Home Blog
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਮਿਲਰਗੰਜ ਅਤੇ ਕਿਦਵਈ ਨਗਰ ਐਸ.ਓ.ਈ. ਪ੍ਰੋਜੈਕਟਾਂ ਦਾ ਨਿਰੀਖਣ ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਮਿਲਰਗੰਜ ਅਤੇ ਕਿਦਵਈ ਨਗਰ ਐਸ.ਓ.ਈ. ਪ੍ਰੋਜੈਕਟਾਂ ਦਾ ਨਿਰੀਖਣ ।
ਸਰਕਾਰ ਐਸ.ਓ.ਈ. ‘ਚ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਪ੍ਰਯੋਗਸ਼ਾਲਾਵਾਂ ਅਤੇ ਖੇਡ ਦੇ ਮੈਦਾਨਾਂ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ – ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ।
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਅੰਤਿਮ ਛੋਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ।
ਲੁਧਿਆਣਾ /ਸਮਰਾਲਾ, 4 ਫਰਵਰੀ ( ਵਰਿੰਦਰ ਸਿੰਘ ਹੀਰਾ) ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਮਿਲਰਗੰਜ ਅਤੇ ਕਿਦਵਈ ਨਗਰ ਵਿੱਚ ਦੋ ਆਗਾਮੀ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੀ ਪ੍ਰਗਤੀ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਨਿਰੀਖਣ ਦੌਰਾਨ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਐਸ.ਓ.ਈ. ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡਾਂ ਲਈ ਲੈਸ ਅੰਦਰੂਨੀ ਅਤੇ ਬਾਹਰੀ ਖੇਡ ਦੇ ਮੈਦਾਨ ਹੋਣਗੇ। ਉਨ੍ਹਾਂ ਕਾਰਜਕਾਰੀ ਏਜੰਸੀਆਂ ਨੂੰ ਦੋਵਾਂ ਇਮਾਰਤਾਂ ਦੇ ਸਾਹਮਣੇ ਵਾਲੇ ਹਿੱਸੇ ਨੂੰ ਵਧਾਉਣ ਅਤੇ ਕਲਾਸਰੂਮਾਂ ਵਿੱਚ ਪ੍ਰੋਜੈਕਟਰ ਲਗਾਉਣ, ਖਿੜਕੀਆਂ ਦੇ ਪਰਦੇ, ਛੱਤਾਂ ‘ਤੇ ਸੋਲਰ ਪੈਨਲ, ਪਾਰਕਿੰਗ ਸਹੂਲਤਾਂ ਅਤੇ ਮੌਜੂਦਾ ਚਾਰਦੀਵਾਰੀਆਂ ਨੂੰ ਉੱਚਾ ਕਰਨ ਦੇ ਨਿਰਦੇਸ਼ ਦਿੱਤੇ।
ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੋਰਵਾਲ ਨੇ ਨੋਟ ਕੀਤਾ ਕਿ ਕਿਦਵਈ ਨਗਰ ਵਿੱਚ ਸਕੂਲ ਆਫ਼ ਐਮੀਨੈਂਸ ਲੁਧਿਆਣਾ ਨਗਰ ਸੁਧਾਰ ਟਰੱਸਟ ਦੁਆਰਾ ਵਿਕਸਤ ਕੀਤਾ ਜਾ ਰਿਹਾ ਹੈ, ਜਦੋਂ ਕਿ ਮਿਲਰਗੰਜ ਐਸ.ਓ.ਈ. ਲੋਕ ਨਿਰਮਾਣ ਵਿਭਾਗ ਦੁਆਰਾ ਨਿਰਮਾਣ ਅਧੀਨ ਹੈ। ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ।
ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੋਰਵਾਲ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਇਸ ਖੇਤਰ ਵਿੱਚ ਮਿਆਰੀ ਸਿੱਖਿਆ ਅਤੇ ਸੇਵਾਵਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸ.ਓ.ਈ. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਪਹਿਲਕਦਮੀ ਹੈ ਅਤੇ ਅਧਿਕਾਰੀਆਂ ਨੂੰ ਲੰਬਿਤ ਕੰਮ ਨੂੰ ਜਲਦ ਪੂਰਾ ਕਰਨ ਲਈ ਗੰਭੀਰ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚੱਲ ਰਹੇ ਨਿਰਮਾਣ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਸਮੇਂ ਸਿਰ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਦੋਵਾਂ ਸਕੂਲਾਂ ਵਿੱਚ ਉਸਾਰੀ ਲਗਭਗ ਪੂਰੀ ਹੋ ਗਈ ਹੈ, ਸਿਰਫ ਅੰਤਿਮ ਛੋਹਾਂ ਬਾਕੀ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਐਸ.ਓ.ਈਜ਼ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।
ਇਸ ਨਿਰੀਖਣ ਵਿੱਚ ਐਸ.ਡੀ.ਐਮ. ਪੂਰਬੀ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਸਕੂਲ ਸਿੱਖਿਆ ਵਿਭਾਗ ਦੇ ਸਹਾਇਕ ਨਿਰਦੇਸ਼ਕ ਸੰਦੀਪ ਵਰਮਾ, ਡੀ.ਈ.ਓ ਡਿੰਪਲ ਮਦਾਨ ਅਤੇ ਨਗਰ ਸੁਧਾਰ ਟਰੱਸਟ, ਲੁਧਿਆਣਾ, ਨਗਰ ਨਿਗਮ ਅਤੇ ਲੋਕ ਨਿਰਮਾਣ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਲ ਸਨ।
ਫਿਊਚਰ ਟਾਈਕੂਨ ਲੁਧਿਆਣਾ ਜਿਊਰੀ ਰਾਊਂਡ ਜਾਰੀ ।
ਫਿਊਚਰ ਟਾਈਕੂਨ ਲੁਧਿਆਣਾ ਜਿਊਰੀ ਰਾਊਂਡ ਜਾਰੀ ।
ਲੁਧਿਆਣਾ/ਸਮਰਾਲਾ, 4 ਫਰਵਰੀ ( ਵਰਿੰਦਰ ਸਿੰਘ ਹੀਰਾ) ਸਾਰੀਆਂ ਸ਼੍ਰੇਣੀਆਂ ਲਈ ਫਿਊਚਰ ਟਾਈਕੂਨ ਜਿਊਰੀ ਰਾਊਂਡ ਸਫਲਤਾਪੂਰਵਕ ਅੱਗੇ ਵਧ ਰਿਹਾ ਹੈ, ਜਿਸ ਵਿੱਚ ਕਈ ਸੈਸ਼ਨ ਪਹਿਲਾਂ ਹੀ ਹੋ ਚੁੱਕੇ ਹਨ। ਪਹਿਲਾ ਸੈਸ਼ਨ 28 ਜਨਵਰੀ, 2025 ਨੂੰ ਸਟੈਪ-ਜੀ.ਐਨ.ਡੀ.ਈ.ਸੀ. ਦੇ ਸਹਿਯੋਗ ਨਾਲ ਜੀ.ਐਨ.ਡੀ.ਈ.ਸੀ. ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ ਸੀ, ਇਸ ਤੋਂ ਬਾਅਦ 31 ਜਨਵਰੀ, 2025 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਕ, ਲੁਧਿਆਣਾ ਵਿਖੇ ਇੱਕ ਹੋਰ ਸੈਸ਼ਨ ਹੋਇਆ ਸੀ।
ਜ਼ਿਲ੍ਹਾ ਪ੍ਰਸ਼ਾਸਨ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ, ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ। ਇਸ ਸਾਲ 4,625 ਰਜਿਸਟ੍ਰੇਸ਼ਨ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚੋਂ 218 ਭਾਗੀਦਾਰਾਂ ਨੂੰ ਇੱਕ ਸਖ਼ਤ ਚੋਣ ਪ੍ਰਕਿਰਿਆ ਤੋਂ ਬਾਅਦ ਸ਼ਾਰਟਲਿਸਟ ਕੀਤਾ ਗਿਆ ਸੀ। ਇਨ੍ਹਾਂ ਉਮੀਦਵਾਰਾਂ ਨੇ 10 ਦਸੰਬਰ, 2024 ਨੂੰ ਇੱਕ ਸਟਾਰਟਅੱਪ ਵਰਕਸ਼ਾਪ ਵਿੱਚ ਵੀ ਸ਼ਿਰਕਤ ਕੀਤੀ, ਤਾਂ ਜੋ ਜਿਊਰੀ ਰਾਊਂਡ ਲਈ ਆਪਣੇ ਵਿਚਾਰਾਂ ਨੂੰ ਨਿਖਾਰਿਆ ਜਾ ਸਕੇ।
