ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਬੈਕਵਰਡ ਕਲਾਸਾਂ ਨੂੰ ਨੁਮਾਇੰਦਗੀ ਨਾ ਦੇਣ ਤੇ ਉੱਠ ਸਕਦੀਆਂ ਨੇ ਬਗਾਵਤੀ ਸੁਰਾਂ-ਕਾਂਗਰਸ ਲਈ ਖਤਰੇ ਦੀ ਘੰਟੀ
- ਸਮਰਾਲਾ, 25 ਅਪ੍ਰੈਲ ( ਵਰਿੰਦਰ ਸਿੰਘ ਹੀਰਾ) ਦੇਸ਼ ਵਿੱਚ ਲੋਕ ਸਭਾ ਚੋਣਾਂ ਨਜਦੀਕ ਆ ਰਹੀਆਂ ਹਨ, ਜਿਸ ਨੂੰ ਦੇਖਦਿਆਂ ਸਿਆਸੀ ਪਿੜ ਭੱਖਦਾ ਨਜ਼ਰ ਆ ਰਿਹਾ ਹੈ। ਸਮਾਜ ਦਾ ਹਰ ਵਰਗ ਚਾਹੁੰਦਾ ਹੈ ਕਿ ਲੋਕ ਸਭਾ ਵਿੱਚ ਉਹਨਾਂ ਨੂੰ ਖਾਸ ਨੁਮਾਇੰਦਗੀ ਜਰੂਰ ਮਿਲੇ, ਤਾਂ ਕਿ ਉਹਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਤਕਲੀਫਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਉਹਨਾਂ ਦਾ ਕੋਈ ਨੁਮਾਇੰਦਾ ਲੋਕ ਸਭਾ ਵਿੱਚ ਜਰੂਰ ਹੋਵੇ।ਸ
ਇਸੇ ਸਬੰਧ ਵਿੱਚ ਕਾਂਗਰਸ ਪਾਰਟੀ ਜਿਸ ਤਰੀਕੇ ਨਾਲ ਪੰਜਾਬ ਵਿੱਚ ਬੈਕਵਰਡ ਕਲਾਸਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ , ਉਸ ਦਾ ਖਮਿਆਜ਼ਾ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪੈ ਸਕਦਾ। ਸੂਤਰਾਂ ਅਨੁਸਾਰ ਪੰਜਾਬ ਦੀਆਂ ਬੈਕਵਰਡ ਕਲਾਸਾਂ ਦੇ ਨੁਮਾਇੰਦਿਆਂ ਵਿੱਚ ਨਮੋਸ਼ੀ ਪਾਈ ਜਾ ਰਹੀ ਹੈ । ਉਨਾਂ ਦੇ ਅਨੁਸਾਰ ਉਨਾਂ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਲਈ ਬੈਕਵਰਡ ਕਲਾਸਾਂ ਨੂੰ ਇਕੱਠੇ ਕਰਨ ਵਿੱਚ ਬਹੁਤ ਮਿਹਨਤ ਕੀਤੀ ਹੈ।, ਪਰ ਹੁਣ ਜਦੋਂ ਲੋਕ ਸਭਾ ਸੀਟਾਂ ਮਿਲਣ ਦਾ ਸਮਾਂ ਹੈ , ਉਦੋਂ ਉਨਾਂ ਨੂੰ ਸੀਟਾਂ ਦੀ ਕੋਈ ਉਮੀਦ ਨਹੀਂ ਦਿਖਾਈ ਜਾ ਰਹੀ ਹੈ। ਬੈਕਵਰਡ ਕਲਾਸਾਂ ਦੇ ਨੁਮਾਇੰਦਿਆਂ ਵਿੱਚ ਇਹ ਵਾਰ ਵਾਰ ਦੁਹਰਾਇਆ ਜਾ ਰਿਹਾ ਹੈ ਕਿ ਉਹਨਾਂ ਨੂੰ ਪੰਜਾਬ ਵਿੱਚ ਘੱਟ ਤੋਂ ਘੱਟ ਦੋ ਸੀਟਾਂ ਜਰੂਰ ਦਿੱਤੀਆਂ ਜਾਣ । ਅਤੇ ਜੇਕਰ ਕਾਂਗਰਸ ਪਾਰਟੀ ਬੈਕਵਰਡ ਕਲਾਸਾਂ ਨੂੰ ਬੈਕਵਰਡ ਕਲਾਸਾਂ ਦੇ ਬਹੁਤਾਤ ਵਾਲੇ ਇਲਾਕਿਆਂ ਦੀਆਂ ਦੋ ਸੀਟਾਂ ਦੇ ਦਿੰਦੀ ਹੈ, ਤਾਂ ਕਾਂਗਰਸ ਦੀ ਸੀਟਾਂ ਜਿੱਤਣ ਵਿੱਚ ਵਾਧਾ ਹੋ ਸਕਦਾ ਹੈ। ਸੂਤਰਾਂ ਅਨੁਸਾਰ ਬੈਕਵਰਡ ਕਲਾਸਾਂ ਦੇ ਨੁਮਾਇੰਦਿਆਂ ਵਿੱਚ ਪਾਇਆ ਜਾ ਰਿਹਾ ਇਹ ਗੁੱਸਾ ਕਾਂਗਰਸ ਪਾਰਟੀ ਨੂੰ ਨੁਕਸਾਨ ਵੀ ਦੇ ਸਕਦਾ ਹੈ। ਹੁਣ ਦੇਖਣਾ ਇਹ ਹੈ ਕੀ ਪੰਜਾਬ ਕਾਂਗਰਸ ਆਪਣੇ ਦਿੱਲੀ ਸਥਿਤ ਹੈਡ ਕੁਆਰਟਰ ਨੂੰ ਇਸ ਬਾਰੇ ਕੀ ਜਾਣਕਾਰੀ ਦਿੰਦੀ ਹੈ, ਅਤੇ ਕਾਂਗਰਸ ਹਾਈ ਕਮਾਨ ਇਸ ਬਾਰੇ ਕੀ ਫੈਸਲਾ ਕਰਦੀ ਹੈ। ਕਿਉਂਕਿ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ , ਨਰਾਜ਼ ਹੋ ਰਹੀਆਂ ਧਿਰਾਂ ਕਿਸੇ ਵੀ ਸਮੇਂ ਪਾਸਾ ਪਲਟ ਸਕਦੀਆਂ ਹਨ।

ਸਮਰਾਲਾ , 26 ਮਾਰਚ ( ਵਰਿੰਦਰ ਸਿੰਘ ਹੀਰਾ ) : ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਗੜ੍ਹੀ ਤਰਖਾਣਾ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵਫਦ ਮੰਗ ਪੱਤਰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ। ਮੰਗ ਪੱਤਰ ਵਿੱਚ ਵਫਦ ਵੱਲੋਂ ਮੰਗ ਕੀਤੀ ਗਈ ਕਿ ਸਮਰਾਲਾ ਤਹਿਸੀਲ ਅਧੀਨ ਸਰਹਿੰਦ ਨਹਿਰ ਦੇ ਨਾਲ ਪਿੰਡ ਗੜ੍ਹੀ ਤਰਖਾਣਾ ਤੋਂ ਇੱਕ ਬਰਸਾਤੀ ਡਰੇਨ ਪਿੰਡ ਭਰਥਲਾ, ਪਾਲ ਮਾਜਰਾ, ਜਲਾਹ ਮਾਜਰਾ ਰਾਹੀਂ ਹੁੰਦੀ ਹੋਈ ਢੰਡੇ ਸਾਈਫਨ ਤੱਕ ਜਾਂਦੀ ਹੈ, ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਇਸ ਡਰੇਨ ਨਾਲ ਲੱਗਦੇ ਲੋਕਾਂ ਵੱਲੋਂ ਨਜਾਇਜ ਕਬਜੇ ਕਰਕੇ ਉਕਤ ਡਰੇਨ ਦਾ ਨਾਮੋ ਨਿਸ਼ਾਨ ਮਿਟਾ ਦਿੱਤਾ ਹੈ, ਜਿਸ ਕਾਰਨ ਬਰਸਾਤ ਦੇ ਦਿਨਾਂ ਦੌਰਾਨ ਡਰੇਨ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦਾ ਮਾਲੀ ਅਤੇ ਫਸਲਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਨਜਾਇਜ ਕਬਜੇ ਛੁਡਾਉਣ ਅਤੇ ਡਰੇਨ ਚਾਲੂ ਕਰਨ ਸਬੰਧੀ ਯੂਨੀਅਨ ਅਤੇ ਇਨ੍ਹਾਂ ਪਿੰਡਾਂ ਦੇ ਪੀੜਤ ਲੋਕਾਂ ਵੱਲੋਂ ਸਮਰਾਲਾ ਪ੍ਰਸਾਸ਼ਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪ੍ਰੰਤੂ ਇਨ੍ਹਾਂ ਮੰਗ ਪੱਤਰਾਂ ਤੇ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਵਫਦ ਨੇ ਮੰਗ ਕੀਤੀ ਸਮਰਾਲਾ ਪ੍ਰਸਾਸ਼ਨ ਨੂੰ ਲੋਕਾਂ ਵੱਲੋਂ ਕੀਤੇ ਨਜਾਇਜ ਕਬਜੇ ਛੁਡਾਉਣ ਅਤੇ ਡਰੇਨ ਨੂੰ ਚਾਲੂ ਕਰਨ ਸਬੰਧੀ ਜਲਦੀ ਹਦਾਇਤਾਂ ਜਾਰੀ ਕੀਤੀਆਂ ਜਾਣ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਬੀ. ਕੇ. ਯੂ. (ਕਾਦੀਆਂ) ਵੱਲੋਂ 3 ਅਪ੍ਰੈਲ ਤੋਂ ਬਾਅਦ ਐਸ. ਡੀ. ਐਮ. ਸਮਰਾਲਾ ਦੇ ਦਫਤਰ ਅੱਗੇ ਪੱਕਾ ਧਰਨਾ ਲਗਾ ਦਿੱਤਾ ਜਾਵੇਗਾ। ਮੰਗ ਪੱਤਰ ਪ੍ਰਾਪਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਸਬੰਧੀ ਸਮਰਾਲਾ ਪ੍ਰਸਾਸ਼ਨ ਹਦਾਇਤਾਂ ਜਾਰੀ ਕਰਕੇ ਨਜਾਇਜ ਕਬਜਾ ਧਾਰਕਾਂ ਵੱਲੋਂ ਡਰੇਨ ਦੀ ਜਗ੍ਹਾ ਛੁਡਾਈ ਜਾਵੇਗੀ ਅਤੇ ਡਰੇਨ ਚਾਲੂ ਕਰ ਦਿੱਤੀ ਜਾਵੇਗੀ। ਮੰਗ ਪੱਤਰ ਦੇਣ ਮੌਕੇ ਉਕਤ ਤੋਂ ਇਲਾਵਾ ਦਰਸ਼ਨ ਸਿੰਘ ਰੋਹਲੇ ਪ੍ਰਧਾਨ ਬਲਾਕ ਸਮਰਾਲਾ, ਨਿਰਮਲ ਸਿੰਘ ਰੋਹਲਾ, ਹਰਬੰਸ ਸਿੰਘ ਖੀਰਨੀਆਂ, ਗੁਰਜੀਤ ਸਿੰਘ ਗੜ੍ਹੀ ਪ੍ਰੈਸ ਸਕੱਤਰ, ਕੁਲਵਿੰਦਰ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ, ਬਲਰਾਮ ਸਿੰਘ, ਅਮਰੀਕ ਸਿੰਘ, ਨਿਰਮਲ ਸਿੰਘ, ਮਲਵਿੰਦਰ ਸਿੰਘ ਸਰਪੰਚ, ਹਰਦੀਪ ਸਿੰਘ, ਸੁੱਖਾ ਸਿੰਘ ਆਦਿ ਹਾਜ਼ਰ ਸਨ।
ਅਨੁਰਾਗ ਸੰਦਲ, ਭੂਸ਼ਨ ਬਾਂਸਲ ਵੀ ਅਰਦਾਸ ਵਿੱਚ ਸ਼ਾਮਿਲ ਹੋਏ ਅਤੇ ਮੁਖਤਿਆਰ ਸਿੰਘ ਸਲੌਦੀ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ।

ਸਮਰਾਲਾ, 4 ਫਰਵਰੀ ( ਵਰਿੰਦਰ ਸਿੰਘ ਹੀਰਾ) ਸਮਰਾਲਾ ਇਲਾਕੇ ਦੇ ਉੱਘੇ ਸਮਾਜ ਸੇਵਕ ਅਤੇ ਰਿਟਾਇਰਡ ਫੌਜੀ ਅਫਸਰ ਮੇਜਰ ਚਰਨ ਸਿੰਘ ਸਾਗੀ ਵੱਲੋਂ ਅੱਜ ਸਮਰਾਲਾ ਸ਼ਹਿਰ ਵਿਖੇ ਚੰਡੀਗੜ੍ਹ ਰੋਡ ਤੇ ਸਥਿਤ ਹੀਰੋ ਹਾਂਡਾ ਸ਼ੋਰੂਮ ਦੇ ਸਾਹਮਣੇ ਮੇਜਰ ਚਰਨ ਸਿੰਘ ਇੰਟਰਪ੍ਰਾਈਜਜ ਦੇ ਨਾਮ ਦੇ ਨਾਲ ਇਲਾਕਾ ਨਿਵਾਸੀਆਂ ਦੀ ਸੁਵਿਧਾ ਲਈ ‘ ਉੜਾਨ ‘ ਇਲੈਕਟਰਿਕ ਥਰੀ ਵੀਲਰ ਦਾ ਸ਼ੋਰੂਮ ਖੋਲ ਦਿੱਤਾ ਗਿਆ ਹੈ।

)ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਸਕੱਤਰ ਲਖਵੀਰ ਸਿੰਘ ਘਰਖਣਾ ਨੇ ਆਪਣੀਆਂ ਘਰੇਲੂ ਮਜ਼ਬੂਰੀਆਂ ਕਾਰਨ ਪਾਰਟੀ ਨੂੰ ਅਲਵਿਦਾ ਕਹਿ, ਘਰੇ ਬੈਠਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੁਆਰਾ ਸਾਲ 2013 ਬਹੁਜਨ ਸਮਾਜ ਪਾਰਟੀਆਂ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਬਤੌਰ ਵਰਕਰ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਇਸ ਕਾਰਜਕਾਲ ਦੌਰਾਨ ਉਨ੍ਹਾਂ ਦੁਆਰਾ ਸਮਰਾਲਾ ਤਹਿਸੀਲ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਦਿੱਤੀਆਂ, ਉਨ੍ਹਾਂ ਦੁਆਰਾ ਕੀਤੇ ਕਾਰਜਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਤਹਿਸੀਲ ਸਮਰਾਲਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ। ਇਸ ਅਰਸੇ ਦੌਰਾਨ ਉਨ੍ਹਾਂ ਨੇ ਲੋਕ ਭਲਾਈ ਦੇ ਕਾਫੀ ਕੰਮ ਕੀਤੇ, ਹਮੇਸ਼ਾ ਸੱਚਾਈ ਦਾ ਸਾਥ ਦਿੱਤਾ। ਪਾਰਟੀ ਦੁਆਰਾ ਉਨ੍ਹਾਂ ਦੀਆਂ ਕੀਤੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦਾ ਸਕੱਤਰ ਬਣਾ ਦਿੱਤਾ ਗਿਆ, ਇਸ ਅਹੁਦੇ ਤੇ ਉਹ ਪਿਛਲੇ ਦੋ ਸਾਲਾਂ ਤੋਂ ਆਪਣੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਹੁਣ ਕੁਝ ਘਰੇਲੂ ਮਜ਼ਬੂਰੀਆਂ ਕਾਰਨ ਉਨ੍ਹਾਂ ਵੱਲੋਂ ਪਾਰਟੀ ਦੁਆਰਾ ਕੀਤੇ ਜਾਂਦੇ ਕਾਰਜਾਂ ਵਿੱਚ ਪੂਰਾ ਸਮਾਂ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਆਪਣੇ ਜ਼ਿਲ੍ਹਾ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਨਾਲ ਨਾਲ ਬਹੁਜਨ ਸਮਾਜ ਪਾਰਟੀ ਨੂੰ ਵੀ ਛੱਡਣ ਦਾ ਐਲਾਨ ਕਰਦੇ ਹਨ। ਇਸ ਸਬੰਧੀ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਤੇ ਪਾਰਟੀ ਛੱਡਣ ਸਬੰਧੀ ਅਸਤੀਫਾ ‘ਬਸਪਾ’ ਦੀ ਹਾਈਕਮਾਨ ਨੂੰ ਭੇਜ ਦਿੱਤਾ ਹੈ।