਰ ਕਦੋਂ ਆਯੋਜਿਤ ਕੀਤਾ ਗਿਆ ਸੀ? ਅਤੇ ਹੁਣ ਤੱਕ ਕਿਸ ਟੀਮ ਨੇ ਸਭ ਤੋਂ ਵੱਧ ਟਰਾਫੀ ‘ਤੇ ਕਬਜ਼ਾ ਕੀਤਾ ਹੈ, ਭਾਰਤ ਕਿੰਨੀ ਵਾਰ ਚੈਂਪੀਅਨ ਬਣਿਆ ਹੈ?

 ਦੱਸ ਦਈਏ ਕਿ ਏਸ਼ੀਆ ਕੱਪ ਪਹਿਲੀ ਵਾਰ ਸਾਲ 1984 ਵਿੱਚ ਆਯੋਜਿਤ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ 15 ਵਾਰ ਖੇਡਿਆ ਜਾ ਚੁੱਕਿਆ ਹੈ, ਜਿਨ੍ਹਾਂ ਵਿੱਚੋਂ ਭਾਰਤ ਨੇ ਸਭ ਤੋਂ ਵੱਧ 7 ਵਾਰ ਇਹ ਖਿਤਾਬ ਜਿੱਤਿਆ ਹੈ ਜਦਕਿ ਸ੍ਰੀਲੰਕਾ ਨੇ 6 ਵਾਰ ਇਹ ਖਿਤਾਬ ਜਿੱਤਿਆ ਹੈ। ਪਾਕਿਸਤਾਨ 3 ਵਾਰ ਚੈਂਪੀਅਨ ਬਣ ਚੁੱਕਾ ਹੈ। ਏਸ਼ੀਆ ਕੱਪ ਦੇ ਪਿਛਲੇ 15 ਟੂਰਨਾਮੈਂਟ ਦੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਸਿਰਫ 3 ਟੀਮਾਂ ਹੀ ਚੈਂਪੀਅਨ ਬਣੀਆਂ ਹਨ। ਬੰਗਲਾਦੇਸ਼ ਦੀ ਟੀਮ ਫਾਈਨਲ ‘ਚ ਪਹੁੰਚਣ ‘ਚ ਕਾਮਯਾਬ ਰਹੀ ਹੈ, ਪਰ ਖਿਤਾਬ ਅਜੇ ਵੀ ਉਸ ਤੋਂ ਦੂਰ ਹੈ। ਟੀਮ ਇੰਡੀਆ ਨੇ 1984, 1988, 1990-91, 1995, 2010, 2016 ਅਤੇ 2018 ‘ਚ ਖਿਤਾਬ ਜਿੱਤਿਆ ਹੈ।

ਇਸਤੋਂ ਇਲਾਵਾ ਇਸ ਵਾਰ ਨੇਪਾਲ ਦੀ ਟੀਮ ਪਹਿਲੀ ਵਾਰ ਏਸ਼ੀਆ ਕੱਪ 2023 ਵਿੱਚ ਹਿੱਸਾ ਲਵੇਗੀ। ਟੂਰਨਾਮੈਂਟ ਵਿੱਚ ਕੁੱਲ 6 ਟੀਮਾਂ ਹਿੱਸਾ ਲੈਣਗੀਆਂ, ਜਿਸ ਵਿੱਚ ਭਾਰਤ, ਪਾਕਿਸਤਾਨ, ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ ਅਤੇ ਨੇਪਾਲ ਦੀਆਂ ਟੀਮਾਂ ਹਨ। ਟੂਰਨਾਮੈਂਟ ਦਾ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ।

ਪਾਕਿਸਤਾਨ ਨੂੰ 15 ਸਾਲ ਬਾਅਦ ਏਸ਼ੀਆ ਕੱਪ ਦੀ ਮੇਜ਼ਬਾਨੀ ਮਿਲੀ ਹੈ। ਉਨ੍ਹਾਂ ਨੇ ਆਖਰੀ ਵਾਰ ਸਾਲ 2008 ਵਿੱਚ ਇਸ ਟੂਰਨਾਮੈਂਟ ਦਾ ਆਯੋਜਨ ਕੀਤਾ ਸੀ।  ਏਸ਼ੀਆ ਕੱਪ ਟੂਰਨਾਮੈਂਟ ਪਾਕਿਸਤਾਨ ਅਤੇ ਸ਼੍ਰੀਲੰਕਾ ਵਿੱਚ ਖੇਡਿਆ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਆਪਣੀ ਟੀਮ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਇਸ ਟੂਰਨਾਮੈਂਟ ਦੇ ਕਈ ਮੈਚ ਸ਼੍ਰੀਲੰਕਾ ਸ਼ਿਫਟ ਕਰ ਦਿੱਤੇ ਗਏ। ਟੀਮ ਇੰਡੀਆ ਆਪਣੇ ਸਾਰੇ ਮੈਚ ਸ਼੍ਰੀਲੰਕਾ ‘ਚ ਖੇਡੇਗੀ। ਭਾਰਤ ਅਤੇ ਪਾਕਿਸਤਾਨ  2 ਸਤੰਬਰ ਨੂੰ ਆਹਮੋ-ਸਾਹਮਣੇ ਹੋਣਗੇ।

ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਪਹੁੰਚੀ ਪੰਜਾਬ

0

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਪੰਜਾਬ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਟੀਮ ਦੇ ਸਾਰੇ ਮੈਂਬਰਾਂ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਵਧਾਈ ਦੇਣਗੇ। ਉਹ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜੇਤੂ ਟੀਮ ਦੇ ਸਾਰੇ ਖਿਡਾਰੀ ਹਾਜ਼ਰ ਰਹਿਣਗੇ। ਹਾਕੀ ਟੀਮ ਦਾ ਸਵਾਗਤ ਕਰਨ ਲਈ ਪੰਜਾਬ ਦੇ ਹੋਰ ਮੰਤਰੀ ਤੇ ਅਧਿਕਾਰੀ ਵੀ ਮੌਜੂਦ ਰਹਿਣਗੇ।

ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ‘ਚ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖਿਤਾਬ ਜਿੱਤਿਆ ਸੀ। ਭਾਰਤੀ ਟੀਮ ਇਸ ਟੂਰਨਾਮੈਂਟ ਵਿੱਚ ਚੌਥੀ ਵਾਰ ਜੇਤੂ ਰਹੀ ਹੈ। ਇਸ ਦੇ ਨਾਲ ਹੀ ਭਾਰਤ ਇਸ ਟੂਰਨਾਮੈਂਟ ਵਿੱਚ ਸਭ ਤੋਂ ਸਫਲ ਦੇਸ਼ ਬਣ ਗਿਆ ਹੈ।

ਚੇਨਈ ਦੇ ਰਾਧਾਕ੍ਰਿਸ਼ਨਨ ਸਟੇਡੀਅਮ ‘ਚ ਆਪਣਾ 5ਵਾਂ ਫਾਈਨਲ ਖੇਡ ਰਹੀ ਟੀਮ ਇੰਡੀਆ ਸਕੋਰ ਲਾਈਨ 3-1 ਨਾਲ ਹਾਫ ਟਾਈਮ ਤੱਕ 2 ਗੋਲਾਂ ਨਾਲ ਪਿੱਛੇ ਸੀ ਪਰ ਮੈਚ ਦੇ ਆਖਰੀ ਦੋ ਕੁਆਰਟਰਾਂ ਵਿੱਚ ਭਾਰਤੀ ਖਿਡਾਰੀਆਂ ਨੇ ਤਿੰਨ ਗੋਲ ਕਰਕੇ ਜਿੱਤ ਹਾਸਲ ਕਰ ਲਈ।

ਭਾਰਤ ਲਈ ਜੁਗਰਾਜ ਸਿੰਘ ਨੇ 9ਵੇਂ ਮਿੰਟ ਵਿੱਚ, ਕਪਤਾਨ ਹਰਮਨਪ੍ਰੀਤ ਸਿੰਘ ਨੇ 45ਵੇਂ ਮਿੰਟ ਵਿੱਚ, ਗੁਰਜੰਟ ਸਿੰਘ ਨੇ 45ਵੇਂ ਮਿੰਟ ਵਿੱਚ ਤੇ ਅਕਾਸ਼ਦੀਪ ਸਿੰਘ ਨੇ 56ਵੇਂ ਮਿੰਟ ਵਿੱਚ ਗੋਲ ਕੀਤੇ। ਜਦਕਿ ਮਲੇਸ਼ੀਆ ਦੀ ਟੀਮ ਲਈ ਅਜ਼ਰਾਈ ਅਬੂ ਕਮਾਲ ਨੇ 14ਵੇਂ ਮਿੰਟ, ਰਹੀਮ ਰਾਜ਼ੀ ਨੇ 18ਵੇਂ ਮਿੰਟ ਤੇ ਮੁਹੰਮਦ ਅਮੀਨੁਦੀਨ ਨੇ 28ਵੇਂ ਮਿੰਟ ਵਿੱਚ ਗੋਲ ਕੀਤੇ।

MOST COMMENTED