ਆਗਾਮੀ ਜਿਊਰੀ ਦੌਰ – ਸ਼ਾਰਟਲਿਸਟ ਕੀਤੇ ਭਾਗੀਦਾਰਾਂ ਲਈ ਜ਼ਰੂਰੀ ਸਬਮਿਸ਼ਨ ਰੀਮਾਈਂਡਰ
ਜਿਊਰੀ ਦੌਰ ਵੱਖ-ਵੱਖ ਸ਼੍ਰੇਣੀਆਂ ਵਿੱਚ ਜਾਰੀ ਹਨ, ਅਗਲਾ ਸੈਸ਼ਨ 7 ਫਰਵਰੀ, 2025 ਨੂੰ ਡੀ.ਬੀ.ਈ.ਈ. ਦਫਤਰ, ਪ੍ਰਤਾਪ ਚੌਕ, ਲੁਧਿਆਣਾ ਵਿਖੇ ਹੋਵੇਗਾ। ਇਹ ਦੇਖਿਆ ਗਿਆ ਹੈ ਕਿ ਸ਼ਾਰਟਲਿਸਟ ਕੀਤੇ ਗਏ 218 ਭਾਗੀਦਾਰਾਂ ਵਿੱਚੋਂ ਕੁਝ ਨੇ ਅਜੇ ਤੱਕ ਪਿੱਚ ਲਈ ਆਪਣੀਆਂ ਪਾਵਰਪੁਆਇੰਟ ਪੇਸ਼ਕਾਰੀਆਂ (ਪੀ.ਪੀ.ਟੀ.) ਜਮ੍ਹਾਂ ਨਹੀਂ ਕਰਵਾਏ ਹਨ, ਜੋ ਕਿ ਉਨ੍ਹਾਂ ਦੀ ਜਿਊਰੀ ਦੌਰ ਵਿੱਚ ਭਾਗੀਦਾਰੀ ਲਈ ਲਾਜ਼ਮੀ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਸ਼੍ਰੇਣੀਆਂ ਦੇ ਸਾਰੇ ਲੰਬਿਤ ਭਾਗੀਦਾਰਾਂ ਨੂੰ ਆਪਣੀਆਂ ਪੀ.ਪੀ.ਟੀ. ਜਮ੍ਹਾਂ ਕਰਾਉਣ ਅਤੇ 7 ਫਰਵਰੀ, 2025 ਨੂੰ ਡੀ.ਬੀ.ਈ.ਈ. ਲੁਧਿਆਣਾ, ਪ੍ਰਤਾਪ ਚੌਕ ਵਿਖੇ ਜਿਊਰੀ ਪੈਨਲ ਦੇ ਸਾਹਮਣੇ ਪੇਸ਼ ਕਰਨ ਲਈ ਮੌਜੂਦ ਰਹਿਣ ਦੀ ਅਪੀਲ ਕੀਤੀ ਗਈ ਹੈ। ਇਹ ਅਗਲੇ ਦੌਰ ਤੋਂ ਪਹਿਲਾਂ ਦੀ ਸਕ੍ਰੀਨਿੰਗ ਦਾ ਆਖਰੀ ਦੌਰ ਹੈ। ਭਾਗ ਲੈਣ ਵਿੱਚ ਅਸਫਲ ਰਹਿਣ ਵਾਲੇ ਉਮੀਦਵਾਰਾਂ ਨੂੰ ਅਗਲੇ ਦੌਰ ਲਈ ਵਿਚਾਰਿਆ ਨਹੀਂ ਜਾਵੇਗਾ।ਇਹ ਪਹਿਲ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਨੌਜਵਾਨ ਉੱਦਮੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਉਨ੍ਹਾਂ ਨੂੰ ਸਫਲ ਉੱਦਮਾਂ ਵਿੱਚ ਬਦਲਣ ਲਈ ਇੱਕ ਮਜ਼ਬੂਤ ਪਲੇਟਫਾਰਮ ਪ੍ਰਦਾਨ ਕਰਕੇ ਪਾਲਣ-ਪੋਸ਼ਣ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਵਧੇਰੇ ਜਾਣਕਾਰੀ ਲਈ, ਦਫਤਰੀ ਸਮੇਂ ਦੌਰਾਨ ਡੀ.ਬੀ.ਈ.ਈ. ਲੁਧਿਆਣਾ, ਪ੍ਰਤਾਪ ਚੌਕ ਨਾਲ ਮੋਬਾਇਲ ਨੰਬਰ 77400-01682 ਕੀਤਾ ਜਾ ਸਕਦਾ ਹੈ।ਆਪਣੀ ਪੀ.ਪੀ.ਟੀ. ਸਿੱਧੇ ਈ-ਮੇਲ ਆਈ.ਡੀ. futuretycoons2024@gmail.com ‘ਤੇ ਭੇਜੀ ਜਾ ਸਕਦੀ ਹੈ ਜਿਸ ਵਿੱਚ ਬਿਨੈਕਾਰ ਦਾ ਨਾਮ ਅਤੇ ਫ਼ੋਨ ਨੰਬਰ ਜੋਕਿ ਰਜਿਸਟ੍ਰੇਸ਼ਨ ਸਮੇਂ ਦਿੱਤਾ ਗਿਆ ਸੀ ਲਾਜ਼ਮੀ ਹੈ।
—–
ਸੀ-ਪਾਈਟ ਕੈਂਪ ਲੁਧਿਆਣਾ ‘ਚ ਸਕਿਊਰਿਟੀ ਗਾਰਡ ਟ੍ਰੇਨਿੰਗ ਕੋਰਸ ਦੇ ਟਰਾਇਲ ਸ਼ੁਰੂ ।
ਸੀ-ਪਾਈਟ ਕੈਂਪ ਲੁਧਿਆਣਾ ‘ਚ ਸਕਿਊਰਿਟੀ ਗਾਰਡ ਟ੍ਰੇਨਿੰਗ ਕੋਰਸ ਦੇ ਟਰਾਇਲ ਸ਼ੁਰੂ ।
ਲੁਧਿਆਣਾ, 4 ਫਰਵਰੀ( ਵਰਿੰਦਰ ਸਿੰਘਹੀਰਾ ) – ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਸਕਿਊਰਿਟੀ ਗਾਰਡ ਟ੍ਰੇਨਿੰਗ ਕੋਰਸ ਦੇ ਚਾਹਵਾਨ ਯੁਵਕਾਂ ਲਈ ਅੱਜ ਟਰਾਇਲ ਸ਼ੁਰੂ ਕੀਤੇ ਗਏ ਹਨ ਜੋ ਭਲਕੇ 04 ਫਰਵਰੀ, 2025 ਤੱਕ ਜਾਰੀ ਰਹਿਣਗੇ।
ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕੋਟਲਾ ਦੇ ਸਕਿਊਰਿਟੀ ਗਾਰਡ ਟ੍ਰੇਨਿੰਗ ਕੋਰਸ ਦੇ ਚਾਹਵਾਨ ਯੁਵਕ ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ ਭਲਕੇ 04 ਫਰਵਰੀ ਨੂੰ ਵੀ ਟਰਾਇਲ ਦੇ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਹ ਟਰਾਇਲ ਪਹਿਲਾਂ ਮਿਤੀ 27, 28 ਅਤੇ 29 ਜਨਵਰੀ 2025 ਨੂੰ ਟਰਾਇਲ ਲਏ ਜਾਣੇ ਸਨ ਜਿਨ੍ਹਾਂ ਦੀਆਂ ਤਾਰੀਖਾਂ ਵਿੱਚ ਵਾਧਾ ਕਰਦਿਆਂ ਹੁਣ ਇਹ ਟਰਾਇਲ 03 ਅਤੇ 04 ਫਰਵਰੀ ਨੂੰ ਹੋਣਗੇ।
ਸਕਿਊਰਿਟੀ ਗਾਰਡ ਟ੍ਰੇਨਿੰਗ ਲਈ ਉਮਰ ਸੀਮਾ 18 ਤੋਂ 25 ਸਾਲ ਨਿਰਧਾਰਿਤ ਕੀਤੀ ਗਈ ਹੈ। ਚਾਹਵਾਨ ਨੌਜਵਾਨ ਵਿਦਿਅਕ ਯੋਗਤਾਂ 10ਵੀ, 12ਵੀ ਅਤੇ ਉੱਚ ਸਿੱਖਿਆ ਦੇ ਸਾਰੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਨਾਲ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।
ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਟਰਾਇਲ ਵਿੱਚ ਪਾਸ ਹੋਏ ਯੁਵਕਾਂ ਲਈ ਤਿੰਨ ਮਹੀਨੇ ਸਕਿਊਰਟੀ ਗਾਰਡ ਟ੍ਰੇਨਿੰਗ, ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਕਿਊਰਟੀ ਗਾਰਡ ਟ੍ਰੇਨਿੰਗ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ।
ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78885-86296 ਅਤੇ 98766-17258 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
——
ਬਸੰਤ ਪੰਚਮੀ ਦੇ ਤਿਉਹਾਰ ਤੇ ਮਾਤਾ ਸਰਸਵਤੀ ਦਾ ਪੂਜਨ ਕੀਤਾ ਗਿਆ। ਮਾਤਾ ਸਰਸਵਤੀ ਪੂਜਨ ਕਮੇਟੀ ਵੱਲੋਂ ਕੌਂਸਲਰ ਅਤੇ ਕਾਂਗਰਸ ਸ਼ਹਿਰੀ ਪ੍ਰਧਾਨ ਸਨੀ ਦੁਆ ਦਾ ਸਨਮਾਨ ਕੀਤਾ ਗਿਆ।
ਬਸੰਤ ਪੰਚਮੀ ਦੇ ਤਿਉਹਾਰ ਤੇ ਮਾਤਾ ਸਰਸਵਤੀ ਦਾ ਪੂਜਨ ਕੀਤਾ ਗਿਆ।
ਮਾਤਾ ਸਰਸਵਤੀ ਪੂਜਾ ਕਮੇਟੀ ਵੱਲੋਂ ਕੌਂਸਲਰ ਅਤੇ ਕਾਂਗਰਸ ਸ਼ਹਿਰੀ ਪ੍ਰਧਾਨ ਸਨੀ ਦੁਆ ਦਾ ਸਨਮਾਨ ਕੀਤਾ ਗਿਆ।
ਸਮਰਾਲਾ, 4 ਫਰਵਰੀ ( ਵਰਿੰਦਰ ਸਿੰਘ ਹੀਰਾ) ਮਾਤਾ ਸਰਸਵਤੀ ਪੂਜਾ ਕਮੇਟੀ ਸਮਰਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੇ ਧੂਮ ਧਾਮ ਨਾਲ ਬਸੰਤ ਪੰਚਮੀ ਦੇ ਸ਼ੁਭ ਮੌਕੇ ਤੇ ਪੂਜਾ ਅਰਚਨਾ ਕੀਤੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੌਂਸਲਰ ਸਨੀ ਦੂਆ ਨੇ ਹਾਜਰੀ ਲਵਾਈ। ਮਾ ਸਰਸਵਤੀ ਦੀ ਪੂਜਾ ਕਰਕੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦੁਆ ਨੂੰ ਮਾਂ ਸਰਸਵਤੀ ਕਲੱਬ ਦੇ ਸਮੁੱਚੇ ਮੈਂਬਰਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਚਾਵਾ ਰੋਡ ਗਲੀ ਨੰਬਰ 1 ਅਤੇ ਕਮਲ ਕਲੋਨੀ ਗਲੀ ਨੰਬਰ 4 ਵਿਖੇ ਵੀ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ। ਇਹਨਾਂ ਦੋਨਾਂ ਕਲੱਬਾਂ ਨੇ ਵੀ ਬਲਾਕ ਕਾਂਗਰਸ ਸ਼ਹਿਰੀ ਤੇ ਕੌਂਸਲਰ ਸਨੀ ਦੁਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਹਾਜ਼ਰ ਲਖਵਿੰਦਰ ਸਿੰਘ ਮੋਹਣੀ, ਸ੍ਰੀ ਅਮਰਨਾਥ ਤਾਗਰਾ, ਆਸ਼ੂ ਵਰਮਾ, ਤੇ ਕਲੱਬ ਮੈਂਬਰ ਮੁਕੇਸ਼, ਅਜੇ, ਅਰਵਿੰਦ, ਵਿਜੇ, ਮਨੋਜ, ਯੋਗਿੰਦਰ, ਸਚਿਨ, ਰਾਜੂ, ਸੁਨੀਲ, ਜੈ ਰਾਮ ਜੀ, ਸੰਤੋਸ਼, ਅਮਿਤ, ਸੌਰਵ, ਮਨੋਜ, ਦਿਲ ਖੁਸ਼, ਬਬਲੂ, ਨਾਗੇਸ਼ਵਰ, ਸਿਕੰਦਰ, ਬੀਰਬਲ, ਪ੍ਰੇਮ, ਅਮਰ ਸਿੰਘ, ਰਾਹੁਲ ਸਮਰਾਲਾ, ਰਮੇਸ਼, ਅਰੁਣ ਕੁਮਾਰ, ਅਕੀਲ ਰਾਏ, ਰਾਮੂ, ਨੰਦੂ ਆਦਿ ਹਾਜਰ ਸਨ।
ਪੰਜਾਬ ਨੰਬਰਦਾਰ ਐਸੋ: (ਗਾਲਿਬ) ਦੀ ਮਾਸਿਕ ਮੀਟਿੰਗ ’ਚ ਚਾਇਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ ।
ਪੰਜਾਬ ਨੰਬਰਦਾਰ ਐਸੋ: (ਗਾਲਿਬ) ਦੀ ਮਾਸਿਕ ਮੀਟਿੰਗ ’ਚ ਚਾਇਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ
ਪੰਜਾਬ ਸਰਕਾਰ ਨੰਬਰਦਾਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਕੇ, ਹਰ ਮਹੀਨੇ ਖਾਤੇ ਵਿੱਚ ਪਾਉਣਾ ਯਕੀਨੀ ਬਣਾਵੇ -ਹਰਬੰਸਪੁਰਾ/ਢਿੱਲਵਾਂ
ਸਮਰਾਲਾ, 3 ਫਰਵਰੀ ( ਵਰਿੰਦਰ ਸਿੰਘ ਹੀਰਾ) ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ (ਰਜਿ: 169) ਦੀ ਮਹੀਨਾਵਾਰ ਮੀਟਿੰਗ ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਰਣਜੀਤ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਏ ਨੰਬਰਦਾਰਾਂ ਦਾ ਧੰਨਵਾਦ ਕਰਦੇ ਹੋਏ ਤਹਿਸੀਲ ਪ੍ਰਧਾਨ ਰਣਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਨੰਬਰਦਾਰਾਂ ਨੂੰ ਮਿਲਦੇ ਨਿਗੂਣੇ ਮਾਣਭੱਤੇ ਵਿੱਚ ਵਾਧਾ ਕਰਨ ਦੀ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਇਹ ਮਾਣਭੱਤਾ ਨੂੰ ਸਮੇਂ ਸਿਰ ਨਹੀਂ ਮਿਲ ਰਿਹਾ, ਕੁਝ ਨੰਬਰਦਾਰ ਅਜਿਹੇ ਵੀ ਹਨ, ਜਿਨ੍ਹਾਂ ਪਿਛਲੇ ਦੋ ਸਾਲਾਂ ਤੋਂ ਮਾਣ ਭੱਤਾ ਨਹੀਂ ਮਿਲਿਆ, ਜਿਸ ਸਬੰਧੀ ਜਦੋਂ ਸਬੰਧਿਤ ਕਲਰਕ ਨੂੰ ਮਿਲਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਜਲਦੀ ਪੈ ਜਾਵੇਗਾ, ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਮਿਲਦਾ ਮਾਣਭੱਤਾ ਸਮੇਂ ਸਿਰ ਨੰਬਰਦਾਰਾਂ ਦੇ ਖਾਤੇ ਵਿੱਚ ਪਾਇਆ ਜਾਵੇ। ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਨੇ ਸਰਕਾਰ ਵੱਲੋਂ ਬੈਨ ਕੀਤੀ ਚਾਇਨਾ ਡੋਰ ਦੀ ਚੋਰੀ ਛਿਪੇ ਹੋ ਰਹੀ ਖਰੀਦ ਵੇਚ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ, ਮੌਜੂਦਾ ਸਰਕਾਰ ਦੀ ਨਾਕਾਮਯਾਬੀ ਦੱਸੀ ਜੋ ਇਸ ਖਤਰਨਾਕ ਡੋਰ ਤੇ ਕਾਬੂ ਨਹੀਂ ਪਾ ਸਕੀ। ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਡੋਰ ਦੀ ਖਰੀਦ ਨਾ ਕਰਨ ਅਤੇ ਨਾ ਹੀ ਇਸਦੀ ਵਰਤੋਂ ਕਰਨ। ਜੋ ਮਨੁੱਖਾਂ ਅਤੇ ਪਸ਼ੂਆਂ ਪੰਛੀਆਂ ਲਈ ਬੇਹੱਦ ਖਤਰਨਾਕ ਹੈ। ਇਸ ਮੌਕੇ ਨੰਬਰਦਾਰ ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੁੱਢਲੀਆਂ ਮੰਗਾਂ ਨੂੰ ਜਲਦੀ ਪੂਰੀਆਂ ਕਰੇ, ਨਹੀਂ ਤਾਂ ਭਵਿੱਖ ਵਿੱਚ ਪੰਜਾਬ ਦੇ ਸਮੂਹ ਨੰਬਰਦਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਸਰਕਾਰ ਮੰਗਾਂ ਸਬੰਧੀ ਲਾਏ ਲਾਰੇ ਭਵਿੱਖ ਵਿੱਚ ਭਾਰੂ ਪੈਣਗੇ। ਅੱਜ ਦੀ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਨੰਬਰਦਾਰ ਹਾਕਮ ਸਿੰਘ ਹੇੜੀਆਂ ਵਾਈਸ ਪ੍ਰਧਾਨ, ਰਘਵੀਰ ਸਿੰਘ ਸਮਸ਼ਪੁਰ, ਨਿਰਮਲ ਸਿੰਘ, ਅਮਰੀਕ ਸਿੰਘ ਮਾਣਕੀ, ਬਲਵੀਰ ਸਿੰਘ, ਭੀਮ ਸਿੰਘ, ਕਮਲਜੀਤ ਸਿੰਘ, ਬਲਵਿੰਦਰ ਕੌਰ ਆਦਿ ਤੋਂ ਇਲਾਵਾ ਸਮਰਾਲਾ ਤਹਿਸੀਲ ਦੇ ਹੋਰ ਵੀ ਨੰਬਰਦਾਰ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼:- ਸੌਂਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼:- ਸੌਂਦ
ਚੰਡੀਗੜ੍ਹ / ਸਮਰਾਲਾ, 3 ਫਰਵਰੀ ( ਵਰਿੰਦਰ ਸਿੰਘ ਹੀਰਾ) ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ।
ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ।
ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਟਿਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਟਿਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਟਿਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ ਨੇ (160 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਹੋਰ ਕਾਰੋਬਾਰੀ ਵੀ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ।
ਸੌਂਦ ਨੇ ਦੱਸਿਆ ਕਿ ਸੂਬੇ ਦਾ “ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।
ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ।
ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਕੀਤੀ ਅਪੀਲ।
ਸਮਰਾਲਾ / ਸ੍ਰੀ ਭੈਣੀ ਸਾਹਿਬ ,2 ਫਰਵਰੀ ( ਵਰਿੰਦਰ ਸਿੰਘ ਹੀਰਾ) ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਨਾ ਮਿਲਵਰਤਣ ਅੰਦੋਲਨ ਨੂੰ ਹਥਿਆਰ ਵਜੋਂ ਵਰਤਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱਚ ਮਦਦ ਕੀਤੀ।
ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਞਿਢੇ ਗਏ ਨਾ ਮਿਲਵਰਤਣ ਅੰਦੋਲਨ ਤੋਂ ਬਾਅਦ, ਲੋਕ ਬ੍ਰਿਟਿਸ਼ ਸਰਕਾਰ ਵਿਰੁੱਧ ਲਾਮਬੰਦ ਹੋਏ ਅਤੇ ਬ੍ਰਿਟਿਸ਼ ਸਰਕਾਰ ਦੀਆਂ ਸੇਵਾਵਾਂ/ਸਹੂਲਤਾਂ ਅਤੇ ਸਾਮਾਨ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਪ੍ਰਚਾਰੇ ਗਏ ਆਦਰਸ਼ਾਂ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਹੋਰ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਅਗਵਾਈ ਹੇਠ ਕੂਕਾ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਜਨਤਾ ਦੀ ਮਦਦ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਹੋਵੇਗਾ ਅਤੇ ਲੋਕਾਂ ਨੂੰ ਸਮਾਜ ਵਿੱਚ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਵਿਚਾਰਧਾਰਾ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਨਾਮਧਾਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਸਤਿਗੁਰੂ ਉਦੈ ਸਿੰਘ ਜੀ ਨੇ ਕੈਬਨਿਟ ਮੰਤਰੀ ਨੂੰ ਸਨਮਾਨਿਤ ਵੀ ਕੀਤਾ।